Flash News
ਜਿਲ੍ਹਾ ਅੰਮ੍ਰਿਤਸਰ ਦੇ ਜੋਨ ਟਾਂਗਰਾ ਦਾ ਜੋਨ ਪੱਧਰੀ ਇਜਲਾਸ, ਜੋਨ ਕੋਰ ਕਮੇਟੀ ਦਾ ਕੀਤਾ ਪੁਨਰਗਠਨ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ- ਜ਼ਿਲ੍ਹਾ ਚੋਣ ਅਧਿਕਾਰੀ
ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ – ਡਿਪਟੀ ਕਮਿਸ਼ਨਰ ਅੰਮ੍ਰਿਤਸਰ
ਰੈਡ ਕਰਾਸ ਦਿਵਸ ਤੇ ਖੂਨਦਾਨ ਕਰਨਾ ਮਾਨਵਤਾ ਦੀ ਸੇਵਾ ਲਈ ਚੰਗੀ ਪਹਿਲ – ਡਿਪਟੀ ਕਮਿਸ਼ਨਰ
ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਬਾਬਾ ਹੰਦਾਲ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਪਾਏ ਗਏ 11 ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ-
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ, ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉੱਦਮਤਾ ਨੂੰ ਸਮਰਪਿਤ ਸਮਾਗਮ ‘ਚ ਕੀਤੀ ਸ਼ਿਰਕਤ-

ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
050284
Total views : 166229

ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਕੀਤਾ ਦੌਰਾ
ਅੰਮਿ੍ਰਤਸਰ, 17 ਜੂਨ-( ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਆ ਰਹੇ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਅੱਜ ਸਬੰਧਤ ਅਧਿਕਾਰੀਆਂ ਨੂੰ ਨਾਲ ਲੈ ਕੇ ਰਾਵੀ ਦਰਿਆ ਨਾਲ ਲੱਗਦੇ ਵੱਖ-ਵੱਖ ਪੋਸਟਾਂ ਦਾ ਦੌਰਾ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹਾਂ ਦੇ ਸੰਭਾਵੀ ਖਤਰੇ ਨੂੰ ਦੇਖਦਿਆਂ ਹੋਇਆਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਬੰਧਤ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੰਨਾਂ ਥਾਵਾਂ ਤੇ ਹੜ੍ਹਾਂ ਦਾ ਜਿਆਦਾ ਖਤਰਾ ਹੈ ਉਥੇ ਮੁਰੰਮਤ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਸਾਸ਼ਨ ਵੱਲੋਂ ਪੂਰੇ ਇੰਤਜਾਮ ਕੀਤੇ ਜਾ ਰਹੇ ਹਨ ਅਤੇ ਹੜ੍ਹਾਂ ਦੇ ਸੰਭਾਵੀ ਖਤਰੇ ਨੂੰ ਦੇਖਦਿਆਂ ਹੋਇਆਂ ਨਵੀਂਆਂ ਬੇੜੀਆਂ ਦੀ ਖਰੀਦ ਅਤੇ ਪੁਰਾਣੀਆਂ ਬੇੜੀਆਂ ਦੀ ਮੁਰੰਮਤ ਵੀ ਕਰਵਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਉਹ ਅੱਜ ਵਿਸ਼ੇਸ਼ ਤੌਰ ਤੇ ਵੇਖਣ ਆਏ ਹਨ ਕਿ ਕਿਹੜੀਆਂ ਡਰੇਨਾਂ ਦੀ ਮੁਰੰਮਤ ਪਹਿਲ ਦੇ ਆਧਾਰ ਤੇ ਤੁਰੰਤ ਕੀਤੀ ਜਾਣੀ ਬਣਦੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਤੋਂ ਬਚਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਰਾਵੀ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਵਿਚ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਅਧਿਕਾਰੀਆਂ ਦੀਆਂ ਪਿੰਡ ਪੱਧਰ ਉਤੇ ਡਿਊਟੀਆਂ ਲਗਾਉਣ, ਲੋਕਾਂ ਨੂੰ ਸੁੱਰਖਿਅਤ ਥਾਵਾਂ ਤੇ ਲਿਜਾਣ, ਉਨਾਂ ਦੇ ਖਾਣ-ਪੀਣ ਦਾ ਪ੍ਰਬੰਧ ਕਰਨ ਅਤੇ ਪਸ਼ੂਆਂ ਦੇ ਚਾਰੇ ਆਦਿ ਦਾ ਪ੍ਰਬੰਧ ਕਰਨ ਲਈ ਤਿਆਰ ਰਹਿਣ ਵਾਸਤੇ ਵੀ ਕਿਹਾ। ਸ਼੍ਰੀਮਤੀ ਸਾਹਨੀ ਨੇ ਕਿਹਾ ਕਿ ਉਹ ਵੱਖ-ਵੱਖ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਪ੍ਰਬੰਧਾਂ ਦਾ ਖੁਦ ਮੌਕੇ ਉਤੇ ਜਾ ਕੇ ਨਿਰੀਖਣ ਕਰਨਗੇ ਅਤੇ ਕਿਸੇ ਵੀ ਕੰਮ ਵਿਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਰੇਨਾਂ ਅਤੇ ਨਾਲਿਆਂ ਦੀ ਕੀਤੀ ਜਾ ਰਹੀ ਸਫਾਈ ਕੇਵਲ ਖਾਨਾਪੂਰਤੀ ਨਾ ਹੋਵੇ, ਇਸ ਲਈ ਸਬੰਧਤ ਵਿਭਾਗ ਠੇਕੇਦਾਰਾਂ ਉਤੇ ਬਰਾਬਰ ਨਿਗ੍ਹਾ ਰੱਖਣ। ਉਨਾਂ ਕਿਹਾ ਕਿ ਉਕਤ ਕੰਮ ਜੇਕਰ ਧਿਆਨ ਨਾਲ ਕਰ ਦਿੱਤਾ ਜਾਵੇ ਤਾਂ ਹੜ੍ਹਾਂ ਨਾਲ ਹੋਣ ਵਾਲਾ ਵੱਡਾ ਖ਼ਤਰਾ ਟਾਲਿਆ ਜਾ ਸਕਦਾ ਹੈ।
ਇਸ ਮੌਕੇ ਐਸਡੀਐਮ ਰਵਿੰਦਰ ਸਿੰਘ ਅਰੋੜਾ ਐਕਸੀਅਨ ਗੁਰਬੀਰ ਸਿੰਘ ਤਹਿਸੀਲਦਾਰ ਰਮਦਾਸ ਮੈਡਮ ਇੰਦਰਜੀਤ ਕੌਰ ਡੀਡੀਪੀਓ ਸੰਦੀਪ ਮਲੋਤਰਾ ਤੋ ਇਲਾਵਾ ਸਿਵਲ ਪ੍ਰਸ਼ਾਸਨ ਅਤੇ ਬੀ ਐਸ ਐਫ ਦੇ ਉੱਚ ਅਧਿਕਾਰੀ ਹਾਜ਼ਰ ਸਨ।

ਕੈਪਸ਼ਨ-
ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਰਾਵੀ ਦਰਿਆ ਨਾਲ ਲੱਗਦੇ ਖੇਤਰਾਂ ਦਾ ਦੌਰਾ ਕਰਦੇ ਹੋਏ।