




Total views : 161400






Total views : 161400ਜੰਡਿਆਲਾ ਗੁਰੂ, 24 ਮਈ (ਸਿਕੰਦਰ ਮਾਨ) – ਬੀਤੇ ਦਿਨੀਂ ਪੱਤਰਕਾਰ ਕੰਵਲਜੀਤ ਸਿੰਘ ਲਾਡੀ ਦੇ ਛੋਟੇ ਭਰਾ ਗੁਰਪ੍ਰੀਤ ਸਿੰਘ ਰਿੰਕੂ (45 ਸਾਲ) ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ, ਮਰਹੂਮ ਗੁਰਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੇ ਬੱਚਿਆਂ ਨੂੰ ਛੱਡ ਕੇ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਜਿਸ ਵਜੋਂ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਬਣੀ ਹੋਈ ਹੈ।
ਮਰਹੂਮ ਗੁਰਪ੍ਰੀਤ ਸਿੰਘ ਰਿੰਕੂ ਨਮਿਤ ਆਤਮਿਕ ਸ਼ਾਂਤੀ ਲਈ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ ਉਨਾਂ ਦੇ ਜੱਦੀ ਪਿੰਡ ਜੱਬੋਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਪਾਏ ਗਏ। ਇਸ ਮੌਕੇ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਸਮੇਤ ਪੱਤਰਕਾਰ ਭਾਈਚਾਰਾ ਸ਼ਾਮਿਲ ਹੋਇਆ ਅਤੇ ਪਰਿਵਾਰ ਨਾਲ਼ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਇਸ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਦੱਸਿਆ।







