Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਪ੍ਰਸ਼ਾਸਨ ਕਿਸੇ ਵੀ ਧਿਰ ਨੂੰ ਝੋਨੇ ਦੀ ਖਰੀਦ ਵਿੱਚ ਨਹੀਂ ਆਉਣ ਦੇਵੇਗਾ ਕੋਈ ਪਰੇਸ਼ਾਨੀ – ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
051760
Total views : 168646

ਝੌਨੇ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਜਿਲ੍ਹਾ ਅਧਿਕਾਰੀਆਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ, 11 ਅਗਸਤ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਜਿਲ੍ਹਾ ਪ੍ਰਸ਼ਾਸਨ ਵਲੋਂ ਆ ਰਹੇ ਝੋਨੇ ਦੇ ਸੀਜ਼ਨ ਵਿਚ ਖਰੀਦ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਅੱਜ ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਭਰ ਦੇ ਆੜਤੀਆਂ, ਸੈਲਰ ਮਾਲਕਾਂ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਮੈਡਮ ਸ਼ਾਕਸ਼ੀ ਸਾਹਨੀ ਨੇ ਆੜ੍ਹਤੀਆਂ ਅਤੇ ਸੈਲਰ ਮਾਲਕਾਂ ਵਲੋਂ ਪੇਸ਼ ਕੀਤੀਆਂ ਗਈਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨਾਂ ਨੂੰ ਪ੍ਰਸ਼ਾਸਨ ਵਲੋਂ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ, ਤਾਂ ਜੋ ਪ੍ਰਕ੍ਰਿਆ ਸੁੰਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚੱਲ ਸਕੇ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਕਰਦਿਆਂ ਕਿਹਾ ਕਿ ਤੁਹਾਡੀਆਂ ਜੋ ਵੀ ਸਮੱਸਿਆਵਾਂ ਹਨ, ਉਸ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ ਅਤੇ ਤੁਹਾਡੀਆਂ ਜਾਇਜ ਮੰਗਾਂ ਸਰਕਾਰ ਤੱਕ ਪੰਹੁਚਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਮੇਰੀ ਕੋਸ਼ਿਸ਼ ਕੇਵਲ ਇਸ ਖਰੀਦ ਸੀਜਨ ਲਈ ਆਰਜ਼ੀ ਪ੍ਰਬੰਧ ਕਰਨ ਦੀ ਨਹੀਂ ਹੈ ਬਲਕਿ ਤੁਹਾਡੀਆਂ ਲੋੜਾਂ ਦੇ ਅਨੁਸਾਰ ਸਰਕਾਰ ਨੂੰ ਨੀਤੀ ਬਣਾਉਣ ਲਈ ਫੀਡਬੈਕ ਦੇਣ ਦੀ ਹੈ ਤਾਂ ਜੋ ਖਰੀਦ ਨੀਤੀ ਵਿੱਚ ਤੁਹਾਡੀ ਲੋੜ ਅਨੁਸਾਰ ਜ਼ਰੂਰੀ ਬਦਲਾਅ ਕੀਤੇ ਜਾ ਸਕਣ।
ਉਨਾਂ ਮੀਟਿੰਗ ਵਿੱਚ ਹਾਜ਼ਰ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਹਰੇਕ ਮੰਡੀ ਦਾ ਖ਼ੁਦ ਦੌਰਾ ਕਰਨ ਅਤੇ ਜਿਥੇ ਕਿਥੇ ਵੀ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਸ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ।
ਮੀਟਿੰਗ ਦੌਰਾਨ ਆੜ੍ਹਤੀਆਂ ਵਲੋਂ ਮੰਡੀਆਂ ਵਿੱਚ ਪਾਣੀ ਦੀ ਨਿਕਾਸੀ, ਚੋਰੀ ਅਤੇ ਬਿਜਲੀ ਸਬੰਧੀ ਸਮੱਸਿਆਵਾਂ ਦਾ ਜ਼ਿਕਰ ਕੀਤਾ ਗਿਆ, ਜਿਸ ਤੇ ਡਿਪਟੀ ਕਮਿਸ਼ਨਰ ਨੇ ਤੁਰੰਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਇੰਨਾ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ। ਮੰਡੀਆਂ ਵਿੱਚ ਚੋਰੀ ਅਤੇ ਲੜ੍ਹਾਈ ਝਗੜੇ ਸਬੰਧੀ ਬੋਲਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨਾਂ ਮੰਡੀਆਂ ਵਿੱਚ ਪੁਲਿਸ ਦੀ ਗਸ਼ਤ ਨੂੰ ਵਧਾਇਆ ਜਾਵੇਗਾ ਅਤੇ ਸੁਰੱਖਿਆ ਦੇ ਮੁਕੰਮਲ ਪ੍ਰਬੰਧ ਕੀਤੇ ਜਾਣਗੇ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ, ਜਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਸ: ਅਮਨਦੀਪ ਸਿੰਘ, ਜ਼ਿਲ੍ਹਾ ਮੰਡੀ ਅਧਿਕਾਰੀ ਸ ਰਮਨਦੀਪ ਸਿੰਘ ਤੋਂ ਇਲਾਵਾ ਖਰੀਦ ਏਜੰਸੀਆਂ ਦੇ ਨੁਮਾਇੰਦੇ ਅਤੇ ਆੜ੍ਹਤੀਏ ਹਾਜ਼ਰ ਸਨ।