




Total views : 161409






Total views : 161409ਜੰਡਿਆਲਾ ਗੁਰੂ, 15 ਅਗਸਤ (ਸਿਕੰਦਰ ਮਾਨ) — ਮਨੋਹਰ ਵਾਟਿਕਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ‘ਚ 79ਵਾਂ ਆਜਾਦੀ ਦਿਵਸ ਬੜੀ ਧੂਮਧਾਮ ਨਾਲ਼ ਮਨਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ਼ ਸੰਬੰਧਿਤ ਗੀਤ ਗਾਏ ਗਏ ਅਤੇ ਵੱਖ ਵੱਖ ਨਾਟਕ ਪੇਸ਼ ਕੀਤੇ ਗਏ।
ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾ. ਸੁਰੇਸ਼ ਕੁਮਾਰ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਸਕੂਲ ਦੇ ਵਿਦਿਆਰੀਆਂ ਨੇ ਰਾਸ਼ਟਰੀ ਗੀਤ ਗਾ ਕੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ। ਡਾ.ਸੁਰੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਦੇਸ਼ ਭਗਤੀ ਨਾਲ਼ ਜੁੜੇ ਇਤਿਹਾਸ ਬਾਰੇ ਜਾਣੂੰ ਕਰਵਾਇਆ ਅਤੇ ਦੇਸ਼ ਪ੍ਰਤੀ ਆਪਣੀਆਂ ਸੇਵਾਵਾਂ ਲਈ ਪ੍ਰਣ ਲਿਆ। ਸਕੂਲ ਵੱਲੋਂ ਯੋਗ ਵਿਦਿਆਰਥੀਆਂ ਨੂੰ ਇਸ ਮੌਕੇ ਸਨਮਾਨਿਤ ਕਰਨ ਉਪਰੰਤ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਵਿਤਾ ਕਪੂਰ ਅਤੇ ਡੀਨ ਨਿਸ਼ਾ ਜੈਨ ਦੇ ਨਾਲ਼ ਸਕੂਲ ਦੇ ਸਮੂਹ ਅਧਿਆਪਕ ਮੌਜੂਦ ਸਨ।







