Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਬਲਾਕ ਵੇਰਕਾ ਦੇ ਪਿੰਡ ਬੱਲ ਕਲਾਂ ਵਿਖੇ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਲਾਇਆ ਕੈਂਪ-

ਖ਼ਬਰ ਸ਼ੇਅਰ ਕਰੋ
043976
Total views : 148948

ਅੰਮ੍ਰਿਤਸਰ, 5 ਜੂਨ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਅੱਜ ਬਲਾਕ ਵੇਰਕਾ ਦੇ ਪਿੰਡ ਬੱਲ ਕਲਾਂ ਵਿਖੇ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਜਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ ਅਤੇ ਡਾ. ਹਰਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ ਬਲਾਕ ਵੇਰਕਾ ਦੀ ਅਗਵਾਈ ਹੇਠ ਮਨਦੀਪ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਦੇ ਯਤਨਾਂ ਸਦਕਾ ਕੈਂਪ ਲਗਾਇਆ ਗਿਆ l ਜਿਸ ਵਿੱਚ ਭਾਰੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ l ਖੇਤੀਬਾੜੀ ਵਿਭਾਗ ਵੱਲੋਂ ਮਨਦੀਪ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਨੇ ਵਿਭਾਗ ਵੱਲੋਂ ਚੱਲ ਰਹੀਆਂ ਵੱਖ-ਵੱਖ ਸਕੀਮਾਂ ਤਹਿਤ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਸਾਉਣੀ ਦੀਆਂ ਵੱਖ-ਵੱਖ ਫਸਲਾਂ ਦੀ ਬਿਜਾਈ ਅਤੇ ਸਾਂਭ ਸੰਭਾਲ ਬਾਰੇ ਤਕਨੀਕੀ ਜਾਣਕਾਰੀ ਦਿੱਤੀ l ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਨੂੰ ਝੋਨੇ ਦੀ ਬਦਲ ਦੀ ਜਗ੍ਹਾ ਮੱਕੀ ਦੀ ਕਾਸ਼ਤ ਕੁਝ ਰਕਬੇ ਵਿੱਚ ਜਰੂਰ ਕਰਨੀ ਚਾਹੀਦੀ ਹੈ ਤਾਂ ਜੋ ਅਸੀਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾ ਸਕੀਏ l ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਡਾਕਟਰ ਮਨਪ੍ਰੀਤ ਕੌਰ ਨੇ ਕੇਵੀਕੇ ਵੱਲੋਂ ਚੱਲ ਰਹੀਆਂ ਅਲੱਗ ਅਲੱਗ ਸਕੀਮਾਂ ਤਹਿਤ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਅਤੇ ਉਹਨਾਂ ਵੱਲੋਂ ਜਿਹੜੀਆਂ ਟ੍ਰੇਨਿੰਗਾਂ ਦਿੱਤੀਆਂ ਜਾਂਦੀਆਂ ਹਨ ਉਹਨਾਂ ਬਾਰੇ ਦੱਸਿਆ ਗਿਆ ਤਾਂ ਜੋ ਕਿਸਾਨ ਇਹ ਟ੍ਰੇਨਿੰਗ ਲੈ ਕੇ ਵੱਧ ਤੋਂ ਵੱਧ ਫਾਇਦਾ ਉਠਾ ਸਕਣ ਅਤੇ ਸਹਾਇਕ ਖੇਤੀ ਧੰਦੇ ਅਪਣਾ ਕੇ ਆਪਣੀ ਇਨਕਮ ਵਿੱਚ ਵਾਧਾ ਕਰ ਸਕਣ l
ਪਸ਼ੂ ਪਾਲਣ ਵਿਭਾਗ ਵੱਲੋਂ ਡਾਕਟਰ ਮਨਜੋਤ ਸਿੰਘ ਨੇ ਕਿਸਾਨਾਂ ਨੂੰ ਵਿਭਾਗ ਵੱਲੋਂ ਚੱਲ ਰਹੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ l ਬਾਗਬਾਨੀ ਵਿਭਾਗ ਵੱਲੋਂ ਦਲਬੀਰ ਸਿੰਘ ਏਐਸਆਈ ਨੇ ਆਪਣੇ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਬਾਰੇ ਕਿਸਾਨਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ l ਇਸ ਮੌਕੇ ਮੌਜੂਦਾ ਸਰਪੰਚ ਸਤਨਾਮ ਸਿੰਘ, ਚਰਨਜੀਤ ਸਿੰਘ , ਬਚਿੱਤਰ ਸਿੰਘ, ਨੰਬਰਦਾਰ ਸਤਨਾਮ ਸਿੰਘ, ਮਨਦੀਪ ਸਿੰਘ, ਸੁਖਦੇਵ ਸਿੰਘ, ਕੇਵਲ ਸਿੰਘ ਅਤੇ ਕਾਬਲ ਸਿੰਘ ਆਦਿ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ l