Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਸ਼ੋਸਲ ਮੀਡੀਆ ‘ਤੇ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ – ਜ਼ਿਲਾ ਮੈਜਿਸਟ੍ਰੇਟ

ਖ਼ਬਰ ਸ਼ੇਅਰ ਕਰੋ
043979
Total views : 148955

ਅੰਮ੍ਰਿਤਸਰ 10 ਮਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਜਿਲਾ ਮਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਵੱਖੋ ਵੱਖ ਪਲੇਟਫਾਰਮ ਅਤੇ ਸੋਸ਼ਲ ਮੀਡੀਆ ਉੱਤੇ ਜ਼ਿਲੇ ਸਬੰਧੀ ਚੱਲ ਰਹੀਆਂ ਨਿਰਅਧਾਰ ਖਬਰਾਂ ਦਾ ਗੰਭੀਰ ਨੋਟਿਸ ਲੈਂਦੇ ਹੋਏ ਕਿਹਾ ਕਿ ਭਵਿੱਖ ਵਿੱਚ ਜੋ ਵੀ ਵਿਅਕਤੀ ਅਫਵਾਹਾਂ ਫੈਲਾਉਣ ਵਿੱਚ ਦੋਸ਼ੀ ਪਾਇਆ ਗਿਆ, ਉਸ ਖਿਲਾਫ ਪੁਲਿਸ ਕੇਸ ਦਰਜ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਮੌਜੂਦਾ ਸਥਿਤੀ ਵਿੱਚ ਅਫਵਾਹਾਂ, ਨਿਰਅਧਾਰ ਖਬਰਾਂ ਆਮ ਲੋਕਾਂ ਵਿੱਚ ਬੇਲੋੜੀ ਘਬਰਾਹਟ ਅਤੇ ਪ੍ਰਤੀਕੂਲ ਸਥਿਤੀਆਂ ਪੈਦਾ ਕਰ ਸਕਦੀਆਂ ਹਨ। ਸਿੱਟੇ ਵਜੋਂ ਲੋਕ ਕਈ ਵਾਰ ਅਜਿਹੀਆਂ ਖਬਰਾਂ ਦੇ ਮਗਰ ਲੱਗ ਕੇ ਗਲਤ ਫੈਸਲਾ ਕਰ ਲੈਂਦੇ ਹਨ ਜੋ ਕਿ ਜਾਨ ਅਤੇ ਮਾਲ ਲਈ ਹਾਨੀਕਾਰਕ ਹੋ ਸਕਦਾ ਹੈ।

ਉਹਨਾਂ ਸਾਰੇ ਜ਼ਿਲ੍ਹਾ ਵਾਸੀਆਂ ਅਤੇ ਮੀਡੀਆ ਕਰਮੀਆਂ ਦੀ ਸ਼ਾਂਤੀ ਅਤੇ ਵਿਵਸਥਾ ਬਣਾਈ ਰੱਖਣ ਵਿੱਚ ਦਿੱਤੇ ਜਾ ਰਹੇ ਸਹਿਯੋਗ ਦੀ ਬਹੁਤ ਪ੍ਰਸ਼ੰਸਾ ਕੀਤੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਅਤੇ ਗੈਰ-ਪ੍ਰਮਾਣਿਤ ਜਾਣਕਾਰੀ ਫੈਲਾਉਣ ਤੋਂ ਬਚਣ ਦੀ ਅਪੀਲ ਕੀਤੀ।

ਉਹਨਾਂ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਅਫਵਾਹਾਂ ਫੈਲਾਉਣ ਵਿੱਚ ਸ਼ਾਮਿਲ ਪਾਏ ਜਾਣ ਵਾਲੇ ਵਿਅਕਤੀਆਂ, ਸੰਸਥਾਵਾਂ ਜਾਂ ਸੋਸ਼ਲ ਮੀਡੀਆ ਹੈਂਡਲਾਂ ਨੂੰ ਸਖ਼ਤ ਕਾਨੂੰਨੀ ਨਤੀਜੇ ਭੁਗਤਣੇ ਪੈਣਗੇ।