Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਸ੍ਰੀ ਦਰਬਾਰ ਸਾਹਿਬ ਵਿਖੇ ਨਤਸਮਤਕ ਹੋਣ ਪੁੱਜੇ ਡਾਕਟਰ ਮਨਦੀਪ ਸਿੰਘ ਦਾ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਨਮਾਨ-

ਖ਼ਬਰ ਸ਼ੇਅਰ ਕਰੋ
046250
Total views : 154252

ਅੰਮ੍ਰਿਤਸਰ, 16 ਅਗਸਤ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਪੁੱਜੇ ਪ੍ਰਸਿੱਧ ਸਿੱਖ ਡਾਕਟਰ ਮਨਦੀਪ ਸਿੰਘ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਸਕੱਤਰ ਸ. ਪ੍ਰਤਾਪ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗੱਲ ਕਰਦਿਆਂ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਆਪਣੀ ਮੁਹਾਰਤ ਕਰਕੇ ਡਾਕਟਰ ਮਨਦੀਪ ਸਿੰਘ ਨੇ ਮੈਡੀਕਲ ਦੇ ਖੇਤਰ ਅੰਦਰ ਦੁਨੀਆਂ ਵਿਚ ਆਪਣਾ ਨਾਂ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖੀ ਸਰੂਪ ਵਿਚ ਰਹਿ ਕੇ ਸੇਵਾ ਕਰਦੇ ਡਾ. ਮਨਦੀਪ ਸਿੰਘ ਨੌਜੁਆਨਾਂ ਲਈ ਵੀ ਪ੍ਰੇਰਣਾ ਹਨ। ਉਨ੍ਹਾਂ ਅਰਦਾਸ ਕੀਤੀ ਕਿ ਵਾਹਿਗੁਰੂ ਡਾ. ਮਨਦੀਪ ਸਿੰਘ ਨੂੰ ਮਨੁੱਖਤਾ ਦੀ ਸੇਵਾ ਕਰਨ ਦਾ ਬਲ ਬਖ਼ਸ਼ਣ।
ਇਸੇ ਦੌਰਾਨ ਡਾ. ਮਨਦੀਪ ਸਿੰਘ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਡਾਕਟਰ ਮਨਦੀਪ ਸਿੰਘ ਨੇ ਪਰਿਵਾਰਕ ਮੈਂਬਰਾਂ ਵਿਚ ਸ. ਗੁਰਬਚਨ ਸਿੰਘ, ਭਾਈ ਤਰਜਿੰਦਰ ਸਿੰਘ, ਬੀਬੀ ਬਲਜੀਤ ਕੌਰ, ਬੀਬੀ ਜਗਜਿੰਦਰ ਕੌਰ, ਸ. ਰਣਜੀਤ ਸਿੰਘ ਜਲੰਧਰ ਤੇ ਹੋਰ ਮੌਜੂਦ ਸਨ।