




Total views : 151700







ਤਰਨ ਤਾਰਨ, 16 ਜੁਲਾਈ-(ਨਸੀਹਤ ਬਿਊਰੋ)- ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ, ਆਈ. ਏ. ਐਸ ਦੇ ਦਿਸ਼ਾ ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ.) ਤਰਨ ਤਾਰਨ ਸ਼੍ਰੀ ਸੰਜੀਵ ਕੁਮਾਰ ਸ਼ਰਮਾ ਦੀ ਰਹਿਨੁਮਾਈ ਹੇਠ ਮਿਤੀ 18 ਜੁਲਾਈ 2025 ਨੂੰ ਸਵੇਰੇ 10:00 ਵਜੇ ਤੋਂ 2 ਵਜੇ ਤੱਕ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ, ਕਮਰਾ ਨੰਬਰ 115, ਪਹਿਲੀ ਮੰਜਿਲ, ਡੀ.ਸੀ ਦਫਤਰ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੰਦੀ) ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸ਼੍ਰੀ ਵਿਕਰਮ ਜੀਤ, ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਵੱਲੋਂ ਬੇਰੋਜਗਾਰ ਉਮੀਦਵਾਰਾ ਨੂੰ ਇਸ ਪਲੇਸਮੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ। ਪੰਜਾਬ ਲੈਂਡ ਰਿਕਾਰਡ ਸੋਸਾਇਟੀ, ਦਫਤਰ ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਪਲੇਸਮੈਂਟ ਕੈਂਪ ਵਿੱਚ ਡਿਜੀਟਲ ਕਰੋਪ ਸਰਵੇ ਕਰਨ ਲਈ ਲੜਕਿਆ ਦੀ ਚੋਣ ਕੀਤੀ ਜਾਵੇਗੀ। ਯੋਗਤਾ ਘੱਟੋ-ਘੱਟ ਦਸਵੀਂ ਅਤੇ ਬਾਰ੍ਹਵੀ ਪਾਸ (ਕੇਵਲ ਲੜਕੇ) ਉਮਰ ਹੱਦ ਘੱਟੋ-ਘੱਟ 18 ਸਾਲ, ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪ ਲਾਈਨ ਨੰਬਰ 77173-97013 ਤੇ ਸੰਪਰਕ ਕੀਤਾ ਜਾ ਸਕਦਾ ਹੈ।
—————-






