Flash News
ਸ਼ਿਵ ਮਹਿਮਾ ਦੇ ਗੁਣਗਾਨ ਨਾਲ ਕਠੂਆ ਵਿਖੇ ਅਮਰਨਾਥ ਯਾਤਰੀਆਂ ਲਈ 7ਵਾਂ ਵਿਸ਼ਾਲ ਭੰਡਾਰਾ ਸ਼ੁਰੂ-
ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ੳ ਨੇ ਅੰਮ੍ਰਿਤਸਰ ਤੋਂ ਮਹਿਤਾ ਰੂਟ ਦੀ ਲੰਬੇ ਅਰਸੇ ਤੋਂ ਬੰਦ ਪਈ ਬੱਸ ਸੇਵਾ ਨੂੰ ਕੀਤਾ ਸ਼ੁਰੂ

ਖ਼ਬਰ ਸ਼ੇਅਰ ਕਰੋ
050934
Total views : 167439

ਅੰਮ੍ਰਿਤਸਰ, 12 ਜੂਨ-(ਡਾ. ਮਨਜੀਤ ਸਿੰਘ)-ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪੰਜਾਬ ਰਾਜ ਵਿੱਚ ਲੋਕ ਭਲਾਈ ਅਤੇ ਲੋਕ ਸਹੂਲਤਾਂ ਦੇਣ ਲਈ ਹਮੇਸ਼ਾਂ ਹੀ ਵਚਨਬੱਧ ਤੇ ਯਤਨਸ਼ੀਲ ਰਹਿੰਦੀ ਹੈ ਅਤੇ ਇਸੇ ਹੀ ਲੜੀ ਤਹਿਤ ਲੋਕ ਸਹੂਲਤਾਂ ਵਿੱਚ ਇਕ ਕਦਮ ਹੋਰ ਵਧਾ ਕੇ ਅੰਮ੍ਰਿਤਸਰ ਤੋਂ ਮਹਿਤਾ ਰੂਟ ਦੀ ਪਿਛਲੇ ਲੰਬੇ ਸਮੇਂ ਤੋਂ ਬੰਦ ਪਈ ਬੱਸ ਸੇਵਾ ਨੂੰ ਮੁੜ ਸ਼ੁਰੂ ਕੀਤਾ ਹੈ ਜਿਸ ਨਾਲ ਲੋਕਾਂ ਨੂੰ ਕਾਫੀ ਸਹੂਲਤ ਮਿਲੇਗੀ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਝੰਡੀ ਦੇ ਕੇ ਮੁੜ ਅੰਮ੍ਰਿਤਸਰ ਤੋਂ ਮਹਿਤਾ ਰੂਟ ਦੀ ਬੱਸ ਸੇਵਾ ਨੂੰ ਸ਼ੁਰੂ ਕਰਨ ਉਪਰੰਤ ਕੀਤਾ। ਉਨ੍ਹਾਂ ਦੱਸਿਆ ਕਿ ਬੱਸ ਸੇਵਾ ਡਰਾਈਵਰਾਂ ਦੀ ਘਾਟ ਕਰਕੇ ਪਿਛਲੇ ਲੰਬੇ ਸਮੇਂ ਤੋਂ ਬੰਦ ਸੀ, ਜੋ ਸਰਕਾਰ ਵੱਲੋਂ ਨਵੀਂ ਭਰਤੀ ਕਰਨ ਨਾਲ ਮੁੜ ਇਸ ਪਬਲਿਕ ਟਰਾਂਸਪੋਰਟ ਨੂੰ ਸ਼ੁਰੂ ਕੀਤਾ ਹੈ ਜਿਸ ਨਾਲ ਲੋਕਾਂ ਨੂੰ ਕਾਫੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਬੱਸ ਸੇਵਾ ਦੇ ਚਾਲੂ ਹੋਣ ਨਾਲ ਦਬੁਰਜੀ, ਮਾਨਾਂਵਾਲਾ, ਜੰਡਿਆਲਾ, ਮੱਲੀਆਂ, ਟਾਂਗਰਾ, ਚੌਹਾਨ, ਖਿਲਚੀਆਂ , ਬਾਣੀਆਂ, ਧੂਲਕਾ, ਬੇਰੀ ਡੇਹਰੀਵਾਲ, ਕਾਲੇਕੇ, ਜਸਪਾਲ, ਸਿੰਘਪੁਰਾ, ਕੋਟ ਹਯਾਤ, ਸੈਦਪੁਰ, ਮਹਿਸਮਪੁਰ, ਜਲਾਲਉਸਮਾਂ, ਨਾਥ ਦੀ ਖੂਹੀ, ਭਦੇਹ, ਉਦੋਨੰਗਲ ਦੇ ਵਸਨੀਕਾਂ, ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੂੰ ਕਾਫੀ ਸਹੂਲਤ ਮਿਲੇਗੀ।
