




Total views : 151700







ਟੀ.ਵੀ ਪ੍ਰਤੀ ਲੋਕਾਂ ਨੂੰ ਜਾਗਰੂਕ ਅਤੇ ਸੁਚੇਤ ਕਰਨ ਦੀ ਲੋੜ ਤੇ ਦਿੱਤਾ ਜ਼ੋਰ-
ਅੰਮ੍ਰਿਤਸਰ 16 ਜੁਲਾਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਟੀਬੀ ਮੁਕਤ ਭਾਰਤ ਅਭਿਆਨ ਤਹਿਤ ਸਿਵਲ ਸਰਜਨ ਡਾ ਕਿਰਨਦੀਪ ਕੌਰ ਦੀ ਅਗਵਾਈ ਹੇਠ ਜਿਲੇ ਭਰਦੇ ਇੰਡਸਟਰੀ ਅਤੇ ਫੈਕਟਰੀਆਂ ਦੇ ਮਾਲਕਾਂ ਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਟੀਬੀ ਮੁਕਤ ਵਰਕ ਪਲੇਸ ਤਹਿਤ ਕੰਮ ਕਰਨਾ ਹੈ ਅਤੇ ਹਰੇਕ ਵਰਕ ਪਲੇਸ ਭਾਵੇਂ ਉਹ ਸਰਕਾਰੀ ਹੋਵੇ ਜਾਂ ਗੈਰ ਸਰਕਾਰੀ, ਵਿੱਚ ਟੀਬੀ ਦੇ ਮਰੀਜ਼ਾਂ ਦੀ ਭਾਲ ਕਰਨੀ ਅਤੇ ਅਤੇ ਇਲਾਜ ਕਰਾਉਣਾ ਹੈ। ਇਸ ਦੇ ਨਾਲ ਨਾਲ ਟੀਬੀ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਕੇ ਟੀਬੀ ਪ੍ਰਤੀ ਸੁਚੇਤ ਕਰਨਾ ਹੈ ਤਾਂ ਜੋ ਸਮੇਂ ਸਿਰ ਟੀਬੀ ਦੇ ਮਰੀਜ਼ਾਂ ਦਾ ਪਤਾ ਲੱਗ ਸਕੇ ਅਤੇ ਇਲਾਜ ਸੰਭਵ ਹੋ ਸਕੇ। ਇਸ ਮੌਕੇ ਤੇ ਡਬਲਯੂ.ਐਚ.ਓ. ਵੱਲੋਂ ਡਾ ਪਰੀਤੋਸ਼ ਧਵਨ ਅਤੇ ਸਟੇਟ ਸਟੇਟ ਪ੍ਰੋਗਰਾਮ ਅਫਸਰ ਡਾ ਜਸਪ੍ਰੀਤ ਸਿੰਘ ਵੱਲੋਂ ਇੱਕ ਪੀਪੀਟੀ ਰਾਹੀਂ ਸਮੂਹ ਇੰਡਸਟਰੀ ਅਤੇ ਫੈਕਟਰੀ ਮਾਲਕਾਂ ਨੂੰ ਇਸ ਪ੍ਰੋਗਰਾਮ ਪ੍ਰਤੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ ਅਤੇ ਸਹਿਯੋਗ ਦੀ ਮੰਗ ਕੀਤੀ ਗਈ। ਇਸ ਅਫਸਰ ਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਜਿਲ੍ਹੇ ਵਿੱਚੋਂ ਟੀਬੀ ਦੀ ਬਿਮਾਰੀ ਦਾ ਖਾਤਮਾ ਕਰਨਾ ਹੈ ਅਤੇ ਟੀਬੀ ਦੇ ਛੁਪੇ ਹੋਏ ਕੇਸਾਂ ਨੂੰ ਲੱਭ ਕੇ ਉਹਨਾਂ ਮੁਫਤ ਇਲਾਜ ਕਰਾਉਣਾ ਹੈ। ਉਸ ਤੋਂ ਇਲਾਵਾ ਟੀਬੀ ਦੇ ਮਰੀਜ਼ਾਂ ਨੂੰ ਪੋਸਟਿਕ ਆਹਾਰ ਪ੍ਰਦਾਨ ਕਰਨਾ ਹੈ ਤਾਂ ਜੋ ਮਰੀਜ਼ਾਂ ਦੇ ਜਲਦ ਇਲਾਜ ਵਿੱਚ ਸਹਾਇਤਾ ਕੀਤੀ ਜਾ ਸਕੇ। ਇਸ ਅਵਸਰ ਤੇ ਵਿਸ਼ੇਸ਼ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਕਿਰਨਦੀਪ ਕੌਰ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਇੰਡਸਟਰੀ ਅਤੇ ਫੈਕਟਰੀਆਂ ਵਿੱਚ ਕੰਮ ਕਰ ਰਹੇ, ਸਮੂਹ ਵਰਕਰਾਂ ਤੇ ਕਾਮਿਆਂ ਦੀ ਸਕਰੀਨਿੰਗ ਕੀਤੀ ਜਾਵੇਗੀ ਅਤੇ ਸਪੈਸ਼ਲ ਮੈਡੀਕਲ ਕੈਂਪ ਲਗਾ ਕੇ ਉਹਨਾਂ ਦਾ ਚੈੱਕ ਅਪ ਕੀਤਾ ਜਾਵੇਗਾ। ਉਹਨਾਂ ਦੱਸਿਆ ਇਹਨਾਂ ਕੈਂਪਾਂ ਦੌਰਾਨ ਜਿੰਨੇ ਵੀ ਟੀਬੀ ਦੇ ਕੇਸ ਲੱਭਣਗੇ ਉਹਨਾਂ ਨੂੰ ਨਿਊਟਰੀਸ਼ਨਲ ਸਪੋਰਟ, ਡਾਇਗਨਸਿਕ ਸਪੋਰਟ, ਅਤੇ ਵੋਕੇਸ਼ਨਲ ਸਪੋਰਟ ਵੀ ਦਿੱਤੀ ਜਾਵੇਗੀ। ਜਿਸ ਅਧੀਨ ਨਿਕਸ਼ੇ ਮਿੱਤਰਾ ਵੱਲੋਂ ਟੀਬੀ ਦੇ ਮਰੀਜ਼ਾਂ ਨੂੰ ਅਡੋਪਟ ਕੀਤਾ ਜਾਏਗਾ ਅਤੇ ਉਹਨਾਂ ਨੂੰ ਪੌਸ਼ਟਿਕ ਖੁਰਾਕ ਮੁਹਈਆ ਕਰਾਈ ਜਾਏਗੀ। ਇਸ ਤੋਂ ਇਲਾਵਾ ਸਾਰੇ ਟੈਸਟ ਅਤੇ ਦਵਾਈਆਂ ਬਿਲਕੁਲ ਮੁਫਤ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਟੀਬੀ ਦੇ ਮਰੀਜ਼ਾਂ ਦੀ ਆਰਥਿਕ ਸਹਾਇਤਾ ਵੀ ਕੀਤੀ ਜਾਵੇਗੀ ਜਾਂ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਕੰਮ ਧੰਦਾ ਨੌਕਰੀ ਆਦੀ ਰਾਹੀਂ ਆਤਮ ਨਿਰਭਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਅਵਸਰ ਤੇ ਜਿਲਾ ਟੀਬੀ ਅਫਸਰ ਡਾ ਵਿਜੇ ਗੋਤਵਾਲ, ਜਿਲਾ ਐਮ.ਈ.ਆਈ.ਓ. ਅਮਰਦੀਪ ਸਿੰਘ ਅਤੇ ਸਮੂਹ ਇੰਡਸਟਰੀ ਦੇ ਅਧਿਕਾਰੀ ਸ਼ਾਮਿਲ ਹੋਏ।






