




Total views : 161400






Total views : 161400ਜੰਡਿਆਲਾ ਗੁਰੂ, 26 ਜੂਨ-(ਨਸੀਹਤ ਬਿਊਰੋ)-ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਜੰਡਿਆਲਾ ਗੁਰੂ ਵਿਖੇ ਬਾਬਾ ਸੰਤੋਖ ਮੁਨੀ ਜੀ ਦੀ ਸਲਾਨਾ ਬਰਸੀ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਜੀ ਦੀ ਰਹਿਨੁਮਾਈ ਹੇਂਠ ਸਮੂੰਹ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਈ ਗਈ। ਇਸ ਮੌਕੇ ਗਿਆਰਾਂ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਅੰਗਰੇਜ ਸਿੰਘ ਤੇ ਸਤਨਾਮ ਸਿੰਘ ਦੇ ਕੀਰਤਨੀ ਜੱਥੇ ਵੱਲੋਂ ਆਈਆਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਬਾਬਾ ਪ੍ਰਮਾਨੰਦ ਜੀ ਨੇ ਆਈਆਂ ਸੰਗਤਾਂ ਨੂੰ ਕਥਾ ਵਿਚਾਰਾਂ ਦੁਆਰਾ ਨਿਹਾਲ ਕੀਤਾ ਅਤੇ ਗੁਰੂ ਘਰ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਰਾਜ ਕੁਮਾਰ ਮਲਹੋਤਰਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਕਟਰ ਕੰਵਰ ਕੁਲਦੀਪ ਸਿੰਘ ਮੱਲੀਆਂ, ਜਸਜੀਤ ਸਿੰਘ ਢਿਲੋਂ ਮੈਨੇਜਰ, ਜਵਾਹਰ ਲਾਲ, ਪ੍ਰਿੰਸੀਪਲ ਮੰਗਲ ਸਿੰਘ ਕਿਸ਼ਨਪੁਰੀ, ਗੁਲਜਾਰ ਸਿੰਘ ਧੀਰੇਕੋਟ, ਰੁਪਿੰਦਰ ਸਿੰਘ ਰੂਬੀ ਨਿੱਝਰ, ਹਰਭਜਨ ਸਿੰਘ ਆੜਤੀ, ਕੁਲਦੀਪ ਸਿੰਘ ਮਾਲੋਵਾਲ, ਅਵਤਾਰ ਸਿੰਘ ਟੱਕਰ, ਮਨਮੋਹਨ ਸਿੰਘ ਲਾਹੌਰੀਆ, ਬੱਲ ਸਿੰਘ ਜਾਣੀਆਂ, ਡਾ: ਮਨਜੀਤ ਸਿੰਘ ਰਟੌਲ, ਅਮਰੀਕ ਸਿੰਘ, ਭਾਈ ਪ੍ਕਾਸ਼ ਸਿੰਘ ਤੇ ਪੱਤਰਕਾਰ ਭਾਈਚਾਰਾ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਿਆ।
———–







