Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਖ਼ਬਰ ਸ਼ੇਅਰ ਕਰੋ
051768
Total views : 168654

ਸਾਫ ਸਫਾਈ ਦੇ ਪ੍ਰਬੰਧਾਂ ਦਾ ਲਿਆ ਜਾਇਜਾ
ਅੰਮ੍ਰਿਤਸਰ, 2 ਜੁਲਾਈ-(ਡਾ. ਮਨਜੀਤ ਸਿੰਘ)- ਕੰਪਨੀ ਬਾਗ ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਦੇ ਸਾਫ ਸਫਾਈ ਪ੍ਰਬੰਧਾਂ ਨੂੰ ਲੈ ਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰ ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ, ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੁਰਿੰਦਰ ਸਿੰਘ ਨਾਲ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਦਾ ਦੌਰਾ ਕੀਤਾ ਗਿਆ। ਸ੍ਰ ਰਿੰਟੂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪੈਨੋਰਮਾ ਦੀ ਸਾਫ ਸਫਾਈ ਵੱਲ ਵਿਸੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਪੈਨੋਰਮਾ ਮਹਾਰਾਜਾ ਰਣਜੀਤ ਸਿੰਘ ਦੇ ਸਾਸ਼ਨ ਕਾਲ ਦੀ ਝਲਕ ਨੂੰ ਦਰਸਾਉਂਦਾ ਵਿਲਖੱਣ ਸਥਾਨ ਜੋ ਕਿ ਆਉਣ ਵਾਲੇ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਸਾਹਨੀ ਨੇ ਪੈਨੇਰਮਾ ਦਾ ਦੌਰਾ ਕਰਦੇ ਹੋਏ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੈਨੋਰਮਾ ਦਾ ਆਲੇ ਦੁਆਲੇ ਸੀ:ਸੀ:ਟੀ:ਵੀ ਕੈਮਰੇ ਲਗਾਏ ਜਾਣ ਅਤੇ ਸਾਫ ਸਫਾਈ ਦਾ ਵਧੀਆ ਪ੍ਰਬੰਧ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪੈਨੋਰਮਾ ਅੰਦਰ ਇਕ ਨਵਾਂ ਏ:ਸੀ ਲਗਾਇਆ ਜਾਵੇ। ਉਨ੍ਹਾਂ ਦੱਸਿਆ ਕਿ ਰੋਜਾਨਾ ਗੁਰੂ ਨਗਰੀ ਵਿਖੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ ਅਤੇ ਵੱਡੀ ਗਿਣਤੀ ਵਿੱਚ ਵੀ ਸੈਲਾਨੀ ਇਸ ਪੈਨੋਰਮਾ ਨੂੰ ਦੇਖਣ ਲਈ ਪੁੱਜਦੇ ਹਨ। ਉਨ੍ਹਾਂ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਕਿਹਾ ਕਿ ਇਸ ਦੀ ਦੇਖਭਾਲ ਨੂੰ ਯਕੀਨੀ ਬਣਾਇਂਆ ਜਾਵੇ ਤਾਂ ਜੋ ਸੈਲਾਨੀਆਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ।
ਇਸ ਮੌਕੇ ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੁਰਿੰਦਰ ਸਿੰਘ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਕਿ ਪੈਨੋਰਮਾ ਵਿੱਚ 250 ਕੇ:ਵੀ ਦਾ ਇਕ ਨਵਾਂ ਜਨਰੇਟਰ, 60 ਟਨ ਦਾ ਨਵਾਂ ਏ:ਸੀ ਪਲਾਂਟ, ਪੈਨੋਰਮਾ ਦਾ ਮੁਰੰਮਤ ਅਤੇ ਡਰਾਮਾ ਹਾਲ ਨੰਬਰ 1,2,3 ਵਿੱਚ ਮੁਰੰਮਤ ਕਾਰਜ ਜਰੂਰੀ ਹਨ ਜਿਸ ਤੇ ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਕਿਹਾ ਕਿ ਪੈਨੋਰਮਾ ਦੀ ਅਪਗਰਾਡੇਸ਼ਨ ਤੁਰੰਤ ਸ਼ੁਰੂ ਕੀਤੀ ਜਾਵੇ ਅਤੇ ਇਸ ਸਬੰਧੀ ਜੇਕਰ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ।
ਇਸ ਮੌਕੇ ਨਗਰ ਨਿਗਮ ਦੇ ਐਸ:ਈ ਸ੍ਰ ਸੰਦੀਪ ਸਿੰਘ, ਡਾ: ਯੋਗੇਸ਼ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।