Flash News
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ

ਬਲੈਕ ਆਉਟ ਦੀ ਪਾਲਣਾ ਨੂੰ ਬਣਾਇਆ ਜਾਵੇ ਯਕੀਨੀ – ਜਿਲ੍ਹਾ ਮੈਜਿਸਟਰੇਟ

ਖ਼ਬਰ ਸ਼ੇਅਰ ਕਰੋ
046259
Total views : 154271

ਅੰਮ੍ਰਿਤਸਰ 9 ਮਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਵਿੱਚ ਕਿਸੇ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ, 1968 ਅਧੀਨ ਰਾਤ ਦੇ ਸਮੇਂ ਦੌਰਾਨ ਬਲੈਕ ਆਉਟ ਕੀਤਾ ਜਾਂਦਾ ਹੈ ਤਾਂ ਜਿਲ੍ਹੇ ਦੇ ਬਹੁਤ ਸਾਰੇ ਕਮਰਸ਼ੀਅਲ ਅਦਾਰੇ/ਹੋਟਲਾਂ/ਰੈਸਟੋਰੈਂਟਾਂ ਵਲੋਂ ਇਸਦੀ ਪਾਲਣਾ ਮੁਕੰਮਲ ਤੌਰ ਤੇ ਨਹੀਂ ਕੀਤੀ ਜਾਂਦੀ ਹੈ ਅਤੇ ਉਨਾਂ ਦੇ ਅਦਾਰਿਆਂ ਵਿੱਚ ਲਾਈਆਂ ਜੱਗਦੀਆਂ ਰਹਿੰਦੀਆਂ ਹਨ, ਜਿਸ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ।
ਇਸ ਸਬੰਧ ਵਿੱਚ ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹਾ ਆਬਕਾਰੀ ਤੇ ਕਰ ਕਮਿਸ਼ਨਰ ਨੂੰ ਹਦਾਇਤ ਕੀਤੀ ਹੈ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਆਉਂਦੇ ਸਮੂਹ ਸਾਰੇ ਕਮਰਸ਼ੀਅਲ ਅਦਾਰੇ/ਹੋਟਲਾਂ/ਰੈਸਟੋਰੈਂਟਾਂ ਪਾਸੋਂ ਰਾਤ ਦੇ ਸਮੇਂ ਦੌਰਾਨ ਮੁਕੰਮਲ ਤੌਰ ਤੇ ਬਲਾਕਆਉਟ ਦੇ ਆਦੇਸ਼ਾਂ ਦੀ ਪਾਲਣਾ ਕਰਵਾਈ ਜਾਵੇ ਤਾਂ ਜੋ ਆਮ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਜਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਨਾਂ ਹੁਕਮਾਂ ਦੀ ਪਾਲਣਾ ਨਹੀਂ ਯਕੀਨੀ ਬਣਾਈ ਜਾਂਦੀ ਤਾਂ ਸਬੰਧਤਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।