Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਮਨੋਹਰ ਵਾਟਿਕਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ±2 ਦਾ ਨਤੀਜਾ ਰਿਹਾ ਸ਼ਾਨਦਾਰ-

ਖ਼ਬਰ ਸ਼ੇਅਰ ਕਰੋ
043971
Total views : 148924

ਜੰਡਿਆਲਾ ਗੁਰੂ, 16 ਮਈ (ਸਿਕੰਦਰ ਮਾਨ) — ਜੰਡਿਆਲਾ ਗੁਰੂ ਦੀ ਵਿੱਦਿਅਕ ਸੰਸਥਾ ਮਨੋਹਰ ਵਾਟਿਕਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ±2 ਸੈਸ਼ਨ 2024-25 ਦਾ ਨਤੀਜਾ ਸ਼ਾਨਦਾਰ ਰਿਹਾ। ਸਾਇੰਸ ਵਿਭਾਗ ਵਿੱਚ ਸਹਿਜਪ੍ਰੀਤ ਕੌਰ 500 ਅੰਕਾਂ ਵਿਚੋਂ 476 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤ। ਚਾਹਤਪ੍ਰੀਤ ਕੌਰ ਅਤੇ ਸੁਮਨ ਨੇ 468 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਪ੍ਰਭ ਨੇ 465 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਏਸੇ ਤਰ੍ਹਾਂ ਕਾਮਰਸ ਵਿਭਾਗ ਵਿੱਚ ਅੰਸ਼ ਨੇ 500 ਅੰਕਾਂ ਵਿੱਚੋਂ 481 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ। ਤਮੰਨਾ ਨੇ 460 ਅੰਕ ਪ੍ਰਾਪਤ ਕੀਤੇ ਦੂਜਾ ਅਤੇ ਸਵਨੀਤ ਅਤੇ ਕਵਲ ਨੇ 451ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਆਰਟਸ ਵਿਭਾਗ ਵਿੱਚ ਗੁਰਸੇਵਕ ਸਿੰਘ ਨੇ 500 ਅੰਕਾਂ ਵਿੱਚੋਂ 418 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ। ਸਿੱਧੀ ਜੋਸ਼ੀ 411 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਨਵਦੀਪ ਨੇ 406 ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸਾਰੇ ਵਿਦਿਆਰਥੀਆਂ ਦਾ ਸਕੂਲ ਦੇ ਡਾਇਰੈਕਟਰ ਡਾ. ਸੁਰੇਸ਼ ਕੁਮਾਰ, ਸਕੂਲ ਪ੍ਰਿੰਸੀਪਲ ਮੈਡਮ ਰੀਤਿਕਾ ਅਤੇ ਸਕੂਲ ਦੇ ਡੀਨ ਮੈਡਮ ਨਿਸ਼ਾ ਜੈਨ ਨੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਆ। ਗੱਲਬਾਤ ਦੌਰਾਨ ਓਹਨਾਂ ਦੱਸਿਆ ਕਿ ਇਹ ਸਭ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਸਦਕਾ ਹੈ। ਸਕੂਲ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਗਈ।