Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਪੰਜਾਬ ਸਿੱਖਿਆ ਕ੍ਰਾਂਤੀ ਆਧੁਨਿਕ ਸਹੂਲਤਾਂ ਨਾਲ ਲੈਸ ਹੋ ਰਹੇ ਨੇ ਪੰਜਾਬ ਦੇ ਸਰਕਾਰੀ ਸਕੂਲ- ਹਰਭਜਨ ਸਿੰਘ ਈ.ਟੀ.ੳ 

ਖ਼ਬਰ ਸ਼ੇਅਰ ਕਰੋ
051762
Total views : 168648

ਕਿਹਾ ਕਿ-ਪੰਜਾਬ ਸਿੱਖਿਆ ਦੇ ਖੇਤਰ ਵਿਚ ਬਣੇਗਾ ਮੋਹਰੀ ਸੂਬਾ
ਅੰਮ੍ਰਿਤਸਰ 26 ਮਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਦੇ ਸਾਰਥਕ ਨਤੀਜੇ ਸਾਮਣੇ ਆਉਣ ਸ਼ੁਰੂ ਹੋ ਗਏ ਹਨ ਅਤੇ ਇਸ ਵਾਰ 10 ਵੀ ਕਲਾਸ ਅਤੇ 12 ਵੀ ਕਲਾਸ ਦੇ ਨਤੀਜਿਆਂ ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਡੀ ਗਿਣਤੀ ਵਿਚ ਮੈਰਿਟ ਲਿਸਟ ਵਿਚ ਆਏ ਹਨ ਅਤੇ ਉਹ ਦਿਨ ਦੂਰ ਨਹੀ ਜ਼ਦੋ ਦੇਸ਼ ਭਰ ਵਿਚੋ ਪੰਜਾਬ ਸਿੱਖਿਆ ਦੇ ਖੇਤਰ ਵਿਚ ਮੋਹਰੀ ਸੂਬਾ ਬਣ ਕੇ ਉਭਰੇਗਾ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਹਾਈ ਸਕੂਲ ਬਲਾਕ ਰਈਆ-2 ਅੰਮ੍ਰਿਤਸਰ ਦੀ ਚਾਰਦੀਵਾਰੀ ਦਾ ਕੰਮ ਮੁਕੰਮਲ ਹੋਣ ਉਪਰੰਤ ਉਦਘਾਟਨ ਕਰਦਿਆਂ ਕੀਤਾ। ਉਨ੍ਹਾ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਾਂ ਸਿੱਖਿਆ ਵੱਲ ਧਿਆਨ ਹੀ ਨਹੀ ਦਿੱਤਾ ਜਿਸ ਦੀ ਤਾਜ਼ਾ ਮਿਸਾਲ ਇਹ ਹੈ ਕਿ ਵੱਡੀ ਗਿਣਤੀ ਵਿਚ ਸਕੂਲਾਂ ਦੀ ਚਾਰਦੀਵਾਰੀ ਤੱਕ ਨਹੀ ਕਰਵਾਈ ਗਈ। ਉਨ੍ਹਾ ਕਿਹਾ ਕਿ ਅਸੀ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕਰਨ ਵਿਚ ਲੱਗੇ ਹੋਏ ਹਾਂ ਅਤੇ ਆਉਣ ਵਾਲੇ ਸਮੇ ਵਿਚ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਪ੍ਰਾਈਵੇਟ ਸਕੂਲਾਂ ਦੀਆਂ ਇਮਾਰਤਾਂ ਤੋ ਵੀ ਸੁੰਦਰ ਹੋਣਗੀਆਂ।
ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਹੋਰ ਆਧੁਨਿਕ ਰੂਪ ਦੇਣ ਅਤੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਤੀ ਸੁਚੇਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਕਰੋੜਾਂ ਰੁਪਏ ਖਰਚ ਕਰਕੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਵਿੱਚ ਬਹੁਤ ਤਰੱਕੀ ਕੀਤੀ ਹੈ ਅਤੇ ਲਗਾਤਾਰ ਆਧੁਨਿਕੀਕਰਨ ਵੱਲ ਵੱਧ ਰਿਹਾ ਹੈ। ਉਹਨਾਂ ਕਿਹਾ ਕਿ ਪੂਰੇ ਹਲਕੇ ਦੇ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਬਦਲੀ ਜਾ ਰਹੀ ਨੁਹਾਰ ਤੇ ਖੁਸ਼ੀ ਜਾਹਰ ਕਰਦਿਆਂ ਸਰਕਾਰ ਪਾਸੋਂ ਇੰਝ ਹੀ ਸਕੂਲਾਂ ਦੀ ਮਦਦ ਕਰਦੇ ਰਹਿਣ ਲਈ ਬੇਨਤੀ ਕੀਤੀ । ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨਾਲ ਪੂਰੇ ਸੂਬੇ ਦੀ ਸਿੱਖਿਆ ਦਾ ਆਧੁਨੀਕਰਨ ਕਰ ਦਿੱਤਾ ਜਾਵੇਗਾ।
ਇਸ ਮੌਕੇ ਚੇਅਰਮੈਨ ਡਾ: ਗੁਰਵਿੰਦਰ ਸਿੰਘ, ਸਰਪੰਚ ਬਲਵਿੰਦਰ ਸਿੰਘ, ਹਲਕਾ ਕੁਆਡੀਨੇਟਰ ਸ: ਜੁਗਰਾਜ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਸਕੂਲੀ ਬੱਚਿਆਂ ਦੇ ਮਾਪੇ ਵੀ ਹਾਜ਼ਰ ਸਨ।
ਕੈਪਸ਼ਨ: ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਰਈਆ ਸਕੂਲ ਵਿਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ।