Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਚਾਰ ਹਫਤੇ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 4 ਜੂਨ ਨੂੰ ਡੇਅਰੀ ਉੱਦਮ ਸਿਖਲਾਈ ਕੋਰਸ 9 ਜੂਨ ਤੋਂ ਸ਼ੁਰੂ

ਖ਼ਬਰ ਸ਼ੇਅਰ ਕਰੋ
046252
Total views : 154255

ਚਾਰ ਹਫਤੇ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 4 ਜੂਨ ਨੂੰ
ਡੇਅਰੀ ਉੱਦਮ ਸਿਖਲਾਈ ਕੋਰਸ 9 ਜੂਨ ਤੋਂ ਸ਼ੁਰੂ
ਅੰਮ੍ਰਿਤਸਰ 3 ਜੂਨ-( ਡਾ. ਮਨਜੀਤ ਸਿੰਘ,  ਸਿਕੰਦਰ ਮਾਨ)-
ਕੈਬਨਿਟ ਮੰਤਰੀ ਟ੍ਰਾਂਸਪੋਰਟ ਵਿਭਾਗ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ੍ਰੀ ਗੁਰਮੀਤ ਸਿੰਘ ਖੁਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ਼੍ਰੀ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀ ਵਰਿਆਮ ਸਿੰਘ, ਇੰਚਾਰਜ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਵੇਰਕਾ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਨੂੰ ਚਾਰ ਹਫਤੇ ਡੇਅਰੀ ਉੱਦਮ ਸਿਖਲਾਈ ਕੋਰਸ 9 ਜੂਨ 2025 ਤੋਂ 08 ਜੁਲਾਈ 2025 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਵੇਰਕਾ ਵਿਖੇ ਚਲਾਇਆ ਜਾ ਰਿਹਾ ਹੈ । ਉਨਾਂ ਦੱਸਿਆ ਕਿ ਡੇਅਰੀ ਉੱਦਮ ਸਿਖਲਾਈ ਸਬੰਧੀ ਕੌਂਸਲਿੰਗ 4 ਜੂਨ 2025 ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਵਿਖੇ ਰੱਖੀ ਗਈ ਹੈ, ਜਿਸ ਵਿੱਚ ਦੁੱਧ ਤੋਂ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ ,ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਅਤੇ ਸੰਤੂਲਿਤ ਪਸ਼ੂ ਖੁਰਾਕ ਸਬੰਧੀ, ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ।
ਇਸ ਸਿਖਲਾਈ ਲਈ ਜਿਲਾ ਅੰਮ੍ਰਿਤਸਰ ਦੇ ਚਾਹਵਾਨ ਡੇਅਰੀ ਫਾਰਮਰ 4 ਜੂਨ 2025 ਨੂੰ ਦਸਵੀਂ ਜਾਂ ਵਾਰਵੀਂ ਦਾ ਸਰਟੀਫਿਕੇਟ ਅਧਾਰ ਕਾਰਡ ਸਮੇਤ ਪਾਸਪੋਰਟ ਸਾਈਜ ਫੋਟੋ ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਵੇਰਕਾ ਵਿਖੇ ਸਵੇਰੇ 9.00 ਵਜੇ ਕਾਉਂਸਲਿੰਗ ਲਈ ਹਾਜਰ ਹੋਣ । ਟ੍ਰੇਨਿੰਗ ਲਈ ਜਨਰਲ ਕੈਟਾਗਰੀ ਦੇ ਫਾਰਮਰਾਂ ਲਈ ਫੀਸ 5000/- ਰੁਪਏ ਹੈ ਅਤੇ ਅਨੁਸੂਚਿਤ ਜਾਤੀ ਦੇ ਫਾਰਮਰਾਂ ਲਈ 4000/- ਰੁਪਏ ਹੈ।
ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਵੇਰਕਾ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ । ਵਧੇਰੇ ਜਾਣਕਾਰੀ ਲਈ ਚਾਹਵਾਨ ਮੋਬਾਇਲ ਨੰ. 8872918300 ਅਤੇ 9465725610 ਤੇ ਸੰਪਰਕ ਕੀਤਾ ਜਾ ਸਕਦਾ ਹੈ।