




Total views : 154252







ਅੰਮ੍ਰਿਤਸਰ, 3 ਜੁਲਾਈ-(ਡਾ. ਮਨਜੀਤ ਸਿੰਘ)- ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਆਪਣੇ ਹਲਕੇ ਜੰਡਿਆਲਾ ਗੁਰੂ ਵਿੱਚ ਤਿੰਨ ਸਕੂਲਾਂ ਵਿੱਚ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮਿਆਰੀ ਸਿਖਿਆ ਪ੍ਰਦਾਨ ਕਰਵਾਉਣ ਲਈ ਵਚਨਬੱਧ ਹੈ ਅਤੇ ਉਸੇ ਹੀ ਲੜੀ ਤਹਿਤ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਰਜਾ ਆਰੰਭੇ ਜਾ ਰਹੇ ਹਨ।
ਸ੍ਰ ਈ:ਟੀ:ਓ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਡਾਲਾ ਹਲਕਾ ਜੰਡਿਆਲਾ ਗੁਰੂ ਵਿਖੇ ਮਿਡ ਡੇ ਮੀਲ ਸੈਡ ਦੀ ਨਵੀਂ ਉਸਾਰੀ ਦਾ ਨੀਂਹ ਪੱਥਰ ਰੱਖਦਿਆਂ ਦੱਸਿਆ ਕਿ ਇਸ ਸ਼ੈਡ ਤੇ 27.32 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਕੰਮ ਆਉਦੇ ਚਾਰ ਮਹੀਨਿਆਂ ਵਿੱਚ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਇਸ ਉਪਰੰਤ ਸਰਕਾਰੀ ਐਲੀਮੈਂਟਰੀ ਸਕੂਲ ਅਮਰਕੋਟ ਦੀ ਮੇਜਰ ਰਿਪੇਅਰ ਦੇ ਕੰਮਾਂ ਦਾ ਉਦਘਾਟਨ ਕੀਤਾ। ਇਸ ਸਕੂਲ ਵਿੱਚ 2 ਨਵੇਂ ਕਲਾਸ ਰੂਮ, ਬਰਾਂਡੇ ਦੀ ਉਸਾਰੀ ਅਤੇ ਵਾਸ਼ਰੂਮਾਂ ਦੀ ਰਿਪੇਅਰ ਵੀ ਕੀਤੀ ਜਾਵੇਗੀ ਜਿਸ ਤੇ 27.76 ਲੱਖ ਰੁਪਏ ਖਰਚ ਹੋਣਗੇ।
ਲੋਕ ਨਿਰਮਾਣ ਮੰਤਰੀ ਵੱਲੋਂ ਜੰਡਿਆਲਾ ਗੁਰੂ ਦੇ ਸਰਕਾਰੀ ਐਲੀਮੈਂਟਰੀ ਸਕੂਲ ਲੜਕੇ, ਬਲਾਕ ਜੰਡਿਆਲਾ ਗੁਰੂ ਦੀ ਮੁਰੰਮਤ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਕੂਲ ਵਿੱਚ ਕਲਾਸ ਰੂਮਾਂ ਤੇ ਵਾਸ਼ਰੂਮਾਂ ਦੀ ਮੇਜਰ ਮੁਰੰਮਤ ਤੋਂ ਇਲਾਵਾ ਇੰਟਰਲਾਕ ਟਾਇਲਾਂ ਦਾ ਕੰਮ ਵੀ ਕੀਤਾ ਜਾਵੇਗਾ ਜਿਸ ਤੇ 60.80 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਕੰਮ ਨੂੰ ਵੀ ਆਉਂਦੇ ਚਾਰ ਮਹੀਨਿਆਂ ਵਿੱਚ ਪੂਰਾ ਕੀਤਾ ਜਾਵੇਗਾ। ਸ੍ਰ ਈ:ਟੀ:ਓ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਵਿਕਾਸ ਕਾਰਜ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ ਅਤੇ ਗੁਣਵੱਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।
ਉਹਨਾਂ ਨੇ ਕਿਹਾ ਕਿ ਸਕੂਲ ਬੱਚਿਆਂ ਦੇ ਭਵਿੱਖ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਸਕੂਲਾਂ ਨੂੰ ਬਿਹਤਰ ਬਣਾਉਣਾ ਸਾਡੀ ਸਰਕਾਰ ਦੀ ਪਹਿਲੀ ਤਰਜੀਹ ਹੈ, ਤਾਂ ਜੋ ਇੱਥੇ ਪੜਨ ਆਉਣ ਵਾਲੇ ਬੱਚੇ ਸੋਹਣੇ ਮਾਹੌਲ ਵਿੱਚ ਚੰਗੀ ਵਿਦਿਆ ਹਾਸਿਲ ਕਰਨ। ਉਹਨਾਂ ਕਿਹਾ ਕਿ ਸਕੂਲਾਂ ਵਿੱਚ ਇਮਾਰਤਾਂ ਦੇ ਨਾਲ ਨਾਲ ਬਿਹਤਰ ਸਟਾਫ ਵੀ ਭਰਤੀ ਕੀਤਾ ਗਿਆ ਹੈ ਤਾਂ ਜੋ ਸਾਡੇ ਬੱਚੇ ਚੰਗੇ ਨਾਗਰਿਕ ਬਣ ਸਕਣ। ਉਹਨਾਂ ਇਸ ਮੌਕੇ ਪਿੰਡ ਦੇ ਮੋਹਤਬਾਰਾਂ, ਸਰਪੰਚਾਂ, ਅਹੁਦੇਦਾਰਾਂ, ਬੱਚਿਆਂ ਦੇ ਮਾਤਾ ਪਿਤਾ ਨੂੰ ਸਿੱਖਿਆ ਉੱਤੇ ਵੱਧ ਤੋਂ ਵੱਧ ਧਿਆਨ ਦੇਣ ਲਈ ਅਪੀਲ ਕੀਤੀ।
——
ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਵੱਖ ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦੇ ਹੋਏ।
ਵੱਖ ਵੱਖ ਤਸਵੀਰਾਂ






