




Total views : 148888







ਅੰਮ੍ਰਿਤਸਰ 26 ਜੂਨ-(ਡਾ. ਮਨਜੀਤ ਸਿੰਘ)- ਡਿਪਟੀ ਕਮਿਸ਼ਨਰ ਕਮ ਜ਼ਿਲਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕਬੂਤਰਬਾਜ਼ੀ ਮੁਕਾਬਲੇ ਕਰਵਾਉਣ ਉੱਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 25 ਅਗਸਤ 2025 ਤੱਕ ਲਾਗੂ ਰਹਿਣਗੇ । ਜਾਰੀ ਕੀਤੇ ਹੁਕਮਾਂ ਵਿੱਚ ਉਹਨਾਂ ਨੇ ਦੱਸਿਆ ਕਿ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਹੋਏ ਪੱਤਰ ਅਨੁਸਾਰ ਐਨੀਮਲ ਵੈਲਫੇਅਰ ਬੋਰਡ ਆਫ ਇੰਡੀਆ ਨੂੰ ਇਸ ਸਬੰਧੀ ਸ਼ਿਕਾਇਤਾਂ ਆ ਰਹੀਆਂ ਸਨ ਕਿ ਕਬੂਤਰਬਾਜੀ ਮੁਕਾਬਲਿਆਂ ਦੌਰਾਨ ਪੀਸੀਏ ਐਕਟ 1960 ਦੇ ਸੈਕਸ਼ਨ ਤਿੰਨ ਅਤੇ 11 ਦੀ ਘੋਰ ਉਲੰਘਣਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮਾਨਯੋਗ ਸੁਪਰੀਮ ਕੋਰਟ ਵੱਲੋਂ ਵੀ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਤਰ੍ਹਾਂ ਦੇ ਮੁਕਾਬਲੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਿਲ ਹਨ। ਇਸ ਲਈ ਜਿਲ੍ਹੇ ਵਿੱਚ ਅਜਿਹੀਆਂ ਗਤੀਵਿਧੀਆਂ ਉੱਤੇ ਸੰਪੂਰਨ ਰੋਕ ਲਗਾਉਣ ਦੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨਾਂ ਕਿਹਾ ਕਿ ਇਹਨਾਂ ਗਤੀਵਿਧੀਆਂ ਨਾਲ ਸੰਬੰਧਿਤ ਵਿਅਕਤੀ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।