ਕੈਬਨਿਟ ਮੰਤਰੀ ਈ:ਟੀ:ਓ ਨੇ ਦੱਸਿਆ ਕਿ ਇਹ ਬੱਸ ਮਹਿਤਾ ਤੋਂ ਰੋਜਾਨਾ ਸਵੇਰੇ 6:30 ਵਜੇ ਚੱਲ ਕੇ ਸਵੇਰੇ 8:30 ਵਜੇ ਤੱਕ ਅੰਮ੍ਰਿਤਸਰ ਪੁੱਜੇਗੀ ਅਤੇ ਇਸੇ ਤਰ੍ਹਾ ਸ਼ਾਮ 15:30 ਵਜੇ ਚੱਲ ਕੇ 17:30 ਵਜੇ ਮਹਿਤਾ ਵਿਖੇ ਰੋਜਾਨਾ ਬੰਦ ਹੋਵੇਗੀ।
ਸ੍ਰ ਈ:ਟੀ:ਓ ਨੇ ਦੱਸਿਆ ਕਿ ਖਾਸ ਤੌਰ ਤੇ ਅਧਾਰ ਕਾਰਡ ਦੀ ਸਹੂਲਤ ਵਾਲੀਆਂ ਮਹਿਲਾਵਾਂ ਨੂੰ ਮੁਫਤ ਸਫਰ ਦਾ ਵਧੇਰੇ ਲਾਭ ਪ੍ਰਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਲੰਬੇ ਅਤੇ ਲੋਕਲ ਰੂਟਾਂ ਤੇ ਸਰਕਾਰੀ ਬੱਸ ਸੇਵਾ ਪਹੁੰਚਾਉਣ ਲਈ ਯਤਨਸ਼ੀਲ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸਾਡਾ ਫਰਜ ਬਣਦਾ ਹੈ ਕਿ ਅਸੀਂ ਆਮ ਲੋਕਾਂ ਦੇ ਹਿੱਤਾਂ ਨੂੰ ਪਹਿਲ ਦੇਈਏ ਤਾਂ ਜੋ ਇਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ।
ਇਸ ਮੌਕੇ ਪੰਜਾਬ ਰੋਡਵੇਜ ਅੰਮ੍ਰਿਤਸਰ -1 ਡਿਪੂ ਜਨਰਲ ਮੈਨੇਜਰ ਸ੍ਰ ਪਰਮਜੀਤ ਸਿੰਘ ਸੰਧੂ, ਪੰਜਾਬ ਰੋਡਵੇਜ ਅੰਮ੍ਰਿਤਸਰ -2 ਡਿਪੂ ਜਨਰਲ ਮੈਨੇਜਰ ਹਰਬਰਿੰਦਰ ਸਿੰਘ ਗਿੱਲ, ਇੰਸਪੈਕਟਰ ਮਨਿੰਦਰ ਸਿੰਘ, ਇੰਸਪੈਕਟਰ ਰਵਿੰਦਰ ਸਿੰਘ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਦੇ ਹੋਰ ਕਰਮਚਾਰੀ ਵੀ ਹਾਜਰ ਸਨ।
—-
ਕੈਪਸ਼ਨ
ਕੈਬਨਿਟ ਮੰਤਰੀ ਪੰਜਾਬ ਸ੍ਰ ਹਰਭਜਨ ਸਿੰਘ ਈ:ਟੀ:ਓ ਅੰਮ੍ਰਿਤਸਰ ਤੋਂ ਮਹਿਤਾ ਰੂਟ ਦੀ ਬੰਦ ਪਈ ਬੱਸ ਸੇਵਾ ਨੂੰ ਝੰਡੀ ਦੇ ਕੇ ਮੁੜ ਸ਼ੁਰੂ ਕਰਦੇ ਹੋਏ।