




Total views : 148909







ਪਿੰਡ ਸਰਜਾ ਵਿਖੇ ਬਣਾਇਆ ਜਾਵੇਗਾ ਕਮਿਊਨਿਟੀ ਹਾਲ
ਈ.ਟੀ.ਓ
ਜੰਡਿਆਲਾ ਗੁਰੂ ਵਿਖੇ ਬਾਬਾ ਜੀਵਨ ਸਿੰਘ ਦੀ ਯਾਦ ਵਿੱਚ ਬਣੇਗਾ ਗੇਟ ਅਤੇ ਲੱਗੇਗਾ ਡਾਕਟਰ ਭੀਮ ਰਾਓ ਅੰਬੇਦਕਰ ਦਾ ਬੁੱਤ
ਅੰਮ੍ਰਿਤਸਰ 22 ਜੂਨ-(ਡਾ. ਮਨਜੀਤ ਸਿੰਘ)- ਪਿਛਲੇ ਕਰੀਬ ਸਾਢੇ ਤਿੰਨ ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਮੁੜ ਲੀਹਾਂ ਤੇ ਲਿਆਂਦਾ ਹੈ ਅਤੇ ਆਉਦੇ ਸਾਲਾਂ ਦੋਰਾਨ ਵੀ ਸੂਬੇ ਦੇ ਵਿਕਾਸ ਵਿਚ ਕੋਈ ਵੀ ਕਸਰ ਬਾਕੀ ਨਹੀ ਛੱਡੀ ਜਾਵੇਗੀ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਹਲਕਾ ਜੰਡਿਆਲਾ ਵਿਖੇ ਕਰੀਬ ਸਵਾ 2 ਕਰੋੜ ਰੁਪਏ ਦੀ ਲਾਗਤ ਨਾਲ ਹੁਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਉਪਰੰਤ ਕੀਤਾ।
ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਨੇ ਕਿਹਾ ਕਿ ਜੰਡਿਆਲਾ ਹਲਕੇ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਕੋਈ ਵੀ ਪਿੰਡ ਵਿਕਾਸ ਪੱਖੋਂ ਸੱਖਣਾ ਨਹੀ ਰਹਿਣ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਸੂਬੇ ਵਿਚ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ ਤਾਂ ਜੋ ਸੂਬੇ ਦੀ ਤਰੱਕੀ ਦੀ ਰਫਤਾਰ ਨੂੰ ਵਧਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸੇ ਦੇਸ਼ ਦੇ ਅਰਥਵਿਵਸਥਾ ਵਿਚ ਸਭ ਤੋ ਵੱਡਾ ਯੋਗਦਾਨ ਸੜਕਾਂ ਦਾ ਹੁੰਦਾ ਹੈ ਜੇਕਰ ਸੜਕਾਂ ਠੀਕ ਹਨ ਤਾਂ ਜਿਥੇ ਵਪਾਰ ਵਿਚ ਵਾਧਾ ਹੁੰਦਾ ਹੈ, ਉਥੇ ਹੀ ਸੜਕੀ ਦੁਰਘਟਨਾਵਾਂ ਤੋ ਵੀ ਬਚਾਓ ਰਹਿੰਦਾ ਹੈ।
ਕੈਬਨਿਟ ਮੰਤਰੀ ਨੇ ਅੱਜ ਜੰਡਿਆਲਾ ਗੁਰੂ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਯਾਦਗਾਰੀ ਗੇਟ ਅਤੇ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਦਾ ਬੁੱਤ ਸਥਾਪਿਤ ਕਰਨ ਵਾਸਤੇ 14 ਲੱਖ ਰੁਪਏ ਦੀ ਲਗਤ ਨਾਲ ਕਰਵਾਏ ਜਾਣ ਵਾਲੇ ਕੰਮਾਂ ਦੀ ਸ਼ੁਰੂਆਤ ਵੀ ਕਰਵਾਈ।
ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪਿੰਡ ਸਰਜਾ ਵਿਖੇ 63.58 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ ਦੀ ਉਸਾਰੀ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ 73.78 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਸਰਜਾ ਵਿਖੇ ਹੀ ਛੱਪੜ ਦੀ ਰਿਟੇਨਿੰਗ ਵਾਲ਼ ਦੀ ਵੀ ਵੀ ਮੁੜ ਉਸਾਰੀ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਲੋਕਾਂ ਦੀ ਬੜੇ ਚਿਰਾਂ ਤੋਂ ਮੰਗ ਸੀ ਕਿ ਪਿੰਡ ਬੰਡਾਲਾ ਦੇ ਸ਼ਮਸ਼ਾਨ ਘਾਟ ਦੀ ਮੁਰੰਮਤ ਕਰਵਾਈ ਜਾਵੇ । ਇਸ ਲਈ 38.93 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਬੰਡਾਲਾ ਦੇ ਸ਼ਮਸ਼ਾਨ ਘਾਟ ਦੀ ਮੁਰੰਮਤ ਕੀਤੀ ਜਾਵੇਗੀ ਜਿਸ ਵਿੱਚ ਨਵੀਂ ਚਾਰ ਦੀਵਾਰੀ ਇੰਟਰਲਾਕਿੰਗ ਟਾਈਲਜ਼,ਨਵੇਂ ਵਰਾਂਡੇ ਦੀ ਉਸਾਰੀ ਅਤੇ ਨਵੇਂ ਵਾਸ਼ਰੂਮ ਵੀ ਬਣਾਏ ਜਾਣਗੇ।
ਕੈਬਿਨਟ ਮੰਤਰੀ ਨੇ ਦੱਸਿਆ ਕਿ ਇਹ ਸਾਰੇ ਵਿਕਾਸ ਆਉਦੇ 6 ਮਹੀਨਿਆਂ ਵਿਚ ਪੂਰੇ ਕੀਤੇ ਜਾਣਗੇ । ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਗੁਣਵਤਾ ਵਿਚ ਕੋਈ ਕਮੀ ਬਰਦਾਸ਼ਤ ਨਹੀ ਕੀਤੀ ਜਾਵੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਜੇਕਰ ਉਹ ਵਿਕਾਸ ਦੇ ਕੰਮ ਵਿਚ ਕੋਈ ਉਣਤਾਈ ਦੇਖਣ ਤਾਂ ਮੇਰੇ ਧਿਆਨ ਵਿਚ ਲਿਆਉਣ,ਉਸੇ ਸਮੇ ਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕਾਰਜਾਂ ਨੂੰ ਸਮੇ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਨੂੰ ਹਰ ਸਹੂਲਤ ਦੇਣ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਲੋਕਾਂ ਨੂੰ ਤਹਿਸੀਲਾਂ ਵਿੱਚੋਂ ਹੁੰਦੀ ਖਜਰ ਖ਼ੁਆਰੀ ਤੋਂ ਬਚਾਉਣ ਲਈ ਈ ਜਮਾ ਬੰਦੀ ਆਨਲਾਈਨ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ ।ਜਿਸ ਨਾਲ ਲੋਕ ਘਰ ਬੈਠੇ ਹੀ ਆਪਣੇ ਘਰ ਪਲਾਟ ਆਦਿ ਦੀ ਜਮਾਂਬੰਦੀ ਪ੍ਰਾਪਤ ਕਰ ਸਕਣਗੇ, ਇੰਤਕਾਲ ਕਰਵਾ ਸਕਣਗੇ। ਜਿਸ ਨਾਲ ਉਹਨਾਂ ਨੂੰ ਤਹਿਸੀਲਾਂ ਦੇ ਚੱਕਰ ਮਾਰਨੇ ਨਹੀਂ ਪੈਣਗੇ।






