Flash News
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ਤੇ ਮੁਕੰਮਲ ਪਾਬੰਦੀ-
ਅੰਮ੍ਰਿਤਸਰ ਪੁਲਿਸ ਵਲੋਂ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ-
ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸੰਬੰਧੀ ‘ਸਿੱਖ ਸੁਸਾਇਟੀ ਆਫ ਮਨੀਟੋਬਾ’ ਵੱਲੋਂ ਸਜਾਏ ਗਏ ਨਗਰ ਕੀਰਤਨ ਦੀਆਂ ਤਸਵੀਰਾਂ-
ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ-
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-

ਪੰਜਾਬ ਦੀ ਧਰਤੀ ਉੱਤੇ ਨਸ਼ੇ ਦੀ ਤਸਕਰੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ- ਹਰਭਜਨ ਸਿੰਘ ਈ.ਟੀ.ੳ

ਖ਼ਬਰ ਸ਼ੇਅਰ ਕਰੋ
052032
Total views : 169019

ਨਸ਼ਾ ਰੋਗੀਆਂ ਦਾ ਇਲਾਜ ਕਰਵਾਓ, ਖਰਚਾ ਕਰੇਗੀ ਪੰਜਾਬ ਸਰਕਾਰ-
ਪਿੰਡ ਛਾਪਾ ਰਾਮ ਸਿੰਘ, ਲਾਲਕਾ ਨਗਰ, ਫਤਿਹਪੁਰ ਰਾਜਪੂਤਾਂ, ਨਾਜੋਆਣੀ, ਗੁਨੋਵਾਲ ਵਿਖੇ ਨਸ਼ਾ ਮੁਕਤੀ ਯਾਤਰਾ-

ਅੰਮ੍ਰਿਤਸਰ, 25 ਮਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਆਪਣੇ ਹਲਕੇ ਦੇ ਪਿੰਡਾਂ ਛਾਪਾ ਰਾਮ ਸਿੰਘ, ਲਾਲਕਾ ਨਗਰ, ਫਤਿਹਪੁਰ ਰਾਜਪੂਤਾਂ, ਨਾਜੋਆਣੀ, ਗੁਨੋਵਾਲ ਵਿਖੇ ਕੀਤੀਆਂ ਨਸ਼ਾ ਮੁਕਤੀ ਯਾਤਰਾਵਾਂ ਵਿੱਚ ਸੰਬੋਧਨ ਕਰਦਿਆਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਇਸ ਪਵਿੱਤਰ ਧਰਤੀ ਉੱਤੇ ਨਸ਼ੇ ਦੀ ਤਸਕਰੀ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ। ਉਹਨਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਚਾਹੇ ਕਿੰਨੀ ਵੀ ਤਾਕਤ ਰੱਖਦੇ ਹੋਣ, ਕਿਸੇ ਵੀ ਪਾਰਟੀ ਦੇ ਹੋਣ, ਉਹਨਾਂ ਦਾ ਅੰਤ ਜੇਲ੍ਹਾਂ ਵਿੱਚ ਹੀ ਹੋਵੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਸਿੱਧਾ ਸੁਨੇਹਾ ਹੈ ਕਿ ਨਸ਼ਾ ਵੇਚਣ ਵਾਲੇ ਜਾਂ ਤਾਂ ਪੰਜਾਬ ਛੱਡ ਜਾਣ ਜਾਂ ਨਸ਼ੇ ਦਾ ਧੰਦਾ ਛੱਡ ਜਾਣ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਮੁੱਚੀ ਲੀਡਰਸ਼ਿਪ ਇਸ ਗੱਲ ਲਈ ਦ੍ਰਿੜ ਹੈ ਕਿ ਨਸ਼ਾ ਤਸਕਰੀ ਵਾਲੇ ਦੀ ਕੋਈ ਸਿਫਾਰਸ਼ ਨਹੀਂ ਕਰੇਗਾ।
ਉਨਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਜੋ ਵਿਅਕਤੀ ਨਸ਼ਾ ਕਰਦੇ ਹਨ ਉਹ ਇਸ ਰੋਗ ਦੇ ਪੀੜਤ ਹਨ, ਉਹਨਾਂ ਨਾਲ ਵਿਤਕਰਾ ਨਾ ਕਰੋ, ਉਹਨਾਂ ਨਾਲ ਹਮਦਰਦੀ ਰੱਖਦੇ ਹੋਏ ਉਹਨਾਂ ਨੂੰ ਸਰਕਾਰੀ ਹਸਪਤਾਲ ਵਿੱਚ ਲੈ ਕੇ ਜਾਓ, ਜਿੱਥੇ ਉਹਨਾਂ ਦਾ ਇਲਾਜ ਬਿਲਕੁਲ ਮੁਫਤ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਉਸ ਦਾ ਸਾਰਾ ਖਰਚ ਕਰੇਗੀ।
ਕੈਬਨਿਟ ਮੰਤਰੀ ਨੇ ਸਾਰੇ ਪਿੰਡ ਵਾਸੀਆਂ ਨੂੰ ਇਸ ਗੱਲ ਦੀ ਸਹੁੰ ਵੀ ਚੁਕਾਈ ਕਿ ਉਹ ਨਾ ਤਾਂ ਨਸ਼ਾ ਵੇਚਣਗੇ ਅਤੇ ਨਾ ਹੀ ਨਸ਼ਾ ਵੇਚਣ ਵਾਲੇ ਦਾ ਸਾਥ ਦੇਣਗੇ। ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਖੇਡ ਉਨਾ ਚਿਰ ਹੀ ਸੀ ਜਿੰਨਾ ਚਿਰ ਤੁਸੀਂ ਡਟੇ ਨਹੀਂ ਸੀ, ਅੱਜ ਤੁਸੀਂ ਜਾਗ ਗਏ ਹੋ ਤਾਂ ਹੁਣ ਇਹਨਾਂ ਨੂੰ ਇਹ ਕੰਮ ਛੱਡਣਾ ਪਵੇਗਾ ਨਹੀਂ ਤਾਂ ਇਹਨਾਂ ਨੂੰ ਜੇਲ ਜਾਣਾ ਪਵੇਗਾ। ਇਸ ਮੌਕੇ ਪਿੰਡਾਂ ਦੇ ਮੋਹਤਬਰਾਂ ਤੋਂ ਇਲਾਵਾ ਆਮ ਲੋਕ ਵੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ ਅਤੇ ਬੜੇ ਉਤਸ਼ਾਹ ਦੇ ਨਾਲ ਨਸ਼ਾ ਮੁਕਤੀ ਯਾਤਰਾਵਾਂ ਵਿੱਚ ਭਾਗ ਲਿਆ।

 

ਕੈਪਸ਼ਨ
ਜੰਡਿਆਲਾ ਗੁਰੂ ਹਲਕੇ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਵਿੱਚ ਸ਼ਾਮਿਲ ਹੁੰਦੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ।