Flash News
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਡਰੋਨ ਚਲਾਉਣ ਉੱਤੇ ਲਾਈ ਪਾਬੰਦੀ

ਖ਼ਬਰ ਸ਼ੇਅਰ ਕਰੋ
046259
Total views : 154271

ਅੰਮ੍ਰਿਤਸਰ, 10 ਮਈ-( ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਮਨੁੱਖ ਰਹਿਤ ਹਵਾਈ ਵਾਹਨਾਂ (UAVs), ਜਿਨ੍ਹਾਂ ਨੂੰ ਆਮ ਤੌਰ ‘ਤੇ ਡਰੋਨ ਕਿਹਾ ਜਾਂਦਾ ਹੈ, ਦੀ ਵਰਤੋਂ ਤੇ ਪਾਬੰਦੀ ਲਗਾ ਦਿੱਤੀ ਹੈ। ਆਪਣੇ ਹੁਕਮਾਂ ਵਿੱਚ ਉਹਨਾਂ ਕਿਹਾ ਕਿ ਇਹ ਜਨਤਕ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਲਈ ਇੱਕ ਸੰਭਾਵੀ ਖ਼ਤਰਾ ਪੈਦਾ ਕਰਦੀ ਹੈ।
ਇਸ ਤੋਂ ਇਲਾਵਾ ਇਹ ਕੁਝ ਸਮਾਜ ਵਿਰੋਧੀ ਤੱਤ ਜਾਂ ਸ਼ਰਾਰਤੀ ਅਨਸਰ ਨਿਗਰਾਨੀ, ਤਸਕਰੀ, ਸੰਵੇਦਨਸ਼ੀਲ ਸਥਾਪਨਾਵਾਂ ਦੀ ਫੋਟੋਗ੍ਰਾਫੀ, ਸ਼ਾਂਤੀ ਲਈ ਨੁਕਸਾਨਦੇਹ ਹੋਰ ਗਤੀਵਿਧੀਆਂ ਲਈ ਅਜਿਹੇ ਡਰੋਨ ਦੀ ਦੁਰਵਰਤੋਂ ਕਰ ਸਕਦੇ ਹਨ।
ਇਸ ਲਈ ਸ੍ਰੀਮਤੀ ਸਾਕਸ਼ੀ ਸਾਹਨੀ, ਜ਼ਿਲ੍ਹਾ ਮੈਜਿਸਟ੍ਰੇਟ, ਅੰਮ੍ਰਿਤਸਰ, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਦੇ ਆਧਾਰ ‘ਤੇ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇਹਨਾਂ ‘ਤੇ ਪਾਬੰਦੀ ਲਗਾਉਂਦੀ ਹਾਂ। ਇਹ ਪਾਬੰਦੀ ਅਗਲੇ ਹੁਕਮਾਂ ਤੱਕ ਲਾਗੂ ਰਹੇਗੀ, ਪਰ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ, ਹਥਿਆਰਬੰਦ ਬਲਾਂ, ਜਾਂ ਕਿਸੇ ਹੋਰ ਸਰਕਾਰੀ ਏਜੰਸੀਆਂ ਦੁਆਰਾ ਸਰਕਾਰੀ ਡਿਊਟੀਆਂ ਲਈ ਚਲਾਏ ਜਾਣ ਵਾਲੇ ਡਰੋਨ ਉੱਤੇ ਇਹ ਹੁਕਮ ਲਾਗੂ ਨਹੀਂ ਹੋਣਗੇ।
ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਅਧਿਕਾਰਤ ਕਿਸੇ ਵੀ ਅਧਿਕਾਰੀ ਤੋਂ ਪਹਿਲਾਂ ਲਿਖਤੀ ਇਜਾਜ਼ਤ ਨਾਲ ਵਰਤੇ ਜਾਣ ਵਾਲੇ ਡਰੋਨ ਉੱਤੇ ਵੀ ਇਹ ਪਾਬੰਦੀ ਲਾਗੂ ਨਹੀਂ ਹੋਵੇਗੀ। ਇਸ ਹੁਕਮ ਦੀ ਉਲੰਘਣਾ ਕਰਨ ਵਾਲਾ ਕੋਈ ਵੀ ਵਿਅਕਤੀ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਅਤੇ ਹੋਰ ਲਾਗੂ ਕਾਨੂੰਨਾਂ ਦੇ ਉਪਬੰਧਾਂ ਅਧੀਨ ਦੰਡਕਾਰੀ ਕਾਰਵਾਈ ਲਈ ਜ਼ਿੰਮੇਵਾਰ ਹੋਵੇਗਾ।