Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਬਲੈਕ ਆਊਟ ਦੀ ਪਾਲਣਾ ਲੋਕ ਹਿਤ ਲਈ ਬੇਹੱਦ ਜਰੂਰੀ- ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
046264
Total views : 154289

ਪੁਲਿਸ ਅਤੇ ਪ੍ਰਸ਼ਾਸਨ ਨੇ ਲੋਕਾਂ ਦੀ ਸਹਾਇਤਾ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ

ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਦੀ ਸੂਚਨਾ ਪੁਲਿਸ ਨੂੰ ਦਿਓ – ਪੁਲਿਸ ਕਮਿਸ਼ਨਰ
ਅੰਮ੍ਰਿਤਸਰ, 8 ਮਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਸਰਹੱਦ ਉੱਤੇ ਪੈਦਾ ਹੋਏ ਤਨਾਅ ਦੇ ਮੱਦੇ ਨਜ਼ਰ ਜਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਦੀ ਸਹਾਇਤਾ ਲਈ ਹੈਲਪ ਲਾਈਨ ਨੰਬਰ ਜਾਰੀ ਕਰਕੇ ਅਪੀਲ ਕੀਤੀ ਹੈ ਕਿ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਉਕਤ ਨੰਬਰਾਂ ਤੋਂ ਸਹਾਇਤਾ ਲਈ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਬੀਤੀ ਰਾਤ ਬਲੈਕ ਆਊਟ ਦੇ ਸੱਦੇ ਨੂੰ ਕਾਮਯਾਬ ਬਣਾਉਣ ਲਈ ਜਿਲਾ ਵਾਸੀਆਂ ਦਾ ਧੰਨਵਾਦ ਕਰਦੇ ਕਿਹਾ ਕਿ ਭਵਿੱਖ ਵਿੱਚ ਵੀ ਜਦੋਂ ਬਲੈਕ ਆਊਟ ਕੀਤਾ ਜਾਵੇ ਤਾਂ ਇਸ ਦੀ ਇੰਨ-ਬਿਨ ਪਾਲਣਾ, ਜਿਸ ਵਿੱਚ ਲਾਈਟਾਂ ਦਾ ਬੰਦ ਕਰਨਾ ਬੇਹੱਦ ਜਰੂਰੀ ਹੈ , ਨੂੰ ਯਕੀਨੀ ਬਣਾਇਆ ਜਾਵੇ ਕਿਉਂਕਿ ਇਹ ਲੋਕ ਹਿੱਤ ਲਈ ਜਰੂਰੀ ਹੈ। ਉਹਨਾਂ ਨੇ ਦੱਸਿਆ ਕਿ ਲੋਕਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਡਿਫੈਂਸ ਦੇ ਉੱਚ ਅਧਿਕਾਰੀਆਂ ਨਾਲ ਪੂਰਾ ਤਾਲਮੇਲ ਬਣਾ ਕੇ ਰੱਖਿਆ ਹੋਇਆ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਖ਼ਤਰਾ ਨਿਕਟ ਭਵਿੱਖ ਵਿੱਚ ਨਹੀਂ ਹੈ।
ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਜ਼ਿਲ੍ਹਾ ਵਾਸੀ ਨੂੰ ਪੁਲਿਸ ਨਾਲ ਸੰਬੰਧਿਤ ਕੋਈ ਸਹਾਇਤਾ ਦੀ ਲੋੜ ਹੈ ਅਤੇ ਜੇਕਰ ਕਿਸੇ ਨੇ ਕਿਸੇ ਘਟਨਾ ਬਾਰੇ ਸਹੀ ਜਾਣਕਾਰੀ ਲੈਣੀ ਹੈ ਤਾਂ ਉਹ ਫੋਨ ਨੰਬਰ 112 ਡਾਇਲ ਕਰੇ ਅਤੇ ਜੇਕਰ ਜਿਲਾ ਪ੍ਰਸ਼ਾਸਨ ਨਾਲ ਸੰਬੰਧਿਤ ਕੋਈ ਸਹਾਇਤਾ ਚਾਹੀਦੀ ਹੈ ਤਾਂ ਉਹ ਫੋਨ ਨੰਬਰ 79738 67446 ਉੱਪਰ ਰਾਬਤਾ ਕਰ ਸਕਦਾ ਹੈ। ਉਨਾਂ ਕਿਹਾ ਕਿ ਲੋਕ ਅਫਵਾਹਾਂ ਤੋਂ ਸੁਚੇਤ ਰਹਿਣ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਜਰੂਰੀ ਵਸਤਾਂ, ਤੇਲ, ਰਸੋਈ ਗੈਸ, ਦਵਾਈਆਂ, ਪਸ਼ੂਆਂ ਦੇ ਚਾਰੇ ਭਾਵ ਕਿਸੇ ਵੀ ਚੀਜ਼ ਦੀ ਕੋਈ ਘਾਟ ਨਹੀਂ ਹੈ, ਇਸ ਲਈ ਬਿਨਾਂ ਲੋੜ ਤੋਂ ਵਾਧੂ ਸਮਗਰੀ ਖਰੀਦ ਕੇ ਕਾਲਾ ਬਾਜ਼ਾਰੀ ਨੂੰ ਉਤਸ਼ਾਹਤ ਨਾ ਕੀਤਾ ਜਾਵੇ। ਉਹਨਾਂ ਕਾਲਾਬਜ਼ਾਰੀ ਕਰਨ ਵਾਲਿਆਂ ਨੂੰ ਵੀ ਤਾੜਨਾ ਕੀਤੀ ਕਿ ਸਾਡੀਆਂ ਟੀਮਾਂ ਤੁਹਾਡੀ ਹਰ ਹਰਕਤ ਉੱਤੇ ਨਜ਼ਰ ਰੱਖ ਰਹੀਆਂ ਹਨ ਅਤੇ ਜੋ ਵੀ ਵਿਅਕਤੀ ਦੋਸ਼ੀ ਪਾਇਆ ਗਿਆ ਉਸ ਉੱਤੇ ਕਾਰਵਾਈ ਹੋਵੇਗੀ।
ਇਸ ਮੌਕੇ ਪੁਲਿਸ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਲਾਵਰਸ ਪਈ ਚੀਜ਼ ਦਿਖਾਈ ਦਿੰਦੀ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਨਾ ਕਿ ਉਸ ਨਾਲ ਆਪ ਛੇੜਖਾਨੀ ਕੀਤੀ ਜਾਵੇ। ਉਹਨਾਂ ਕਿਹਾ ਕਿ ਅਸੀਂ ਪੁਲਿਸ ਸੁਕਐਡ ਅਤੇ ਕਵਿਕ ਰਿਸਪਾਂਸ ਟੀਮਾਂ ਲੋਕਾਂ ਦੀ ਸੁਰੱਖਿਆ ਲਈ ਤਾਇਨਾਤ ਕੀਤੀਆਂ ਹਨ, ਜੋ ਲੋੜ ਪੈਣ ਉੱਤੇ ਤੁਰੰਤ ਤੁਹਾਡੀ ਸਹਾਇਤਾ ਲਈ ਪਹੁੰਚਣਗੀਆਂ। ਜਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ ਦਿਹਾਤੀ ਸ: ਮਨਿੰਦਰ ਸਿੰਘ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਤੱਥਹੀਣ ਗੱਲਾਂ ਜਾਂ ਖਬਰਾਂ ਨੂੰ ਅੱਗੇ ਸ਼ੇਅਰ ਨਾ ਕਰਨ ਦੀ ਅਪੀਲ ਵੀ ਕੀਤੀ।