Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਇਕ ਦਿਨ ਐਸ.ਐਸ.ਪੀ ਦੇ ਸੰਗ’- ਮੈਰਿਟ ਵਿਚ ਆਉਣ ਵਾਲੀਆਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਜ਼ਿਲਾ ਪੁਲਿਸ ਮੁਖੀ ਨੇ ਲਗਾਏ ਖੰਭ

ਖ਼ਬਰ ਸ਼ੇਅਰ ਕਰੋ
046264
Total views : 154286

ਐਸ.ਐਸ.ਪੀ. ਨੇ ਬੱਚਿਆਂ ਸੰਗ ਗੁਜ਼ਾਰਿਆ ਸਾਰਾ ਦਿਨ-ਜਿੰਦਗੀ ਵਿਚ ਸਫਲਤਾ ਲਈ ਕੀਤੇ ਤਜ਼ਰਬੇ ਸਾਂਝੇ
ਅੰਮ੍ਰਿਤਸਰ, 29 ਮਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
12 ਵੀਂ ਜਮਾਤ ਦੇ ਨਤੀਜਿਆਂ ਵਿਚ ਮੈਰਿਟ ਵਿਚ ਆਉਣ ਵਾਲੀਆਂ ਤਿੰਨ ਵਿਦਿਆਰਥੀਆਂ ਲਈ ਅੱਜ ਦਾ ਦਿਨ ਯਾਦਗਾਰੀ ਹੋ ਨਿਬੜਿਆ ਜਦ ਉਨ੍ਹਾਂ ਦੇ ਸੁਪਨਿਆਂ ਨੂੰ ਐਸ.ਐਸ.ਪੀ. ਅੰਮ੍ਰਿਤਸਰ ਰੂਰਲ ਸ੍ਰੀ ਮਨਿੰਦਰ ਸਿੰਘ ਦੀ ਸੁਚੱਜੀ ਅਗਵਾਈ ਨੇ ਖੰਭ ਲਾ ਦਿੱਤੇ। ਇਸ ਮੌਕੇ ਉਹਨਾਂ ਨਾਲ ਜ਼ਿਲ੍ਹੇ ਵਿੱਚ ਤੈਨਾਤ ਆਈਪੀਐਸ ਅਧਿਕਾਰੀ ਸ੍ਰੀ ਅਦਿਤਿਆ ਵਾਰੀਅਰ ਅਤੇ ਜਸਰੂਪ ਬਾਠ ਵੀ ਹਾਜ਼ਰ ਸਨ।
ਪੰਜਾਬ ਸਰਕਾਰ ਵਲੋਂ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਲਈ ਸ਼ੁਰੂ ਕੀਤੇ ਪ੍ਰੋਗਰਾਮ ‘ਇਕ ਦਿਨ ਡੀ.ਸੀ. ਤੇ ਐਸ.ਐਸ.ਪੀ. ਸੰਗ’ ਪ੍ਰੋਗਰਾਮ ਤਹਿਤ ਜਿਲ੍ਹੇ ਦੇ 3 ਵਿਦਿਆਰਥੀਆਂ ਨੇ ਸਾਰਾ ਦਿਨ ਐਸ.ਐਸ.ਪੀ. ਨਾਲ ਰਹਿਕੇ ਦਫਤਰੀ ਕੰਮਕਾਜ ਨੂੰ ਨੇੜੇ ਤੋਂ ਦੇਖਿਆ।
ਉਹ ਬੱਚੇ ਜੋ ਆਪਣੇ ਘਰ ਤੋਂ ਕੇਵਲ ਸਕੂਲ ਤੱਕ ਦਾ ਹੀ ਰਾਸਤਾ ਜਾਣਦੇ ਸਨ, ਨੂੰ ਐਸ.ਐਸ.ਪੀ. ਨਾਲ ਬੈਠਕੇ ਦਫਤਰ ਦੇ ਕੰਮਕਾਜ ਵੇਖਣ, ਲੋਕਾਂ ਦੇ ਮਸਲੇ ਸੁਣਨ ਤੇ ਉਨ੍ਹਾਂ ਦੇ ਹੱਲ ਦੀ ਵਿਧੀ ਬਾਰੇ ਜਾਨਣ ਦਾ ਮੌਕਾ ਮਿਲਿਆ।
12 ਵੀਂ ਜਮਾਤ ਦੇ ਨਤੀਜਿਆਂ ਵਿਚ ਮੈਰਿਟ ਵਿਚ ਆਉਣ ਵਾਲੇ ਇਨਾਂ ਬੱਚਿਆਂ ਵਿੱਚ ਕੋਟ ਬਾਬਾ ਦੀਪ ਸਿੰਘ ਸਕੂਲ ਤੋਂ ਪਰੀ, ਡੀਏਵੀ ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ ਤੋਂ ਪ੍ਰਾਚੀ ਰਾਣਾ ਅਤੇ ਪੰਜਾਬ ਪਬਲਿਕ ਸਕੂਲ ਸੋਹੀਆਂ ਕਲਾ ਤੋਂ ਗੌਰਵੀ ਸ਼ਰਮਾ ਸ਼ਾਮਿਲ ਸਨ, ਨੂੰ ਜ਼ਿਲਾ ਪੁਲਿਸ ਮੁਖੀ ਨੇ ਕਿਹਾ ਕਿ ‘ ਇਸ ਪ੍ਰੋਗਰਾਮ ਦਾ ਮਕਸਦ ਲਾਇਕ ਬੱਚਿਆਂ ਨੂੰ ਉਨ੍ਹਾਂ ਦੇ ਸੁਪਨੇ ਦੀ ਪੂਰਤੀ ਲਈ ਅਗਵਾਈ ਦੇਣਾ ਹੈ’।
ਵਿਦਿਆਰਥੀਆਂ ਨੇ ਐਸ.ਐਸ.ਪੀ. ਕੋਲੋਂ ਇਸ ਮੁਕਾਮ ਤੱਕ ਪੁੱਜਣ ਦੇ ਰਾਸਤੇ ਵਿਚ ਆਈਆਂ ਔਕੜਾਂ ਬਾਰੇ ਸਵਾਲ ਕੀਤੇ ਤੇ ਅਧਿਕਾਰੀ ਵਲੋਂ ਵਿਸਥਾਰ ਵਿਚ ਆਪਣਾ ਤਜ਼ਰਬਾ ਸਾਂਝਾ ਕੀਤਾ ਗਿਆ। ਉਨਾਂ ਨੇ ਆਪਣਾ ਯੂ.ਪੀ.ਐਸ.ਸੀ. ਟੈਸਟ ਪਾਸ ਕਰਨ ਦਾ ਸਫਰ ਸਾਂਝਾ ਕਰਦਿਆਂ ਬੱਚਿਆਂ ਨੂੰ ਕਰੜੀ ਮਿਹਨਤ ਕਰਨ ਤੇ ਕਦੇ ਵੀ ਹਾਰ ਨਾ ਮੰਨਣ ਦਾ ਗੁਰ ਮੰਤਰ ਦਿੱਤਾ।
ਐਸ.ਐਸ.ਪੀ. ਨੇ ਬੱਚਿਆਂ ਨਾਲ ਆਪਣਾ ਆਈ.ਪੀ.ਐਸ. ਬਣਨ ਬਾਰੇ ਦੱਸਿਆ ਕਿ ਕਿਵੇਂ ਉਹ ਆਈ.ਆਈ.ਟੀ. ਤੋਂ ਪੜ੍ਹਾਈ ਕਰਕੇ ਆਈ.ਪੀ.ਐਸ. ਬਣੇ । ਐਸ.ਐਸ.ਪੀ. ਦਫਤਰ ਵਿਖੇ ਵਿਦਿਆਰਥਣਾਂ ਸਾਰਾ ਦਿਨ ਦਫਤਰੀ ਕੰਮਕਾਜ ਨੂੰ ਨੇੜਿਓਂ ਵੇਖਿਆ। ਐਸ.ਐਸ.ਪੀ . ਵਲੋਂ ਵਿਦਿਆਰਥੀਆਂ ਨੂੰ ਆਪਣੀ ਸਰਕਾਰੀ ਰਿਹਾਇਸ਼ ਵਿਖੇ ਦੁਪਹਿਰ ਦਾ ਖਾਣਾ ਵੀ ਖੁਆਇਆ ਗਿਆ ਤੇ ਸ਼ਾਮ ਨੂੰ ਉਨ੍ਹਾਂ ਕੋਲ਼ੋਂ ਦਿਨ ਭਰ ਹੋਈਆਂ ਗਤੀਵਿਧੀਆਂ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ।
ਵਿਦਿਆਰਥੀਆਂ ਨੇ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਦੱਸਿਆ ਕਿ ‘ਉਨ੍ਹਾਂ ਦੀ ਜਿੰਦਗੀ ਦਾ ਇਹ ਸੁਨਹਿਰਾ ਦਿਨ ਹੈ। ਉਨਾਂ ਨੂੰ ਅੱਜ ਸਾਰਾ ਦਿਨ ਜਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਰਹਿਕੇ ਇਹ ਮਹਿਸੂਸ ਹੋਇਆ ਹੈ ਕਿ ਕਿਸੇ ਵੀ ਮੁਕਾਮ ’ਤੇ ਪਹੁੰਚਣ ਲਈ ਬਹੁਤ ਮਿਹਨਤ ਦੀ ਲੋੜ ਹੈ। ਉਸਨੇ ਕਿਹਾ ਕਿ ਉਸਦੇ ਸੁਪਨੇ ਨੂੰ ਉਡਾਨ ਮਿਲੀ ਹੈ ਤੇ ਉਹ ਹਰ ਚੁਣੌਤੀ ਨੂੰ ਪਾਰ ਕਰਨਗੇ। ਇਸ ਮੌਕੇ ਬੱਚਿਆਂ ਨਾਲ ਉਹਨਾਂ ਦੇ ਅਧਿਆਪਕ ਸੁਖਪਾਲ ਸਿੰਘ, ਹਰਸਿਮਰਨਜੀਤ ਸਿੰਘ, ਸ੍ਰੀ ਰਕੇਸ਼ ਰਾਣਾ ਅਤੇ ਰਜਨੀ ਕੁਮਾਰੀ ਵੀ ਹਾਜ਼ਰ ਸਨ।