ਡਿਪਟੀ ਕਮਿਸ਼ਨਰ ਨੇ ਲਿਆ ਰਜਿਸਟਰਾਰ ਦਫਤਰਾਂ ਦਾ ਜਾਇਜ਼ਾ-

ਖ਼ਬਰ ਸ਼ੇਅਰ ਕਰੋ
045064
Total views : 151804

ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੇ ਜਾਣ ਜਰੂਰੀ ਬਦਲਾਅ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ 19 ਮਈ-(ਡਾ. ਮਨਜੀਤ ਸਿੰਘ)- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਰਜਿਸਟਰਾਰ ਦਫਤਰਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ, ਐਸਡੀਐਮ ਗੁਰਸਿਮਰਨ ਸਿੰਘ ਢਿੱਲੋ, ਜ਼ਿਲਾ ਮਾਲ ਅਫਸਰ ਸ ਨਵਕੀਰਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਰਜਿਸਟਰਾਰ ਦਫਤਰਾਂ ਵਿੱਚ ਲੋਕਾਂ ਦੀ ਸੁਵਿਧਾ ਅਤੇ ਰਜਿਸਟਰੀਆਂ ਦੇ ਕੰਮ ਨੂੰ ਸੁਖਾਲਾ ਕਰਨ ਲਈ ਸਾਰੇ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ ਅਤੇ ਉਸ ਅਨੁਸਾਰ ਕੁਝ ਜਰੂਰੀ ਤਬਦੀਲੀਆਂ ਕਰਨ ਲਈ ਹਦਾਇਤ ਕੀਤੀ।
ਉਹਨਾਂ ਕਿਹਾ ਕਿ ਰਜਿਸਟਰਾਰ ਦਫਤਰਾਂ ਵਿੱਚ ਲੋਕਾਂ ਨੂੰ ਘੱਟ ਤੋਂ ਘੱਟ ਸਮਾਂ ਲੱਗੇ, ਉਹਨਾਂ ਦੀ ਵਾਰੀ ਦਿੱਤੇ ਹੋਏ ਸਮੇਂ ਅਨੁਸਾਰ ਆਵੇ ਅਤੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਦੇ ਬੈਠਣ ਲਈ ਖਾਸ ਪ੍ਰਬੰਧ ਹੋਣ ਨੂੰ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਵੱਲੋਂ ਦਿੱਤੀਆਂ ਹੋਈਆਂ ਹਦਾਇਤਾਂ ਅਨੁਸਾਰ ਹਰੇਕ ਨਾਗਰਿਕ ਨੂੰ ਸਰਕਾਰੀ ਦਫਤਰਾਂ ਵਿਚ ਸਰਕਾਰੀ ਸੇਵਾਵਾਂ ਦਾ ਲਾਭ ਬਿਨਾਂ ਕਿਸੇ ਖੱਜਲ ਖ਼ੁਆਰੀ ਅਤੇ ਭਰਿਸ਼ਟਾਚਾਰ ਦੇ ਮਿਲਣਾ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦੇ ਹੋਏ ਜੋ ਵੀ ਜਰੂਰੀ ਤਬਦੀਲੀਆਂ ਦੀ ਲੋੜ ਹੈ ਨੂੰ ਤੁਰੰਤ ਕਰਵਾਇਆ ਜਾਵੇ ਅਤੇ ਸਾਰੇ ਅਧਿਕਾਰੀ ਇਹ ਯਕੀਨੀ ਬਣਾਉਣ ਕੇ ਰਜਿਸਟਰਾਰ ਦਫਤਰਾਂ ਦੇ ਵਿੱਚ ਆਏ ਕਿਸੇ ਵੀ ਵਿਅਕਤੀ ਦਾ ਕੰਮ ਬਿਨਾਂ ਕਿਸੇ ਪਰੇਸ਼ਾਨੀ ਦੇ ਮੁਕੰਮਲ ਹੋਵੇ।