




Total views : 161406






Total views : 161406ਜੰਡਿਆਲਾ ਗੁਰੂ, (ਅੰਮ੍ਰਿਤਸਰ), 08 ਜਨਵਰੀ — ਪੰਜਾਬ ਭਰ ਵਿੱਚ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਤਹਿਤ ਅੱਜ ਜੰਡਿਆਲਾ ਗੁਰੂ ਵਿਖੇ ਵੀ ਏ.ਡੀ.ਜੀ.ਪੀ. ਕ੍ਰਾਈਮ ਪੰਜਾਬ ਮੁਨੀਸ਼ ਚਾਵਲਾ ਦੀ ਅਗਵਾਈ ਹੇਠ ਪੁਲਿਸ ਵਲੋਂ ਵੱਖ-ਵੱਖ ਮਹੱਲਿਆਂ ‘ਚ ਸਰਚ ਅਭਿਆਨ ਚਲਾਇਆ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਏ.ਡੀ.ਜੀ.ਪੀ. ਕ੍ਰਾਈਮ ਪੰਜਾਬ ਮੁਨੀਸ਼ ਚਾਵਲਾ ਨੇ ਕਿਹਾ ਕਿ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਅਤੇ ਪੁਲਿਸ ਵਲੋਂ ਇਸ ਦੀ ਰਿਕਵਰੀ ਨਿਰੰਤਰ ਕੀਤੀ ਜਾ ਰਹੀ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ।
ਇਸ ਮੌਕੇ ਐੱਸ.ਐੱਸ.ਪੀ. ਪੁਲਿਸ ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਸ. ਸਤਿੰਦਰ ਸਿੰਘ, ਐੱਸ.ਪੀ. ਜੁਗਰਾਜ ਸਿੰਘ, ਡੀ.ਐਸ. ਪੀ. ਕੁਲਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਇਸ ਸਰਚ ਅਭਿਆਨ ‘ਚ ਸ਼ਾਮਲ ਸਨ।







