Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਪਿੰਡ ਰਾਏਪੁਰ ਖੁਰਦ ਚ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ- ਹਰਭਜਨ ਸਿੰਘ ਈ.ਟੀ.ੳ ਨੇ ਕੀਤਾ ਸਵਾਗਤ

ਖ਼ਬਰ ਸ਼ੇਅਰ ਕਰੋ
051749
Total views : 168631

ਜੰਡਿਆਲਾ ਗੁਰੂ, 20 ਜੁਲਾਈ-(ਸਿਕੰਦਰ ਮਾਨ)- ਹਲਕਾ ਜੰਡਿਆਲਾ ਗੁਰੂ ਤੋਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਤਾਕਤ ਮਿਲੀ ਜਦੋਂ ਹਲਕੇ ਦੇ ਪ੍ਰਸਿੱਧ ਰਾਏਪੁਰ ਖੁਰਦ ਤੋਂ ਸਰਪੰਚ ਮਨਜੀਤ ਕੌਰ, ਪੰਚ ਮਾਨ ਸਿੰਘ, ਸਰਬਜੀਤ ਕੌਰ ਸਤਿੰਦਰ ਕੌਰ, ਹਰਪ੍ਰੀਤ ਸਿੰਘ ਅਤੇ ਨੰਬਰਦਾਰ ਗੁਰਭਾਗ ਸਿੰਘ ਸਮੇਤ ਅਨੇਕਾਂ ਪਰਿਵਾਰ ਰਿਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ ਹੋ ਗਏ। ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਸਰਪੰਚ, ਪੰਚ ਅਤੇ ਹੋਰ ਪਿੰਡ ਵਾਸੀਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਉੱਤੇ ਜੀ ਆਇਆ ਕਹਿੰਦੇ ਕਿਹਾ ਕਿ ਤੁਹਾਡੀ ਸ਼ਮੂਲੀਅਤ ਨਾਲ ਮੈਨੂੰ ਵੱਡਾ ਬਲ ਮਿਲਿਆ ਹੈ। ਉਹਨਾਂ ਕਿਹਾ ਕਿ ਮੈਂ ਹਲਕੇ ਦੇ ਲੋਕਾਂ ਦੀ ਸੇਵਾ ਲਈ ਨਿਰੰਤਰ ਯਤਨਸ਼ੀਲ ਹਾਂ, ਲਗਾਤਾਰ ਆਪਣੇ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ ਪਰ ਇਹ ਖੁਸ਼ੀ ਉਦੋਂ ਹੀ ਮਿਲਦੀ ਹੈ ਜਦੋਂ ਤੁਹਾਡੇ ਵਰਗੇ ਭਰਾਵਾਂ ਦਾ ਸਾਥ ਮਿਲੇ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਦਿੱਤੀ ਜਾ ਰਹੀ ਸੁਚੱਜੀ ਅਗਵਾਈ ਅਤੇ ਨੇਕ ਨੀਅਤ ਨੂੰ ਤੁਸੀਂ ਸਾਥ ਦਿੰਦੇ ਹੋਏ ਹੋਰ ਵੱਡੀ ਤਾਕਤ ਬਖਸ਼ ਦਿੱਤੀ ਹੈ ਅਤੇ ਹੁਣ ਮੈਂ ਬਤੌਰ ਮੰਤਰੀ ਹੋਰ ਵੀ ਮਿਹਨਤ ਅਤੇ ਤਾਕਤ ਦੇ ਨਾਲ ਹਲਕੇ ਦੇ ਕੰਮ ਕਰਵਾਉਣ ਲਈ ਤਤਪਰ ਰਹਾਂਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਤੁਹਾਡਾ ਸਾਥ ਹੀ ਹੈ ਜਿਸ ਨੇ ਪਹਿਲਾਂ ਵੀ ਵੱਡੇ ਫਰਕ ਨਾਲ ਜਿੱਤ ਦਿਵਾਈ ਸੀ ਅਤੇ ਤਾਕਤ ਬਖਸ਼ੀ ਸੀ।
ਉਨਾਂ ਇਸ ਮੌਕੇ ਪਾਰਟੀ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਅਤੇ ਸਾਥੀਆਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ। ਇਸ ਉਪਰੰਤ ਸ ਹਰਭਜਨ ਸਿੰਘ ਈਟੀਓ ਨੇ ਪਿੰਡ ਚੌਹਾਨ ਵਿਖੇ ਦਰਬਾਰ ਪੀਰ ਹਸਨ ਸ਼ਾਹ ਕਾਦਰੀ ਜੀ ਦੇ ਸਥਾਨ ਉੱਤੇ ਹਾਜ਼ਰੀ ਭਰੀ। ਇਸ ਦੌਰਾਨ ਜਨਾਬ ਪੀਰ ਦਿਲਦਾਰ ਸ਼ਾਹ ਕਾਦਰੀ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਅਤੇ ਉਨਾਂ ਦਾ ਆਸ਼ੀਰਵਾਦ ਲਿਆ ਤੇ ਸੰਗਤ ਦਰਸ਼ਨ ਕੀਤੇ।

ਕੈਪਸ਼ਨ
ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਪਿੰਡ ਰਾਏਪੁਰ ਖੁਰਦ ਵਿਖੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਵੱਖ ਵੱਖ ਆਗੂਆਂ ਦਾ ਸਵਾਗਤ ਕਰਦੇ ਹੋਏ।