Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਚੇਅਰਮੈਨ ਰਮਨ ਬਹਿਲ ਨੇ ਝੂਲਨਾ ਮਹਿਲ ਮੁਹੱਲੇ ਵਿੱਚ 16.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਸਮੁਦਾਇਕ ਭਵਨ ਦਾ ਉਦਘਾਟਨ ਕੀਤਾ

ਖ਼ਬਰ ਸ਼ੇਅਰ ਕਰੋ
051750
Total views : 168632

ਗੁਰਦਾਸਪੁਰ, 8 ਜਨਵਰੀ – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਬੀਤੀ ਸ਼ਾਮ ਗੁਰਦਾਸਪੁਰ ਸ਼ਹਿਰ ਦੇ ਝੂਲਨਾ ਮਹਿਲ ਮੁਹੱਲੇ ਵਿੱਚ ਸ਼ਿਵਾਲਾ ਮੰਦਰ ਵਿਖੇ ਸਮੁਦਾਇਕ ਭਵਨ ਦਾ ਉਦਘਾਟਨ ਕੀਤਾ ਗਿਆ। ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ 16.50 ਲੱਖ ਰੁਪਏ ਖ਼ਰਚ ਕਰਕੇ ਇਸ ਸਮੁਦਾਇਕ ਭਵਨ ਦੀ ਉਸਾਰੀ ਕੀਤੀ ਗਈ ਹੈ। ਉਦਘਾਟਨ ਦੇ ਇਸ ਸ਼ੁੱਭ ਮੌਕੇ ਦਿਵਯ ਜਿਉਤੀ ਜਾਗ੍ਰਿਤੀ ਸੰਸਥਾਨ ਦੀ ਭਜਨ ਮੰਡਲੀ ਵੱਲੋਂ ‘ਭਜਨ ਸੰਕੀਰਤਨ’ ਵੀ ਕੀਤਾ ਗਿਆ, ਜਿਸ ਵਿੱਚ ਝੂਲਨਾ ਮਹਿਲ ਮੁਹੱਲੇ ਦੇ ਵਸਨੀਕ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ।

ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਝੂਲਨਾ ਮਹਿਲਾ ਮੁਹੱਲੇ ਵਿੱਚ ਬਣੇ ਇਹ ਸਮੁਦਾਇਕ ਭਵਨ ਦੇ ਬਣਨ ਨਾਲ ਇਲਾਕੇ ਦੇ ਵਸਨੀਕਾਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਹੁਣ ਝੂਲਨਾ ਮਹਿਲ ਇਲਾਕੇ ਦੇ ਵਸਨੀਕ ਆਪਣੇ ਧਾਰਮਿਕ, ਸਮਾਜਿਕ ਅਤੇ ਹੋਰ ਪ੍ਰੋਗਰਾਮ ਇਸ ਭਵਨ ਵਿੱਚ ਕਰ ਸਕਣਗੇ।

ਸ੍ਰੀ ਰਮਨ ਬਹਿਲ ਨੇ ਕਿਹਾ ਕਿ ਜਦੋਂ ਉਹ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਇਸ ਮੰਦਰ ਵਿਖੇ ਨਤਮਸਤਕ ਹੋਣ ਆਏ ਸਨ ਤਾਂ ਮੰਦਰ ਦੀ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਮੰਦਰ ਦੇ ਨਾਲ ਇੱਕ ਹਾਲ ਬਣਾਉਣ ਦਾ ਹੁਕਮ ਕੀਤਾ ਸੀ। ਉਨ੍ਹਾਂ ਕਿਹਾ ਕਿ ਮੰਦਰ ਦੇ ਕੋਲ ਏਨੀ ਜਗ੍ਹਾ ਉਪਲਬਧ ਸੀ ਕਿ ਓਥੇ ਹਾਲ ਦੀ ਬਜਾਏ ਇੱਕ ਸ਼ਾਨਦਾਰ ਸਮੁਦਾਇਕ ਭਵਨ ਬਣ ਸਕਦਾ ਸੀ। ਇਸ ਲਈ ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਲਿਆ ਕੇ ਮੌਕਾ ਦਿਖਾਇਆ ਅਤੇ ਪੰਜਾਬ ਸਰਕਾਰ ਕੋਲੋਂ 16.50 ਲੱਖ ਰੁਪਏ ਮਨਜ਼ੂਰ ਕਰਵਾ ਕੇ ਇੱਥੇ ਸਮੁਦਾਇਕ ਭਵਨ ਦੀ ਉਸਾਰੀ ਸ਼ੁਰੂ ਕਰਵਾਈ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸਮੁਦਾਇਕ ਭਵਨ ਦੀ ਉਸਾਰੀ ਸਮੇਂ ਇੱਥੇ ਲੱਗੇ ਦੋ ਟਰਾਂਸਫਾਰਮ ਕਾਰਨ ਮੁਸ਼ਕਲ ਆ ਰਹੀ ਸੀ ਜਿਨ੍ਹਾਂ ਨੂੰ ਪਾਵਰਕਾਮ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਤਬਦੀਲ ਕਰਵਾਇਆ ਗਿਆ ਹੈ। ਸ੍ਰੀ ਰਮਨ ਬਹਿਲ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਇਸ ਗੱਲ ਦੀ ਬੇਹੱਦ ਖ਼ੁਸ਼ੀ ਹੈ ਕਿ ਝੂਲਨਾ ਮਹਿਲ ਮੁਹੱਲੇ ਵਿੱਚ ਇੱਕ ਸ਼ਾਨਦਾਰ ਸਮੁਦਾਇਕ ਭਵਨ ਬਣ ਕੇ ਤਿਆਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਹਲਕੇ ਦੇ ਵਸਨੀਕ ਉਨ੍ਹਾਂ ਦਾ ਆਪਣਾ ਪਰਿਵਾਰ ਹਨ ਅਤੇ ਉਹ ਹਮੇਸ਼ਾਂ ਆਪਣੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।

ਇਸ ਮੌਕੇ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ, ਯੋਗੇਸ਼ ਸ਼ਰਮਾ, ਮੁਨੀਸ਼ ਵਰਮਾ, ਵਰੁਣ ਮਹੰਤ, ਰਜਿੰਦਰ ਕੁਮਾਰ, ਮਹੰਤ ਸੁਖਦੇਵ ਦਾਸ ਤੋਂ ਇਲਾਵਾ ਝੂਲਨਾ ਮਹਿਲ ਮੁਹੱਲੇ ਦੇ ਸਮੂਹ ਵਸਨੀਕ ਅਤੇ ਸ਼ਿਵਾਲਾ ਮੰਦਰ ਕਮੇਟੀ ਦੇ ਅਹੁਦੇਦਾਰ ਹਾਜ਼ਰ ਸਨ। ਮੁਹੱਲਾ ਵਾਸੀਆਂ ਨੇ ਇਸ ਸਮੁਦਾਇਕ ਭਵਨ ਦੀ ਉਸਾਰੀ ਲਈ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।