Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਸਿਹਤ ਵਿਭਾਗ ਵੱਲੋਂ ਐਚ.ਆਈ.ਵੀ./ਏਡਜ਼ ਜਾਗਰੂਕਤਾ ਮੁਹਿੰਮ ਦਾ ਆਗਾਜ਼ ਜਾਗਰੂਕਤਾ ਰੈਲੀ ਕੱਢ ਕੇ ਕੀਤਾ ਗਿਆ-

ਖ਼ਬਰ ਸ਼ੇਅਰ ਕਰੋ
051761
Total views : 168647

ਅੰਮ੍ਰਿਤਸਰ 12 ਅਗਸਤ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਸਿਵਲ ਸਰਜਨ ਡਾ.ਕਿਰਨਦੀਪ ਕੌਰ ਦੀ ਅਗਵਾਈ ਹੇਠ ਦਫਤਰ ਸਿਵਲ ਸਰਜਨ ਤੋਂ ਐਚ.ਆਈ.ਵੀ. ਏਡਜ ਜਾਗੂਕਤਾ ਮੁਹਿੰਮ ਦਾ ਆਗਾਜ ਜਿਲਾ੍ ਪੱਧਰੀ ਰੈਲੀ ਕਰਵਾ ਕੇ ਕੀਤਾ ਗਿਆ। ਇਸ ਸਮਾਗਮ ਦੌਰਾਨ ਸਿਵਲ ਸਰਜਨ ਅੰਮ੍ਰਿਤਸਰ ਡਾ. ਕਿਰਨਦੀਪ ਕੌਰ ਨੇ ਕਿਹਾ ਕਿ ਇਹ ਮੁਹਿੰਮ ਮਿਤੀ 12 ਅਗਸਤ ਤੋਂ ਲੈਕੇ ਮਿਤੀ 12 ਅਕਤੂਬਰ ਤੱਕ 60 ਦਿਨਾਂ ਤੱਕ ਚਲਾਈ ਜਾਵੇਗੀ ਅਤੇ ਇਸ ਮੁਹਿੰਮ ਦੋਰਾਨ ਜਿਲ੍ਹੇ ਭਰ ਦੇ ਵੱਖ-ਵੱਖ ਇਲਾਕਿਆਂ ਵਿਚ ਨੁੱਕੜ ਨਾਟਕਾਂ, ਮੀਟਿੰਗਾਂ ਅਤੇ ਸੈਮੀਨਾਰਾਂ ਰਾਹੀਂ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਐਚ.ਆਈ.ਵੀ./ਏਡਜ ਸੰਬੰਧੀ ਜਾਣਕਾਰੀ ਅਤੇ ਸਾਵਧਾਨੀ ਹੀ ਇਸਦਾ ਦਾ ਇਲਾਜ ਹੈ, ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਦੇ ਕੋਈ ਵੀ ਲੱਛਣ ਨਜਰ ਆਉਣ ਤਾਂ ਉਹ ਤੁਰੰਤ ਨਜਦੀਕੀ ਸਰਕਾਰੀ ਹਸਪਤਾਲ ਜਾਂ ਆਈ.ਸੀ.ਟੀ.ਸੀ. ਸੈਂਟਰ ਤੇ ਜਾ ਕੇ ਆਪਣੀ ਜਾਂਚ ਕਰਵਾ ਕੇ, ਏ.ਆਰ.ਟੀ ਸੈਂਟਰ ਤੋਂ ਆਪਣਾਂ ਇਲਾਜ ਕਰਵਾ ਸਕਦਾ ਹੈ।ਇਹਨਾਂ ਸੈਂਟਰਾਂ ਵਿਚ ਮੁਫਤ ਜਾਂਚ, ਇਲਾਜ ਅਤੇ ਕੌਂਸਲਿੰਗ ਕੀਤੀ ਜਾਂਦੀ ਹੈ ਅਤੇ ਮਰੀਜ ਦਾ ਨਾਮ-ਪਤਾ ਅਤੇ ਰਿਕਾਰਡ ਗੁਪਤ ਰੱਖਿਆ ਜਾਂਦਾ ਹੈ। ਉਹਨਾਂ ਕਿਹਾ ਕਿ ਏਡਜ ਦੇ ਮਰੀਜਾਂ ਨਾਲ ਬਿਨਾਂ ਕਿਸੇ ਭੇਦ-ਭਾਵ ਦੇ ਪੇਸ਼ ਆਉਣਾਂ ਚਾਹੀਦਾ ਹੈ ਅਤੇ ਉਹਨਾਂ ਦੇ ਇਲਾਜ ਵਿਚ ਸਹਿਯੋਗ ਕਰਨਾਂ ਚਾਹੀਦਾ ਹੈ। ਇਸ ਮੌਕੇ ਜਿਲਾ ਏਡਜ ਕੰਟਰੋਲ ਅਫਸਰ ਡਾ. ਵਿਜੇ ਗੋਤਵਾਲ ਵਲੋਂ ਲੋਕਾਂ ਨੂੰ ਏਡਜ ਦੇ ਕਾਰਣ, ਲੱਛਣ ਅਤੇ ਬਚਾਓ ਸੰਬਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਨੀਲਮ ਭਗਤ, ਜਿਲ੍ਹਾ ਐਮ.ਈ.ਆਈ.ਓ. ਅਮਰਦੀਪ ਸਿੰਘ, ਡੈਪਕੋ ਸਟਾਫ ਮੈਡਮ ਸ਼ਿਖਾ, ਮੈਡਮ ਅੰਜੂ, ਸਮੂਹ ਆਈ.ਸੀ.ਟੀ.ਸੀ. ਅਤੇ ਏ.ਆਰ.ਟੀ. ਸਟਾਫ ਹਾਜਰ ਸਨ।
==-