Flash News
ਅੰਮ੍ਰਿਤਸਰ ਪੁਲਿਸ ਵਲੋਂ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ-
ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸੰਬੰਧੀ ‘ਸਿੱਖ ਸੁਸਾਇਟੀ ਆਫ ਮਨੀਟੋਬਾ’ ਵੱਲੋਂ ਸਜਾਏ ਗਏ ਨਗਰ ਕੀਰਤਨ ਦੀਆਂ ਤਸਵੀਰਾਂ-
ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ-
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-

ਅੰਮ੍ਰਿਤਸਰ ਜ਼ਿਲ੍ਹੇ ਦੇ ਸਿੱਖਿਆ ਅਦਾਰਿਆਂ ਵਿੱਚ ਕੱਲ੍ਹ ਨੂੰ ਵੀ ਰਹੇਗੀ ਛੁੱਟੀ – ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
052021
Total views : 169003

ਜਿਲ੍ਹੇ ਵਿੱਚ ਤੇਲ, ਰਾਸ਼ਨ, ਰਸੋਈ ਗੈਸ ਦੀ ਨਹੀਂ ਹੈ ਕੋਈ ਘਾਟ

ਸੋਸ਼ਲ ਮੀਡੀਆ ਜ਼ਰੀਏ ਮਿਲ ਰਹੀਆਂ ਫਾਲਤੂ ਸਲਾਹਾਂ ਉੱਤੇ ਗੌਰ ਨਾ ਕਰੋ

ਅੰਮ੍ਰਿਤਸਰ, 7 ਮਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜ਼ਿਲੇ ਵਿੱਚ ਭਾਰਤ ਪਾਕਿ ਤਨਾਅ ਮਗਰੋਂ ਪੈਦਾ ਹੋਏ ਹਾਲਾਤਾਂ ਬਾਰੇ ਮੀਟਿੰਗ ਕਰਦਿਆਂ ਸਕੂਲਾਂ, ਕਾਲਜਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਵਿੱਚ ਕੱਲ 8 ਮਈ ਦੀ ਛੁੱਟੀ ਕਰਨ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਇਸ ਤੋਂ ਬਾਅਦ ਫੈਸਲਾ ਸਥਿਤੀ ਨੂੰ ਮੁੜ ਵਿਚਾਰਨ ਮਗਰੋਂ ਲਿਆ ਜਾਵੇਗਾ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਉਨਾਂ ਨੇ ਇਸ ਤਨਾਅ ਦੌਰਾਨ ਪੈਟਰੋਲ ਪੰਪਾਂ, ਕਰਿਆਨੇ ਦੀਆਂ ਦੁਕਾਨਾਂ ਅਤੇ ਏਟੀਐਮ ਉੱਪਰ ਲੱਗੀਆਂ ਲੋਕਾਂ ਦੀਆਂ ਲਾਈਨਾਂ ਦਾ ਨੋਟਿਸ ਲੈਂਦਿਆਂ ਕਿਹਾ ਕਿ ਜ਼ਿਲੇ ਵਿੱਚ ਜਰੂਰੀ ਵਸਤਾਂ, ਜਿੰਨਾ ਵਿੱਚ ਤੇਲ, ਰਸੋਈ ਗੈਸ, ਦਵਾਈਆਂ ਅਤੇ ਰਾਸ਼ਨ ਦੀ ਕੋਈ ਘਾਟ ਨਹੀਂ ਹੈ। ਇਸ ਲਈ ਲੋਕ ਬਿਨਾਂ ਸੋਚੇ ਸਮਝੇ ਇਹ ਵਸਤਾਂ ਭੰਡਾਰ ਕਰਕੇ ਕਾਲਾਬਜ਼ਾਰੀ ਨੂੰ ਉਤਸ਼ਾਹਿਤ ਨਾ ਕਰਨ। ਉਹਨਾਂ ਜਰੂਰੀ ਵਸਤਾਂ ਦਾ ਭੰਡਾਰ ਕਰਕੇ ਕਾਲਾਬਜ਼ਾਰੀ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੋ ਵੀ ਵਿਅਕਤੀ ਅਜਿਹਾ ਕਰਦਾ ਪਾਇਆ ਗਿਆ ਉਸ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਜ਼ਰੀਏ ਫੈਲਾਈਆਂ ਜਾ ਰਹੀਆਂ ਅਫਵਾਹਾਂ ਅਤੇ ਦਿੱਤੀਆਂ ਜਾ ਰਹੀਆਂ ਗੈਰ ਜ਼ਰੂਰੀ ਸਲਾਹਾਂ ਉੱਤੇ ਅਮਲ ਨਾ ਕਰਨ। ਉਹਨਾਂ ਕਿਹਾ ਕਿ ਹਰੇਕ ਸੂਚਨਾ, ਖ਼ਬਰ ਜਾਂ ਸਲਾਹ ਦੀ ਪੁਸ਼ਟੀ ਕਰਕੇ ਉਸ ਉੱਤੇ ਕਮਲ ਅਮਲ ਕੀਤਾ ਜਾਵੇ ਅਤੇ ਉਸ ਨੂੰ ਤਾਂ ਹੀ ਅੱਗੇ ਸ਼ੇਅਰ ਕੀਤਾ ਜਾਵੇ। ਉਹਨਾਂ ਕਿਹਾ ਕਿ ਬਿਨਾਂ ਸੋਚੇ ਅਜਿਹੀਆਂ ਖਬਰਾਂ ਜਾਂ ਸਲਾਹਾਂ ਨੂੰ ਸ਼ੇਅਰ ਕਰਕੇ ਆਮ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਨਾ ਪੈਦਾ ਕੀਤਾ ਜਾਵੇ।