




Total views : 148888







42 ਲੱਖ 11 ਹਜ਼ਾਰ ਰੁਪਏ ਦੀ ਲਾਗਤ ਨਾਲ ਉਸਾਰਿਆ ਜਾਵੇਗਾ ਗੇਟ
ਅੰਮ੍ਰਿਤਸਰ 2 ਜੁਲਾਈ-(ਡਾ. ਮਨਜੀਤ ਸਿੰਘ)- ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ ਅਤੇ ਇਨਾਂ ਸ਼ਹੀਦਾਂ ਦੇ ਬਦੌਲਤ ਹੀ ਅਸੀਂ ਆਪਣੇ ਘਰਾਂ ਵਿੱਚ ਸੁੱਖ ਦਾ ਸਾਹ ਮਾਣ ਰਹੇ ਹਾਂ ਅਤੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨਾਲ ਡੱਟ ਕੇ ਖੜ੍ਹੀ ਹੈ ਅਤੇ ਉਨਾਂ ਨੂੰ ਕਿਸੇ ਕਿਸਮ ਦੀ ਕੋਈ ਵੀ ਮੁਸ਼ਕਿਲ ਪੇਸ਼ ਨਹੀ ਆਉਣ ਦਿੱਤੀ ਜਾਵੇਗੀ।
ਇਨਾਂ ਸਬ਼ਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਪੰਜਾਬ ਸ: ਹਰਭਜਨ ਸਿੰਘ ਈ.ਟੀ.ਓ. ਅੱਜ ਰਾਜਾਸਾਂਸੀ ਵਿਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਉਨਾਂ ਕਿਹਾ ਕਿ ਸ਼ਹੀਦ ਮਨਿੰਦਰ ਸਿੰਘ (ਜਨਮ 24 ਅਗਸਤ 1990) ਉਮਰ 17½ ਸਾਲ ਪੁੱਤਰ ਸ਼ਹੀਦ ਸੁਖਦੇਵ ਸਿੰਘ ਫੌਜ ਵਿੱਚ ਭਰਤੀ ਹੋ ਗਿਆ ਸੀ ਅਤੇ ਸਿਆਚਿਨ ਗਲੇਸ਼ੀਅਰ ਵਿੱਚ ਆਪਣੀ ਡਿਊਟੀ ਕਰਦੇ ਹੋਏ ਜਦ ਵਾਪਿਸ ਆ ਰਿਹਾ ਸੀ ਤਾਂ ਅਚਾਨਕ ਐਵੀਲਾਂਚ ਆਉਣ ਕਾਰਨ ਉਹ ਸ਼ਹੀਦ ਹੋ ਗਿਆ ਸੀ ਅਤੇ ਉਸਦੀ ਸ਼ਹੀਦੀ 18 ਨਵੰਬਰ 2019 ਨੂੰ ਹੋਇਆ ਸੀ ਅਤੇ ਉਹ ਆਪਣੇ ਪਿੱਛੇ ਪਤਨੀ ਅਤੇ 3½ ਸਾਲ ਦਾ ਬੇਟਾ ਛੱਡ ਗਏ ਸਨ। ਉਨਾਂ ਕਿਹਾ ਕਿ ਉਨਾਂ ਦੇ ਪਾਰਿਵਾਰਿਕ ਮੈਂਬਰਾਂ ਨੇ ਇੱਛਾ ਪ੍ਰਗਟ ਕੀਤੀ ਸੀ ਕਿ ਸ਼ਹੀਦ ਦਾ ਯਾਦਗਾਰੀ ਗੇਟ ਬਣਾਇਆ ਜਾਵੇ ਅਤੇ ਉਨਾਂ ਵਲੋਂ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿੱਚ ਲਿਆਂਦਾ ਗਿਆ, ਜਿਨਾਂ ਨੇ ਤੁਰੰਤ ਹੀ ਇਸ ਯਾਦਗਾਰੀ ਗੇਟ ਨੂੰ ਬਣਾਉਣ ਲਈ 42 ਲੱਖ 11 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਉਨਾਂ ਦੱਸਿਆ ਕਿ ਸਬੰਧਤ ਠੇਕੇਦਾਰ ਨੂੰ ਯਾਗਾਰੀ ਗੇਟ ਬਣਾਉਣ ਦਾ ਕੰਮ ਅਲਾਟ ਕਰ ਦਿੱਤਾ ਗਿਅ ਹੈ ਅਤੇ ਆਉਂਦਿਆਂ ਛੇ ਮਹੀਨਿਆਂ ਦੋਰਾਨ ਇਹ ਗੇਟ ਬਣ ਕੇ ਤਿਆਰ ਹੋ ਜਾਵੇਗਾ।
ਸ: ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਅਗਨੀਵੀਰ ਸਕੀਮ ਅਧੀਨ ਭਰਤੀ ਹੋਏ ਸਾਰੇ ਫੌਜੀਆਂ ਨੂੰ ਬਾਕੀ ਫੌਜੀਆਂ ਵਾਂਗ ਪੂਰੀਆਂ ਸਹੂਲਤਾਂ ਦੇਵੇਗੀ। ਉਨਾਂ ਕਿਹਾ ਕਿ ਸਾਡੇ ਜਵਾਨ ਆਪਣੀਆਂ ਜਾਨਾਂ ਦੀ ਪਰਵਾਹ ਨਾ ਕਰਦੇ ਹੋਏ ਦੇਸ਼ ਸੁਰੱਖਿਆ ਲਈ ਆਪਣੀ ਜਾਨਾਂ ਵਾਰ ਦਿੰਦੇ ਹਨ ਅਤੇ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਇਨਾਂ ਦੇ ਪਰਿਵਾਰਾਂ ਦਾ ਧਿਆਨ ਰਖੀਏ। ਇਸ ਮੌਕੇ ਰਾਜਾਸਾਂਸੀ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ, ਸ੍ਰੀਮਤੀ ਇਕਵਿੰਦਰ ਕੌਰ ਵੀ ਹਾਜ਼ਰ ਸਨ।
ਕੈਪਸ਼ਨ : ਲੋਕ ਨਿਰਮਾਣ ਮੰਤਰੀ ਪੰਜਾਬ ਸ: ਹਰਭਜਨ ਸਿੰਘ ਈ.ਟੀ.ਓ. ਰਾਜਾਸਾਂਸੀ ਵਿਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਨੀਂਹ ਪੱਥਰ ਰੱਖਦੇ ਹੋਏ।
==–






