Flash News
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-
ਹੜ੍ਹਾਂ ਤੋਂ ਪਹਿਲਾਂ ਘੋਨੇਵਾਲਾ ਵਿਖੇ ਦਰਿਆ ਰਾਵੀ ‘ਤੇ 11 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਾਣ ਅਧੀਨ ਪੁੱਲ ਜਲਦੀ ਹੋਵੇਗਾ ਕਿਸਾਨਾਂ ਤੇ ਸਰਹੱਦੀ ਲੋਕਾਂ ਨੂੰ ਅਰਪਿਤ –ਮੰਤਰੀ ਧਾਲੀਵਾਲ

ਮੀਥਾਨੌਲ ਦੀ ਵਿਕਰੀ ਉੱਤੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਲਗਾਈਆਂ ਸਖਤ ਪਾਬੰਦੀਆਂ-

ਖ਼ਬਰ ਸ਼ੇਅਰ ਕਰੋ
043962
Total views : 148888

ਕੋਰੀਅਰ ਰਾਹੀਂ ਨਹੀਂ ਖਰੀਦੀ-ਵੇਚੀ ਜਾ ਸਕਦੀ ਮੀਥਾਨੌਲ
ਅੰਮ੍ਰਿਤਸਰ , 27 ਜੂਨ-(ਡਾ. ਮਨਜੀਤ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ –ਕਮ- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਮੀਥਾਨੌਲ ਦੀ ਦੁਰਵਰਤੋ ਨੂੰ ਰੋਕਣ ਲਈ ਕਈ ਤਰ੍ਹਾਂ ਦੀਆਂ ਸਖਤ ਪਾਬੰਦੀਆਂ ਇਸ ਦੀ ਵਿਕਰੀ ਉਤੇ ਲਗਾ ਦਿੱਤੀਆਂ ਹਨ । ਜਾਰੀ ਕੀਤੇ ਗਏ ਹੁਕਮਾਂ ਵਿੱਚ ਉਹਨ੍ਹਾਂ ਨੇ ਸਪਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਮੀਥੇਨੌਲ, ਜਿਸਨੂੰ ਮਿਥਾਈਲ ਅਲਕੋਹਲ ਜਾਂ ਵੁੱਡ ਅਲਕੋਹਲ ਵੀ ਕਿਹਾ ਜਾਂਦਾ ਹੈ, ਦਾ ਗੈਰ-ਕਾਨੂੰਨੀ ਵਪਾਰ ਅਤੇ ਸੰਭਾਵੀ ਦੁਰਵਰਤੋਂ ਹੋ ਰਹੀ ਹੈ। ਮੀਥੇਨੌਲ ਦੇ ਫੀਡਸਟਾਕ, ਘੋਲਕ, ਬਾਲਣ ਅਤੇ ਐਂਟੀਫ੍ਰੀਜ਼ ਵਜੋਂ ਵਰਤੀ ਜਾਂਦੀ ਹੈ, ਪਰ ਇਸਦੀ ਦੁਰਵਰਤੋਂ ਮਨੁੱਖੀ ਜੀਵਨ ਲਈ ਗੰਭੀਰ ਖ਼ਤਰਾ ਹੈ। ਦੱਸਣ ਯੋਗ ਹੈ ਕਿ ਮੀਥੇਨੌਲ ਨਾਲ ਜੁੜੇ ਜੋਖਮਾਂ ਨੂੰ ਦੇਖਦੇ ਹੋਏ, ਇਸਨੂੰ ਪੰਜਾਬ ਜ਼ਹਿਰ ਐਕਟ, 2012 ਦੇ ਤਹਿਤ ਇੱਕ ਜ਼ਹਿਰੀਲਾ ਪਦਾਰਥ ਘੋਸ਼ਿਤ ਕੀਤਾ ਗਿਆ ਹੈ। ਸੋ, ਇਸਦੀ ਅਣਅਧਿਕਾਰਤ ਅਤੇ ਬਿਨਾਂ ਲਾਇਸੈਂਸ ਵਾਲੀ ਵਿਕਰੀ ਨੂੰ ਰੋਕਣ ਲਈ ਸ੍ਰੀਮਤੀ ਸਾਕਸ਼ੀ ਸਾਹਨੀ, ਆਈਏਐਸ, ਜ਼ਿਲ੍ਹਾ ਮੈਜਿਸਟ੍ਰੇਟ, ਅੰਮ੍ਰਿਤਸਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਕੋਰੀਅਰ ਸੇਵਾਵਾਂ ਰਾਹੀਂ ਮੀਥੇਨੌਲ ਦੀ ਵਿਕਰੀ ਅਤੇ ਡਿਲੀਵਰੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਮੀਥੇਨੌਲ ਦੀ ਅਣਅਧਿਕਾਰਤ ਅਤੇ ਗੈਰ-ਲਾਇਸੈਂਸਸ਼ੁਦਾ ਵਿਕਰੀ ‘ਤੇ ਸਖ਼ਤੀ ਨਾਲ ਪਾਬੰਦੀ ਰਹੇਗੀ ਅਤੇ ਮੀਥੇਨੌਲ ਦੇ ਸਾਰੇ ਅਧਿਕਾਰਤ ਹੈਂਡਲਰ ਅਤੇ ਵਿਕਰੇਤਾ ਵੀ ਆਪਣੇ ਸਟਾਕ ਰਜਿਸਟਰ ਅਤੇ ਮਾਸਿਕ ਸਟਾਕ ਜਾਣਕਾਰੀ ਸਬੰਧਤ ਸਹਾਇਕ ਆਬਕਾਰੀ ਅਤੇ ਕਰ ਕਮਿਸ਼ਨਰ, ਅੰਮ੍ਰਿਤਸਰ ਦੇ ਦਫ਼ਤਰ ਨੂੰ ਜਮ੍ਹਾਂ ਕਰਵਾਉਣਗੇ। ਉਹਨਾਂ ਹਦਾਇਤ ਕੀਤੀ ਕਿ ਸਹਾਇਕ ਆਬਕਾਰੀ ਅਤੇ ਕਰ ਕਮਿਸ਼ਨਰ ਇਸ ਹੁਕਮ ਦੀ ਪਾਲਣਾ ਦੀ ਸਖ਼ਤੀ ਨਾਲ ਨਿਗਰਾਨੀ ਕਰਨਗੇ। ਇਸ ਦੇ ਨਾਲ ਹੀ ਪੁਲਿਸ ਕਮਿਸ਼ਨਰ, ਅੰਮ੍ਰਿਤਸਰ (ਸ਼ਹਿਰ), ਸੀਨੀਅਰ ਪੁਲਿਸ ਸੁਪਰਡੈਂਟ, ਅੰਮ੍ਰਿਤਸਰ (ਦਿਹਾਤੀ) ਅਤੇ ਹੋਰ ਸਬੰਧਤ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਜ਼ਹਿਰੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਦੁਰਵਰਤੋਂ ਨੂੰ ਰੋਕਣ ਅਤੇ ਜਨਤਕ ਸਿਹਤ ਦੀ ਰੱਖਿਆ ਲਈ ਢੁਕਵੀਂ ਕਾਰਵਾਈ ਕਰਨਗੀਆਂ। ਇਹ ਹੁਕਮ ਅੱਜ ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।