ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਦਵਿੰਦਰ ਯਾਦਵ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਖ਼ਬਰ ਸ਼ੇਅਰ ਕਰੋ
052391
Total views : 169509

ਅੰਮ੍ਰਿਤਸਰ, 08 ਜਨਵਰੀ (ਡਾ. ਮਨਜੀਤ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸ੍ਰੀ ਦਵਿੰਦਰ ਯਾਦਵ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ।

ਵਰਨਣਯੋਗ ਹੈ ਕਿ ਉਹ ਆਪਣੀ ਨਿਯੁਕਤੀ ਤੋਂ ਬਾਅਦ ਪਹਿਲੀ ਵਾਰ ਇੱਥੇ ਨਤਮਸਤਕ ਹੋਣ ਆਏ ਹਨ। ਇਸ ਮੌਕੇ ਉਨਾਂ ਦੇ ਨਾਲ ਸੂਬਾ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ, ਸੁਖਵਿੰਦਰ ਸਿੰਘ ਡੈਨੀ ਬੰਡਾਲਾ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।