Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅਜਨਾਲਾ ਦੇ ਤਹਿਸੀਲ ਕੰਪਲੈਕਸ ਵਿੱਚ ਅਚਨਚੇਤ ਛਾਪਾ

ਖ਼ਬਰ ਸ਼ੇਅਰ ਕਰੋ
046250
Total views : 154252

ਨਾਇਬ ਤਹਿਸੀਲਦਾਰ ਤੋਂ ਬਿਨਾਂ ਸਾਰਾ ਸਟਾਫ ਮਿਲਿਆ ਗੈਰ ਹਾਜ਼ਰ-
ਪੁਲਿਸ ਥਾਣੇ ਵਿੱਚੋਂ ਨਸ਼ੇ ਕਰਨ ਵਾਲਿਆਂ ਨੂੰ ਇਲਾਜ ਲਈ ਭੇਜਿਆ ਨਸ਼ਾ ਛੁਡਾਊ ਕੇਂਦਰ-
ਅੰਮ੍ਰਿਤਸਰ, 29 ਮਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਵੇਰੇ ਅਜਨਾਲਾ ਤਹਿਸੀਲ ਵਿੱਚ ਅਚਨਚੇਤ ਛਾਪਾ ਮਾਰਿਆ। ਕਰੀਬ 9.30 ਵਜੇ ਮਾਰੇ ਗਏ ਇਸ ਛਾਪੇ ਵਿੱਚ ਕੇਵਲ ਨਾਇਬ ਤਹਿਸੀਲਤਰ ਹੀ ਹਾਜ਼ਰ ਮਿਲੇ, ਬਾਕੀ ਹੋਰ ਵੀ ਕੋਈ ਸਟਾਫ ਅਜੇ ਤੱਕ ਦਫਤਰ ਨਹੀਂ ਸੀ ਪਹੁੰਚਿਆ। ਉਹਨਾਂ ਨੇ ਇਸ ਗੱਲ ਦਾ ਗੰਭੀਰ ਨੋਟਿਸ ਲੈਂਦੇ ਹੋਏ ਗੈਰ ਹਾਜ਼ਰ ਸਟਾਫ ਖਿਲਾਫ ਕਾਰਵਾਈ ਕਰਨ ਲਈ ਪੰਜਾਬ ਸਰਕਾਰ ਦੇ ਮਾਲ ਭਾਗ ਨੂੰ ਪੱਤਰ ਲਿਖ ਦਿੱਤਾ ਹੈ ।
ਇਸ ਬਾਰੇ ਗੱਲਬਾਤ ਕਰਦੇ ਸ ਧਾਲੀਵਾਲ ਨੇ ਦੱਸਿਆ ਕਿ ਮੈਨੂੰ ਕੱਲ ਹੀ ਲੋਕਾਂ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਕਿ ਤਹਿਸੀਲ ਦਫਤਰ ਵਿੱਚ ਸਵੇਰੇ 10 ਵਜੇ ਤੋਂ ਪਹਿਲਾਂ ਕੋਈ ਕਰਮਚਾਰੀ ਨਹੀਂ ਵੜਦਾ, ਜਿਸ ਕਾਰਨ ਲੋਕਾਂ ਦੇ ਕੰਮ ਪ੍ਰਭਾਵਿਤ ਹੋ ਰਹੇ ਹਨ। ਉਹਨਾਂ ਦੱਸਿਆ ਕਿ ਅੱਜ ਉਕਤ ਰਿਪੋਰਟ ਦੇ ਆਧਾਰ ਉੱਤੇ ਮੈਂ ਸਵੇਰੇ 9:30 ਵਜੇ ਤਹਿਸੀਲ ਕੰਪਲੈਕਸ ਦੀ ਜਾਂਚ ਕੀਤੀ ਤਾਂ ਵਾਕਿਆ ਹੀ ਉੱਥੇ ਇੱਕ ਨਾਇਬ ਤਹਿਸੀਲਦਾਰ ਤੋਂ ਬਿਨਾਂ ਕੋਈ ਵੀ ਕਰਮਚਾਰੀ ਹਾਜ਼ਰ ਨਹੀਂ ਸੀ। ਇਸ ਗੈਰ ਹਾਜ਼ਰੀ ਦਾ ਸਖਤ ਨੋਟਿਸ ਲੈਂਦੇ ਹੋਏ ਕੈਬਨਿਟ ਮੰਤਰੀ ਨੇ ਗੈਰ ਹਾਜ਼ਰ ਸਟਾਫ ਖਿਲਾਫ ਕਾਰਵਾਈ ਕਰਨ ਲਈ ਪੰਜਾਬ ਸਰਕਾਰ ਨੂੰ ਪੱਤਰ ਲਿਖ ਦਿੱਤਾ।
ਇਸੇ ਦੌਰਾਨ ਉਹਨਾਂ ਪੁਲਿਸ ਥਾਣਾ ਅਜਨਾਲਾ ਵਿਖੇ ਵੀ ਅਚਨਚੇਤ ਚੈਕਿੰਗ ਕੀਤੀ ਅਤੇ ਉੱਥੇ ਕੱਲ ਲੱਖੋਵਾਲ ਪਿੰਡ ਤੋਂ ਫੜੇ ਗਏ ਦੋ ਵਿਅਕਤੀ ਜੋ ਕਿ ਨਸ਼ਾ ਵੇਚਣ ਦੇ ਨਹੀਂ ਨਸ਼ਾ ਕਰਨ ਦੇ ਆਦੀ ਹਨ, ਨੂੰ ਥਾਣੇ ਵਿੱਚੋਂ ਛਡਵਾ ਕੇ ਨਸ਼ਾ ਛਡਾਊ ਕੇਂਦਰ ਵਿੱਚ ਇਲਾਜ ਲਈ ਭੇਜਿਆ। ਉਨਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤੁਸੀਂ ਨਸ਼ੇ ਦੇ ਖਾਤਮੇ ਲਈ ਵੱਡੇ ਮਗਰ ਮੱਛੀਆਂ ਨੂੰ ਹੱਥ ਪਾਓ ਜਦਕਿ ਅਜਿਹੇ ਵਿਅਕਤੀ ਜੋ ਨਸ਼ਾ ਕਰਦੇ ਹਨ ਉਹਨਾਂ ਦਾ ਇਲਾਜ ਹੋ।