ਲੋਕ ਮਨਾਂ ‘ਚ ਚੇਤਨਤਾ ਪੈਦਾ ਕਰ ਰਹੀ ਹੈ ਸਿੱਖਿਆ ਕ੍ਰਾਂਤੀ – ਹਰਭਜਨ ਸਿੰਘ ਈ.ਟੀ.ੳ 

ਖ਼ਬਰ ਸ਼ੇਅਰ ਕਰੋ
045064
Total views : 151803

ਸਕੂਲਾਂ ਵਿਚ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
ਅੰਮ੍ਰਿਤਸਰ, 24 ਮਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਸਿੱਖਿਆ ਕ੍ਰਾਂਤੀ ਆਮ ਲੋਕਾਂ ਦੇ ਮਨਾਂ ਵਿਚ ਸਿੱਖਿਆ ਦੀ ਅਹਿਮੀਅਤ ਪ੍ਰਤੀ ਚੇਤਨਤਾ ਪੈਦਾ ਕਰ ਰਹੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਬੁੱਟਰ ਕਲਾਂ, ਬੁੱਟਰ ਖੁਰਦ, ਬੁਟਰ ਧਰਦਿਓ ਅਤੇ ਗੱਗੜਭਾਣਾ ਦੇ ਸਕੂਲਾਂ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਸੰਬੋਧਨ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਸਿੱਖਿਆ ਨਾਲ ਜਿੱਥੇ ਵਿਦਿਆਰਥੀ ਦਾ ਜੀਵਨ ਸੰਵਰਿਆ ਹੈ ਉੱਥੇ ਹੀ ਸ਼ਾਖਰਤਾ ਦਰ ਵਿਚ ਵੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਇਨਕਲਾਬੀ ਬਦਲਾਅ ਕੀਤੇ ਜਾ ਰਹੇ ਹਨ ਅਤੇ ਪੜ੍ਹੇ ਲਿਖੇ ਨੌਜਵਾਨ ਮੁੰਡੇ ਕੁੜੀਆਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਬੱਚਿਆਂ ਦਾ ਭਵਿੱਖ ਗੁਣਵੱਤਾ ਭਰਪੂਰ ਸਿੱਖਿਆ ਨਾਲ ਹੀ ਉਜਵੱਲ ਹੋ ਸਕਦਾ ਹੈ, ਜਿਸ ਲਈ ਸਕੂਲਾਂ ਵਿਚ ਚੰਗੇ ਅਧਿਆਪਕਾਂ, ਵਧੀਆ ਬੁਨਿਆਦੀ ਢਾਂਚੇ ਤੋਂ ਇਲਾਵਾ ਪੜ੍ਹਨ ਲਈ ਹਰ ਸਹੂਲਤ ਮੁਹੱਈਆ ਕਰਵਾਉਣੀ ਲਾਜ਼ਮੀ ਹੁੰਦੀ ਹੈ ਜਿਸ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਪਹਿਲ ਕਰਦਿਆਂ ਸਿੱਖਿਆ ਨੂੰ ਲੋਕ ਲਹਿਰ ਬਣਾਇਆ। ਉਨਾਂ ਕਿਹਾ ਕਿ ਸਿੱਖਿਆ ਹੀ ਇਕ ਅਜਿਹੀ ਜਾਗਰੂਕਤਾ ਹੈ ਜੋ ਸਮਾਜ ਦੀ ਬੁਰੀ ਅਲ੍ਹਾਮਤ ਨਸ਼ੇ ਦਾ ਨਾਸ਼ ਕਰਨ ਵਿਚ ਸਹਾਈ ਸਿੱਧ ਹੁੰਦੀ ਹੈ। ਬੱਚਿਆਂ ਦੇ ਪੜ੍ਹ ਲਿਖ ਕੇ ਉੱਚ ਅਹੁਦਿਆਂ ‘ਤੇ ਪਹੁੰਚਣ ਨਾਲ ਉਨ੍ਹਾਂ ਦੇ ਮਾਪਿਆਂ ਦਾ ਬੁਢਾਪਾ ਵੀ ਸੁਰੱਖਿਅਤ ਹੁੰਦਾ ਹੈ। ਇਸ ਦੇ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਤਾਂ ਜੋ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹੇ।
ਇਸ ਮੌਕੇ ਸਕੂਲਾਂ ਦਾ ਸਮੁੱਚਾ ਸਟਾਫ, ਵਿਦਿਆਰਥੀ ਅਤੇ ਪਿੰਡ ਦੇ ਪਤਵੰਤੇ ਆਦਿ ਹਾਜ਼ਰ ਸਨ।
====–