Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਮਨਾਇਆ ਬਾਬਾ ਹੰਦਾਲ ਜੀ ਦਾ ਜਨਮ ਦਿਹਾੜਾ –

ਖ਼ਬਰ ਸ਼ੇਅਰ ਕਰੋ
043976
Total views : 148943

ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ੳ ਨੇ ਸੰਗਤਾਂ ਨੂੰ ਦਿੱਤੀ ਵਧਾਈ-
ਜੰਡਿਆਲਾ ਗੁਰੂ, 12 ਮਈ-(ਸਿਕੰਦਰ ਮਾਨ)-ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਜੰਡਿਆਲਾ ਗੁਰੂ ਵਿਖੇ ਬਾਬਾ ਹੰਦਾਲ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਜੀ ਦੀ ਰਹਿਨੁਮਾਈ ਹੇਂਠ ਸਮੂੰਹ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਗਿਆਰਾਂ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਸਤਨਾਮ ਸਿੰਘ ਦੇ ਕੀਰਤਨੀ ਜੱਥੇ ਵੱਲੋਂ ਆਈਆਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਬਾਬਾ ਪ੍ਰਮਾਨੰਦ ਜੀ ਨੇ ਆਈਆਂ ਸੰਗਤਾਂ ਨੂੰ ਕਥਾ ਵਿਚਾਰਾਂ ਦੁਆਰਾ ਨਿਹਾਲ ਕੀਤਾ ਅਤੇ ਗੁਰੂ ਘਰ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।
ਇਸ ਮੌਕੇ ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ੳ ਨੇ ਗੁਰੂਦੁਅਆਰਾ ਬਾਬਾ ਹੰਦਾਲ ਸਾਹਿਬ ਜੀ ਵਿਖੇ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਬਾਬਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਕਟਰ ਕੰਵਰ ਕੁਲਦੀਪ ਸਿੰਘ ਮੱਲੀਆਂ, ਰਾਜ ਕੁਮਾਰ ਮਲਹੋਤਰਾ, ਨਰੇਸ਼ ਪਾਠਕ, ਸਰਬਜੀਤ ਸਿੰਘ ਡਿੰਪੀ, ਸਤਿੰਦਰ ਸਿੰਘ, ਜਸਜੀਤ ਸਿੰਘ ਢਿਲੋਂ ਮੈਨੇਜਰ, ਐਡਵੋਕੇਟ ਸਰਬਜੀਤ ਸਿੰਘ ਜੋਸਨ, ਰੁਪਿੰਦਰ ਸਿੰਘ ਰੂਬੀ ਨਿੱਝਰ, ਹਰਭਜਨ ਸਿੰਘ ਆੜਤੀ, ਕੁਲਦੀਪ ਸਿੰਘ ਮਾਲੋਵਾਲ, ਅਵਤਾਰ ਸਿੰਘ ਟੱਕਰ, ਮਨਮੋਹਨ ਸਿੰਘ ਲਾਹੌਰੀਆ, ਬੱਲ ਸਿੰਘ ਜਾਣੀਆਂ, ਡਾ: ਮਨਜੀਤ ਸਿੰਘ ਰਟੌਲ, ਕੰਵਲਜੀਤ ਸਿੰਘ ਧਾਰੜ, ਅਮਰੀਕ ਸਿੰਘ, ਭਾਈ ਪ੍ਕਾਸ਼ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਿਆ।
———–

ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਜੰਡਿਆਲਾ ਗੁਰੂ ਵਿਖੇ ਬਾਬਾ ਹੰਦਾਲ ਜੀ ਦਾ ਜਨਮ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਦੀਆ ਤਸਵੀਰਾਂ।