Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੱਲ ਹੋਵੇਗੀ ਮੌਕ ਡਰਿਲ, ਕੱਲ ਸ਼ਾਮ 4.00 ਵਜੇ ਵੱਜਣਗੇ ਸਾਇਰਨ ਅਤੇ ਰਾਤ 10.30 ਵਜੇ ਹੋਵੇਗਾ ਬਲੈਕ ਆਊਟ- ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
046264
Total views : 154289

ਕਿਹਾ, ਇਹ ਇੱਕ ਅਭਿਆਸ ਹੈ, ਡਰਨ ਦੀ ਜਰੂਰਤ ਨਹੀਂ

ਅੰਮ੍ਰਿਤਸਰ, 6 ਮਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਮੱਦੇ ਨਜ਼ਰ 7 ਮਈ ਨੂੰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕੱਲ ਸ਼ਾਮ 4 ਵਜੇ ਸਾਇਰਨ ਵੱਜੇਗਾ, ਜੋ ਹਵਾਈ ਹਮਲੇ ਦੀ ਸੂਚਨਾ ਦਾ ਪ੍ਰਤੀਕ ਹੋਵੇਗਾ। ਉਹਨਾਂ ਕਿਹਾ ਕਿ ਕੱਲ ਜਾਂ ਉਸ ਤੋਂ ਬਾਅਦ ਜਦੋਂ ਵੀ ਅਜਿਹਾ ਸਾਇਰਨ ਵਜੇ ਤਾਂ ਆਮ ਜਨਤਾ ਕੋਲੋਂ ਇਹ ਆਸ ਰੱਖੀ ਜਾਂਦੀ ਹੈ ਕਿ ਉਹ ਇਹ ਆਵਾਜ਼ ਸੁਣਦੇ ਸਾਰ ਉੱਚੀਆਂ ਇਮਾਰਤਾਂ ਵਿੱਚੋਂ ਨਿਕਲ ਕੇ ਕਿਸੇ ਜਮੀਨ ਜਾਂ ਜਮੀਨ ਦੋਜ ਬੰਕਰ ਉੱਤੇ ਪਹੁੰਚ ਜਾਣ, ਜੇਕਰ ਉਹਨਾਂ ਕੋਲ ਉੱਥੇ ਕੋਈ ਛੱਤ ਨਹੀਂ ਹੈ ਤਾਂ ਉਹ ਦਰਖਤ ਦੇ ਹੇਠਾਂ ਜਾਂ ਖੁੱਲੇ ਦੇ ਵਿੱਚ ਲੰਮੇ ਪੈ ਜਾਣ । ਜੋ ਲੋਕ ਇਮਾਰਤਾਂ ਦੇ ਵਿੱਚ ਰਹਿ ਰਹੇ ਹੋਣਗੇ ਉਹ ਖਿੜਕੀਆਂ ਅਤੇ ਖਾਸ ਕਰਕੇ ਸ਼ੀਸ਼ੇ ਤੋਂ ਦੂਰ ਹੋ ਜਾਣ। ਇਸੇ ਦੌਰਾਨ ਉਹ ਆਪਣੀ ਗੈਸ ਅਤੇ ਬਿਜਲੀ ਦੇ ਕਨੈਕਸ਼ਨ ਬੰਦ ਕਰਨ ਅਤੇ ਆਪਣੀ ਲੋੜ ਅਨੁਸਾਰ ਪੀਣ ਵਾਲਾ ਪਾਣੀ ਤੇ ਭੋਜਨ ਸਟੋਰ ਰੱਖਣ। ਉਨਾਂ ਕਿਹਾ ਕਿ ਇਸ ਸਮੇਂ ਦੌਰਾਨ ਸੜਕ ਉੱਤੋਂ ਚਲਦੇ ਰਾਹਗੀਰ ਜਾਂ ਗੱਡੀਆਂ ਐਮਰਜੈਂਸੀ ਵਹੀਕਲ ਜਿੰਨਾ ਵਿੱਚ ਅੱਗ ਬੁਝਾਊ ਗੱਡੀਆਂ ਜਾਂ ਐਂਬੂਲੈਂਸ ਹੋ ਸਕਦੀਆਂ ਹਨ ਨੂੰ ਤੁਰੰਤ ਰਸਤਾ ਦੇਣ।
ਉਨ੍ਹਾਂ ਨੇ ਦੱਸਿਆ ਕਿ ਇਹ ਸਿਵਲ ਡਿਫੈਂਫ ਵੱਲੋਂ ਅਭਿਆਸ ਲਈ ਵਜਾਏ ਜਾ ਰਹੇ ਹਨ, ਤਾਂ ਜੋ ਇਨ੍ਹਾਂ ਦੀ ਫੰਕਸ਼ਨਲਟੀ ਅਤੇ ਸਾਊਂਡ ਚੈੱਕ ਕੀਤੀ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਨਾਲ ਘਬਰਾਉਣ ਦੀ ਜਰੂਰਤ ਨਹੀਂ ਹੈ।
‌ ਉਹਨਾਂ ਦੱਸਿਆ ਕਿ ਕੱਲ ਰਾਤ 10.30 ਵਜੇ ਤੋਂ 11.00 ਵਜੇ ਤੱਕ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ। ਬਲੈਕ ਆਊਟ ਦੌਰਾਨ ਸਾਰੇ ਸ਼ਹਿਰ ਦੀ ਲਾਈਟ ਬੰਦ ਕਰ ਦਿੱਤੀ ਜਾਵੇਗੀ ਅਤੇ ਸ਼ਹਿਰ ਦੀ ਜਨਤਾ ਨੂੰ ਵੀ ਇਹ ਅਪੀਲ ਹੈ ਕਿ ਉਹ ਇਸ ਦੌਰਾਨ ਆਪਣੇ ਘਰਾਂ ਵਿੱਚ ਇਨਵਰਟਰ ਜਾਂ ਜਨਰੇਟਰ ਬੰਦ ਰੱਖਣ। ਜੇਕਰ ਉਹਨਾਂ ਕਿਸੇ ਵਜ੍ਹਾ ਇਹ ਚਾਲੂ ਰੱਖਣੇ ਹਨ ਤਾਂ ਉਹ ਆਪਣੀਆਂ ਲਾਈਟਾਂ ਇਸ ਢੰਗ ਨਾਲ ਚਲਾਉਣ ਕਿ ਉਹਨਾਂ ਦੀ ਰੌਸ਼ਨੀ ਖਿੜਕੀ ਜਾਂ ਦਰਵਾਜੇ ਤੋਂ ਬਾਹਰ ਨਾ ਜਾਵੇ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਦੀ ਜੋ ਲਾਈਟ ਹਨੇਰਾ ਹੋਣ ਤੇ ਆਪਣੇ ਆਪ ਚਲਦੀ ਹੈ, ਨੂੰ ਵੀ ਇਸ ਸਮੇਂ ਦੌਰਾਨ ਬੰਦ ਕੀਤਾ ਜਾਵੇ, ਤਾਂ ਜੋ ਸ਼ਹਿਰ ਦੇ ਵਿੱਚ ਪੂਰੀ ਤਰ੍ਹਾਂ ਹਨੇਰਾ ਵਿਖਾਈ ਦੇਵੇ।
ਇਸ ਸਮੇਂ ਦੌਰਾਨ ਜੇਕਰ ਕੋਈ ਸੜਕ ਉੱਤੇ ਗੱਡੀ ਜਾ ਰਹੀ ਹੈ ਤਾਂ ਉਹ ਉਸਦੀਆਂ ਲਾਈਟਾਂ ਬੰਦ ਕਰਕੇ ਉਸ ਨੂੰ ਸੜਕ ਤੋਂ ਹੇਠਾਂ ਲਾਹ ਕੇ ਕੱਚੇ ਸਥਾਨ ਉੱਤੇ ਰੋਕ ਕੇ ਲਵੇ।