Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਮਨਾਉਣ ਸਬੰਧੀ ਕੀਤੀ ਅਧਿਕਾਰੀਆਂ ਨਾਲ ਮੀਟਿੰਗ-

ਖ਼ਬਰ ਸ਼ੇਅਰ ਕਰੋ
051749
Total views : 168631

ਅੰਮ੍ਰਿਤਸਰ, 30 ਜੁਲਾਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ–
ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਕਰਵਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਸਬੰਧੀ ਪਲੇਠੀ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਕਤ ਪ੍ਰੋਗਰਾਮ ਸਾਡਾ ਰਾਸ਼ਟਰੀ ਤਿਉਹਾਰ ਹੈ ਅਤੇ ਇਸ ਨੂੰ ਸ਼ਾਨਦਾਰ ਢੰਗ ਨਾਲ ਕਰਵਾਉਣ ਲਈ ਪ੍ਰਬੰਧ ਕੀਤੇ ਜਾਣ।
ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਵਿੱਚ ਭਾਗ ਲੈਣ ਵਾਲੇ ਬੱਚਿਆਂ ਲਈ ਪਾਣੀ, ਮੈਡੀਕਲ ਸੁਵਿਧਾਵਾਂ ਦਾ ਪੂਰਾ ਪ੍ਰਬੰਧ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਹੋਵੇਗੀ ਅਤੇ ਇਸ ਤੋਂ ਪਹਿਲਾਂ ਸਕੂਲਾਂ ਤੇ ਸਟੇਡੀਅਮ ਵਿਚ ਲਗਾਤਾਰ ਅਭਿਆਸ ਕੀਤਾ ਜਾਵੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ । ਉਨਾਂ ਨੇ ਦੱਸਿਆ ਕਿ ਆਜਾਦੀ ਦਿਵਸ ਦੇ ਸਮਾਗਮਾਂ ਵਿੱਚ ਭਾਗ ਲੈਣ ਲਈ ਬੱਚਿਆਂ ਉਤਸ਼ਾਹਿਤ ਕੀਤਾ ਜਾਵੇ ਅਤੇ ਉਹ ਅਜ਼ਾਦੀ ਦਿਵਸ ਸਬੰਧੀ ਕੋਰਿਓਗ੍ਰਾਫੀ ਅਤੇ ਸੱਭਿਆਚਾਰਕ ਪ੍ਰੋਗਰਾਮ ਹੀ ਪੇਸ਼ ਕਰਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰੋਹਿਤ ਗੁਪਤਾ, ਵਧੀਕ ਮੁੱਖ ਪ੍ਰਸ਼ਾਸਕ ਏ.ਡੀ.ਏ, ਮੈਡਮ ਇਨਾਇਤ,ਮੈਡਮ ਪ੍ਰਿੰਯੂਸ਼ਾ ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ, ਏ.ਡੀ.ਸੀ.ਪੀ ਮੈਡਮ ਪਰਮਿੰਦਰ ਕੌਰ,ਜਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫਸਰ ਸ਼੍ਰੀ ਪੱਲਵ ਸ਼ੇਸਠਾ, ਜਿਲਾ ਵਿਕਾਸ ਤੇ ਪੰਚਾਇਤ ਅਫਸਰ ਸ਼੍ਰੀ ਸੰਦੀਪ ਮਲਹੋਤਰਾ, ਜਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਸ: ਅਮਨਜੀਤ ਸਿੰਘ, ਜ਼ਿਲਾ ਸਿੱਖਿਆ ਅਫਸਰ ਸ: ਕੰਵਲਜੀਤ ਸਿੰਘ, ਸਕੱਤਰ ਰੈਡ ਕਰਾਸ ਸੁਸਾਇਟੀ ਸ਼੍ਰੀ ਸੈਮਸਨ ਮਸੀਹ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।