Flash News
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-

ਗੁਰੂਦੁਆਰਾ ਝੰਗੀ ਸਾਹਿਬ ਵਿਖੇ ਮਨਾਇਆ ਸਲਾਨਾ ਜੋੜ ਮੇਲਾ-

ਖ਼ਬਰ ਸ਼ੇਅਰ ਕਰੋ
051854
Total views : 168767
ਅੰਮ੍ਰਿਤਸਰ, 24 ਜੂਨ-(ਡਾ. ਮਨਜੀਤ ਸਿੰਘ)-ਗੁਰੂਦੁਆਰਾ ਝੰਗੀ ਸਾਹਿਬ ਜੰਡਿਆਲਾ ਗੁਰੂ ਵਿਖੇ ਸਲਾਨਾ ਜੋੜ ਮੇਲਾ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਜੀ ਦੀ ਰਹਿਨੁਮਾਈ ਹੇਂਠ ਸਮੂੰਹ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਅੰਗਰੇਜ ਸਿੰਘ ਦੇ ਕੀਰਤਨੀ ਜੱਥੇ ਵੱਲੋਂ ਆਈਆਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ।
     ਇਸ ਮੌਕੇ ਬਾਬਾ ਪ੍ਰਮਾਨੰਦ ਜੀ ਨੇ ਆਈਆਂ ਸੰਗਤਾਂ ਨੂੰ ਕਥਾ ਵਿਚਾਰਾਂ ਦੁਆਰਾ ਨਿਹਾਲ ਕੀਤਾ ਅਤੇ ਗੁਰੂ ਘਰ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।
   ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਕਟਰ ਕੰਵਰ ਕੁਲਦੀਪ ਸਿੰਘ ਮੱਲੀਆਂ, ਗੋਪਾਲ ਸਿੰਘ ਜਾਣੀਆਂ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਰਤਨ ਸਿੰਘ ਪੱਖੋਕੇ ਸੇਵਾ ਮੁਕਤ ਡੀ.ਐਸ.ਪੀ, ਜਸਜੀਤ ਸਿੰਘ ਢਿਲੋਂ ਮੈਨੇਜਰ, ਮੰਗਲ ਸਿੰਘ ਕਿਸ਼ਨਪੁਰੀ, ਪ੍ਰਿੰਸੀਪਲ ਅਮਰਪ੍ਰੀਤ ਕੌਰ, ਰੁਪਿੰਦਰ ਸਿੰਘ ਰੂਬੀ ਨਿੱਝਰ, ਹਰਭਜਨ ਸਿੰਘ ਆੜਤੀ, ਕੁਲਦੀਪ ਸਿੰਘ ਮਾਲੋਵਾਲ, ਅਵਤਾਰ ਸਿੰਘ ਟੱਕਰ, ਮਨਮੋਹਨ ਸਿੰਘ  ਲਾਹੌਰੀਆ, ਬੱਲ ਸਿੰਘ ਜਾਣੀਆਂ, ਡਾ: ਮਨਜੀਤ ਸਿੰਘ ਰਟੌਲ, ਅਮਰੀਕ ਸਿੰਘ, ਭਾਈ ਪ੍ਕਾਸ਼ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਿਆ।
———–