




Total views : 148918







ਅੰਮ੍ਰਿਤਸਰ, 23 ਜੂਨ-(ਡਾ. ਮਨਜੀਤ ਸਿੰਘ)- ਅੰਮ੍ਰਿਤਸਰ ਤੋਂ ਸੀਨੀਅਰ ਪੱਤਰਕਾਰ ਰਾਜਨ ਮਾਨ ਦੇ ਸਤਿਕਾਰਯੋਗ ਪਿਤਾ ਸ. ਕਸ਼ਮੀਰ ਸਿੰਘ ਜੀ, ਜੋ ਬੀਤੀ 15 ਜੂਨ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਦੇ ‘ਚ ਜਾ ਬਿਰਾਜੇ ਸਨ। ਉਨ੍ਹਾਂ ਨਮਿਤ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਜਾਣਗੇ, ਉਪਰੰਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 24 ਜੂਨ ਦਿਨ ਮੰਗਲਵਾਰ ਨੂੰ ਗੁਰਦੁਆਰਾ ਨਾਨਕ ਪ੍ਰਕਾਸ਼, ਡੀ ਬਲਾਕ ਰਣਜੀਤ ਐਵਿਨਿਊ, ਅੰਮ੍ਰਿਤਸਰ ਵਿਖੇ ਬਾਅਦ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ।
ਇਸ ਮੌਕੇ ਉਨ੍ਹਾਂ ਨੂੰ ਵੱਖ ਵੱਖ ਸਮਾਜਿਕ, ਧਾਰਮਿਕ ਅਤੇ ਰਾਜਸੀ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।






