Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

12 ਮਈ ਨੂੰ ਵਿਦਿਅਕ ਅਦਾਰੇ ਰਹਿਣਗੇ ਬੰਦ-ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
043980
Total views : 148958

ਅੰਮ੍ਰਿਤਸਰ, 11 ਮਈ -(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਅਧੀਨ ਮੌਕ ਡਰਿੱਲ ਕੀਤੀਆਂ ਜਾ ਰਹੀਆਂ ਹਨ। ਜਿਲ੍ਹਾ ਮੈਜਿਸਟਰੇਟ ਮੈਡਮ ਸਾਕਸ਼ੀ ਸਾਹਨੀ ਨੇ ਸਥਿਤੀ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ/ਏਡਿਡ/ਸਕੂਲ/ਕਾਲਜ/ ਯੂਨਿਵਰਸਿਟੀ ਵਿਦਿਅਕ ਅਦਾਰੇ 12 ਮਈ 2025 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਉਹਨਾਂ ਕਿਹਾ ਕਿ ਅਧਿਆਪਕ ਆਪਣੇ ਘਰਾਂ ਤੋਂ ਹੀ ਆਨਲਾਈਨ ਜਮਾਤਾਂ ਲਗਾ ਸਕਦੇ ਹਨ, ਪਰ ਕਿਸੇ ਵੀ ਅਧਿਆਪਕ ਨੂੰ ਸਕੂਲ ਵਿਚ ਨਾ ਸੱਦਿਆ ਜਾਵੇ ਅਤੇ ਸਕੂਲਾਂ ਨੂੰ ਮੁਕੰਮਲ ਤੌਰ ਤੇ ਬੰਦ ਰੱਖਿਆ ਜਾਵੇ।
ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਅਤੇ ਐਲੀਮੈਟਰੀ ਜਿਲ੍ਹੇ ਅੰਦਰ ਅਦਾਰੇ ਬੰਦ ਰੱਖਣ ਲਈ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ।