




Total views : 161400






Total views : 161400ਵੱਖ ਵੱਖ ਪਿੰਡਾਂ ਦੀਆਂ ਸੜ੍ਹਕਾਂ ਦੀ ਕੀਤੀ ਜਾਵੇਗੀ ਨਵੀਂ ਉਸਾਰੀ- ਹਰਭਜਨ ਸਿੰਘ ਈ.ਟੀ.ੳ
ਅੰਮ੍ਰਿਤਸਰ 2 ਜੁਲਾਈ-(ਡਾ. ਮਨਜੀਤ ਸਿੰਘ)- ਪਿਛਲੇ ਕਰੀਬ ਸਾਢੇ ਤਿੰਨ ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਮੁੜ ਲੀਹਾਂ ਤੇ ਲਿਆਂਦਾ ਹੈ ਅਤੇ ਆਉਦੇ ਸਾਲਾਂ ਦੋਰਾਨ ਵੀ ਸੂਬੇ ਦੇ ਵਿਕਾਸ ਵਿਚ ਕੋਈ ਵੀ ਕਸਰ ਬਾਕੀ ਨਹੀ ਛੱਡੀ ਜਾਵੇਗੀ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਹਲਕਾ ਜੰਡਿਆਲਾ ਵਿਖੇ ਕਰੀਬ 3 ਕਰੋੜ ਰੁਪਏ ਦੀ ਲਾਗਤ ਨਾਲ ਹੁਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਉਪਰੰਤ ਕੀਤਾ।
ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਨੇ ਕਿਹਾ ਕਿ ਜੰਡਿਆਲਾ ਹਲਕੇ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਕੋਈ ਵੀ ਪਿੰਡ ਵਿਕਾਸ ਪੱਖੋਂ ਸੱਖਣਾ ਨਹੀ ਰਹਿਣ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਸੂਬੇ ਵਿਚ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ ਤਾਂ ਜੋ ਸੂਬੇ ਦੀ ਤਰੱਕੀ ਦੀ ਰਫਤਾਰ ਨੂੰ ਵਧਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸੇ ਦੇਸ਼ ਦੇ ਅਰਥਵਿਵਸਥਾ ਵਿਚ ਸਭ ਤੋ ਵੱਡਾ ਯੋਗਦਾਨ ਸੜਕਾਂ ਦਾ ਹੁੰਦਾ ਹੈ ਜੇਕਰ ਸੜਕਾਂ ਠੀਕ ਹਨ ਤਾਂ ਜਿਥੇ ਵਪਾਰ ਵਿਚ ਵਾਧਾ ਹੁੰਦਾ ਹੈ, ਉਥੇ ਹੀ ਸੜਕੀ ਦੁਰਘਟਨਾਵਾਂ ਤੋ ਵੀ ਬਚਾਓ ਰਹਿੰਦਾ ਹੈ।
ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ 1 ਕਰੋੜ 11 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਮਲ੍ਹੀਆਂ ਤੋਂ ਤੀਮੋਵਾਲ ਸੜ੍ਹਕ ਤੋਂ ਖੇਲਾ ਤੋਂ ਛੱਜਲਵੱਡੀ ਟਾਂਗਰ ਰੋਡ ਅਤੇ ਡਰੇਨ ਜਿਸਦੀ ਕੁੱਲ ਲੰਬਾਈ 3.15 ਕਿਲੋਮੀਟਰ ਹੈ ਦੀ ਨਵੀਂ ਸੜ੍ਹਕ ਉਸਾਰੀ ਜਾਵੇਗੀ। ਉਨਾਂ ਦੱਸਿਆ ਕਿ ਪਿੰਡ ਵਾਸੀਆਂ ਦੀ ਬੜੇ ਚਿਰ ਤੋਂ ਮੰਗ ਸੀ ਕਿ ਇਸ ਸੜ੍ਹਕ ਨੂੰ ਬਣਾਇਆ ਜਾਵੇ। ਉਨਾਂ ਦੱਸਿਆ ਕਿ ਲੋਕਾਂ ਨੂੰ ਆਸ ਹੀ ਨਹੀਂ ਸੀ ਕਿ ਕਦੀ ਇਹ ਸੜ੍ਹਕ ਵੀ ਬਣੇਗੀ। ਸ: ਈ.ਟੀ.ਓ ਨੇ ਕਿਹਾ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਦੇ ਕਰੇਗੀ।
ਸ: ਈ.ਟੀ.ਓ. ਵਲੋਂ 1 ਕਰੋੜ 72 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਮਿਹਰਬਾਨਪੁਰ ਵਿਖੇ ਇੰਟਰਲਾਕਿੰਗ ਟਾਈਲਾਂ, ਅੰਮ੍ਰਿਤਸਰ ਜਲੰਧਰ ਰੋਡ ਤੋਂ ਮਿਹਰਬਾਨਪੁਰਾ ਦੀ ਉਸਾਰੀ ਅਤੇ ਮਿਹਰਬਾਨਪੁਰਾ ਸੜ੍ਹਕ ਤੋਂ ਵਡਾਲੀ ਸੜ੍ਹਕ ਤੱਕ ਜਿਸਦੀ ਕੁੱਲ ਲੰਬਾਈ 5.164 ਕਿਲੋਮੀਟਰ ਬਣਦੀ ਹੈ ਤੇ ਨਵੀਂ ਉਸਾਰੀ ਕੀਤੀ ਜਾਵੇਗੀ। ਸ: ਈ.ਟੀ.ਓ. ਨੇ ਦੱਸਿਆ ਕਿ ਸਾਰੇ ਕੰਮ ਸਬੰਧਤ ਠੇਕੇਦਾਰਾਂ ਨੁੰ ਅਲਾਟ ਕਰ ਦਿੱਤੇ ਗਏ ਹਨ ਅਤੇ ਆਉਂਦਿਆਂ 6 ਮਹੀਨੇ ਦੌਰਾਨ ਕੰਮ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
ਉਨਾਂ ਦੱਸਿਆ ਕਿ ਇਹਨਾਂ ਸੜ੍ਹਕਾਂ ਦੀ ਨਵ ਉਸਾਰੀ ਲਾਲ ਇਥੋਂ ਦੇ ਵਸਨੀਕਾਂ ਨੂੰ ਕਾਫ਼ੀ ਰਾਹਤ ਮਿਲੇਗੀ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਗੁਣਵਤਾ ਵਿਚ ਕੋਈ ਕਮੀ ਬਰਦਾਸ਼ਤ ਨਹੀ ਕੀਤੀ ਜਾਵੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਜੇਕਰ ਉਹ ਵਿਕਾਸ ਦੇ ਕੰਮ ਵਿਚ ਕੋਈ ਉਣਤਾਈ ਦੇਖਣ ਤਾਂ ਮੇਰੇ ਧਿਆਨ ਵਿਚ ਲਿਆਉਣ,ਉਸੇ ਸਮੇ ਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕਾਰਜਾਂ ਨੂੰ ਸਮੇ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਨੂੰ ਹਰ ਸਹੂਲਤ ਦੇਣ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਲੋਕਾਂ ਨੂੰ ਤਹਿਸੀਲਾਂ ਵਿੱਚੋਂ ਹੁੰਦੀ ਖਜਰ ਖ਼ੁਆਰੀ ਤੋਂ ਬਚਾਉਣ ਲਈ ਈ ਜਮਾ ਬੰਦੀ ਆਨਲਾਈਨ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ ।ਜਿਸ ਨਾਲ ਲੋਕ ਘਰ ਬੈਠੇ ਹੀ ਆਪਣੇ ਘਰ ਪਲਾਟ ਆਦਿ ਦੀ ਜਮਾਂਬੰਦੀ ਪ੍ਰਾਪਤ ਕਰ ਸਕਣਗੇ, ਇੰਤਕਾਲ ਕਰਵਾ ਸਕਣਗੇ। ਜਿਸ ਨਾਲ ਉਹਨਾਂ ਨੂੰ ਤਹਿਸੀਲਾਂ ਦੇ ਚੱਕਰ ਮਾਰਨੇ ਨਹੀਂ ਪੈਣਗੇ।
ਕੈਪਸ਼ਨ : ਲੋਕ ਨਿਰਮਾਣ ਮੰਤਰੀ ਪੰਜਾਬ ਸ: ਹਰਭਜਨ ਸਿੰਘ ਈ.ਟੀ.ਓ. ਜੰਡਿਆਲਾ ਗੁਰੂ ਦੇ ਵੱਖ-ਵੱਖ ਰਸਤਿਆਂ ਨੂੰ ਪੱਕਿਆਂ ਕਰਨ ਦੇ ਨੀਂਹ ਪੱਥਰ ਰੱਖਦੇ ਹੋਏ।
===—
—–







