Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਕੋਵਿਡ ਦੇ ਤਿੰਨ ਨਵੇਂ ਕੇਸ ਆਏ ਸਾਹਮਣੇ- ਕੋਵਿਡ ਦੇ ਨਵੇਂ ਵੇਰੀਐਂਟ ਤੋਂ ਘਬਰਾਉਣ ਦੀ ਲੋੜ ਨਹੀਂ- ਸਿਵਲ ਸਰਜਨ ਅੰਮ੍ਰਿਤਸਰ

ਖ਼ਬਰ ਸ਼ੇਅਰ ਕਰੋ
046264
Total views : 154286

ਅੰਮ੍ਰਿਤਸਰ 16 ਜੂਨ-(ਡਾ. ਮਨਜੀਤ ਸਿੰਘ)-ਭਾਵੇਂ ਕੋਵਿਡ ਦੇ ਨਵੇਂ ਵੇਰੀਐਂਟ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ, ਪਰ ਫਿਰ ਵੀ ਇਹਨਾਂ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ, ਇਹ ਵਿਚਾਰ ਸਿਵਲ ਸਰਜਨ ਅੰਮ੍ਰਿਤਸਰ ਡਾ ਕਿਰਨਦੀਪ ਕੌਰ ਵੱਲੋਂ ਕੋਵਿਡ ਦੇ 3 ਕੇਸਾਂ ਦੀ ਪੁਸ਼ਟੀ ਕਰਨ ਸਮੇਂ ਕਹੇ ਗਏ। ਉਹਨਾਂ ਆਖਿਆ ਕਿ ਇਹ ਤਿੰਨੋ ਕੇਸ ਮੈਡੀਕਲ ਕਾਲਜ ਦੇ ਜੂਨੀਅਰ ਡਾਕਟਰ ਹਨ, ਜੋਕਿ ਇਸ ਸਮੇਂ ਹੋਮ ਆਈਸੋਲੇਟ ਹਨ ਅਤੇ ਬਿਲਕੁਲ ਠੀਕ ਹਨ। ਨਵੇਂ ਵੇਰੀਐਂਟ ਦੇ ਮਰੀਜ਼ ਬਹੁਤ ਜਲਦੀ ਆਪਣੇ ਆਪ ਹੀ ਦੋ ਤਿੰਨ ਦਿਨਾਂ ਦੇ ਵਿੱਚ ਰਿਕਵਰ ਹੋ ਜਾਂਦੇ ਹਨ, ਇਸ ਲਈ ਕੋਵਿਡ ਦੇ ਨਵੇਂ ਵੇਰੀਐਂਟ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਹਨਾ ਆਮ ਜਨਤਾ ਨੂੰ ਅਪੀਲ ਕੀਤੀ ਕਿ ਕੋਵਿਡ ਦੇ ਹਲਕੇ ਲੱਛਣਾਂ ਜਿਵੇਂ ਖਾਂਸੀ, ਜੁਕਾਮ, ਬੁਖਾਰ, ਸਾਹ ਵਿੱਚ ਤਕਲੀਫ ਆਦਿ ਨੂੰ ਨਜ਼ਰ ਅੰਦਾਜ਼ ਨਾ ਕੀਤਾ ਜਾਵੇ। ਭੀੜ ਭਾੜ ਵਾਲੇ ਇਲਾਕਿਆਂ ਵਿੱਚ ਜਾਣ ਤੋਂ ਪਰਹੇਜ਼ ਕੀਤਾ ਜਾਵੇ। ਬਜ਼ੁਰਗਾਂ, ਗਰਭਵਤੀ ਮਾਵਾਂ, ਛੋਟੇ ਬੱਚੇ, ਸ਼ੂਗਰ, ਹਾਈਪਰਟੈਂਸ਼ਨ ਤੇ ਕਿਡਨੀ ਦੇ ਮਰੀਜ਼ ਆਦਿ ਨੂੰ ਆਪਣਾ ਖਾਸ ਧਿਆਨ ਰੱਖਣ ਦੀ ਜਰੂਰਤ ਹੈ। ਉਹਨਾਂ ਆਖਿਆ ਕਿ ਸਮੇਂ ਸਮੇਂ ਤੇ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਧੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਲੋੜ ਅਨੁਸਾਰ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਕੋਈ ਵੀ ਗੰਭੀਰ ਲੱਛਣ ਸਾਹਮਣੇ ਆਉਂਦੇ ਤੁਰੰਤ ਸਰਕਾਰੀ ਸਿਹਤ ਸੰਸਥਾ ਵਿਖੇ ਆਪਣੀ ਜਾਂਚ ਅਤੇ ਇਲਾਜ ਕਰਾਉਣਾ ਚਾਹੀਦਾ। ਇਸ ਤੋਂ ਇਲਾਵਾ ਅਫਵਾਵਾਂ ਅਤੇ ਸੋਸ਼ਲ ਮੀਡੀਆ ਤੇ ਗਲਤ ਜਾਣਕਾਰੀ ਤੋਂ ਬਚਣਾ ਚਾਹੀਦਾ ਹੈ।