Flash News
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-

ਕੰਡਿਆਲੀ ਤਾਰ ਤੋਂ ਪਾਰ ਜਾਣ ਲਈ ਕਿਸਾਨਾਂ ਵਾਸਤੇ ਗੇਟ ਕੱਲ ਤੋਂ ਖੋਲੇ ਜਾਣਗੇ- ਧਾਲੀਵਾਲ

ਖ਼ਬਰ ਸ਼ੇਅਰ ਕਰੋ
051856
Total views : 168770

ਦੇਸ਼ ਦੀ ਰੱਖਿਆ ਲਈ ਸੁਰੱਖਿਆ ਫੋਰਸਾਂ ਵੱਲੋਂ ਪਾਏ ਯੋਗਦਾਨ ਲਈ ਕੀਤਾ ਧੰਨਵਾਦ
ਅੰਮ੍ਰਿਤਸਰ, 19 ਮਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਬਾਰਡਰ ਉੱਤੇ ਪਹੁੰਚ ਕੇ ਬੀ ਐਸ ਐਫ ਦੇ ਅਧਿਕਾਰੀਆਂ ਅਤੇ ਜਵਾਨਾਂ ਦਾ ਧੰਨਵਾਦ ਕੀਤਾ, ਜਿਨਾਂ ਨੇ ਹਾਲ ਹੀ ਵਿੱਚ ਦੇਸ਼ ਉੱਤੇ ਆਏ ਸੰਕਟ ਸਮੇਂ ਸਰਹੱਦ ਉੱਤੇ ਸਖਤੀ ਨਾਲ ਪਹਿਰਾ ਦਿੱਤਾ।
ਅੱਜ ਸਰਹੱਦੀ ਚੌਂਕੀ ਸ਼ਾਹਪੁਰ ਵਿਖੇ ਪਹੁੰਚ ਕੇ ਜਵਾਨਾਂ ਨੂੰ ਮਠਿਆਈਆਂ ਅਤੇ ਫਲਾਂ ਦੇ ਟੋਕਰੇ ਭੇਟ ਕਰਦੇ ਹੋਏ ਕੈਬਨਿਟ ਮੰਤਰੀ ਨੇ ਪੰਜਾਬ ਵੱਲੋਂ ਸੁਰੱਖਿਆ ਫੋਰਸਾਂ ਦਾ ਸ਼ੁਕਰਾਨਾ ਕੀਤਾ। ਉਹਨਾਂ ਨੇ ਅੱਜ ਫੌਜ ਵੱਲੋਂ ਆਈ ਖਬਰ ਕਿ ਪਾਕਿਸਤਾਨ ਨੇ ਸ਼੍ਰੀ ਦਰਬਾਰ ਸਾਹਿਬ ਨੂੰ ਨਿਸ਼ਾਨਾ ਬਣਾਇਆ ਸੀ, ਬਾਰੇ ਬੋਲਦੇ ਕਿਹਾ ਕਿ ਪਾਕਿਸਤਾਨ ਦੇ ਫੌਜੀਆਂ ਨੇ ਬਹੁਤ ਹੀ ਮਾੜੀ ਸੋਚ ਦਾ ਪ੍ਰਗਟਾਵਾ ਕੀਤਾ, ਜਿਨਾਂ ਨੇ ਇੰਨੇ ਵੱਡੇ ਧਾਰਮਿਕ ਸਥਾਨ ਉੱਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਉਹਨਾਂ ਕਿਹਾ ਕਿ ਸਾਡੇ ਫੌਜਾਂ ਵਧਾਈ ਦੀਆਂ ਪਾਤਰ ਹਨ, ਜਿਨਾਂ ਨੇ ਪਾਕਿਸਤਾਨ ਵੱਲੋਂ ਸਾਧੇ ਗਏ ਨਿਸ਼ਾਨੇ ਨੂੰ ਹਵਾ ਵਿੱਚ ਹੀ ਰਾਖ ਕਰ ਦਿੱਤਾ।
ਉਹਨਾਂ ਕਿਹਾ ਕਿ ਸਾਨੂੰ ਆਪਣੇ ਜਵਾਨਾਂ ਉੱਤੇ ਮਾਣ ਹੈ ਅਤੇ ਭਵਿੱਖ ਵਿੱਚ ਜਦੋਂ ਵੀ ਕਿਧਰੇ ਇਹਨਾਂ ਨੂੰ ਸਾਡੀ ਲੋੜ ਪਵੇਗੀ ਅਸੀਂ ਪੰਜਾਬ ਸਰਕਾਰ ਅਤੇ ਕਿਸਾਨਾਂ ਵੱਲੋਂ ਇਹਨਾਂ ਦੇ ਨਾਲ ਹਰ ਵੇਲੇ ਖੜਾਂਗੇ।
ਸਰਹੱਦ ਉੱਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਬੀਐਸਐਫ ਅਧਿਕਾਰੀਆਂ ਨਾਲ ਸਾਂਝੀ ਕਰਦੇ ਹੋਏ ਉਹਨਾਂ ਨੇ ਕਿਸਾਨਾਂ ਵਾਸਤੇ ਕੱਲ ਤੋਂ ਗੇਟ ਖੋਲਣ ਦਾ ਐਲਾਨ ਕੀਤਾ। ਸ ਧਾਲੀਵਾਲ ਨੇ ਕਿਹਾ ਕਿ ਹੁਣ ਸਾਡੇ ਕਿਸਾਨ ਕੱਲ ਤੋਂ ਆਪਣੇ ਖੇਤਾਂ ਵਿੱਚ ਰੂਟੀਨ ਦੀ ਤਰ੍ਹਾਂ ਆ ਜਾ ਸਕਣਗੇ।