Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਬਲਵਿੰਦਰ ਜੰਮੂ ਬਣੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਪ੍ਰਧਾਨ-

ਖ਼ਬਰ ਸ਼ੇਅਰ ਕਰੋ
051762
Total views : 168648

ਪੰਜਾਬ ਦੇ ਪੱਤਰਕਾਰ ਭਾਈਚਾਰੇ ਲਈ ਮਾਣ ਦੀ ਗੱਲ : ਮਾਨ
ਪੱਤਰਕਾਰਾਂ ਦੇ ਹੱਕਾਂ ਲਈ ਹਰ ਲੜਾਈ ਲੜਾਂਗੇ- ਬਲਵਿੰਦਰ ਜੰਮੂ
ਅੰਮ੍ਰਿਤਸਰ, 18 ਅਗਸਤ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਪ੍ਰੈੱਸ ਕੌਸਲ ਆਫ ਇੰਡੀਆਂ ਦੇ ਸਾਬਕਾ ਮੈਬਰ ਅਤੇ ਸੀਨੀਅਰ ਪੱਤਰਕਾਰ ਬਲਵਿੰਦਰ ਜੰਮੂ ਅੱਜ ਇੰਡੀਅਨ ਜਰਨਲਿਸਟਸ ਯੂਨੀਅਨ (ਆਈ.ਜੇ.ਯੂ) ਦੇ ਪ੍ਰਧਾਨ ਚੁਣੇ ਗਏ ਜਦਕਿ ਆਂਧਰਾ ਪ੍ਰਦੇਸ਼ ਦੇ ਸੀਨੀਅਰ ਪੱਤਰਕਾਰ ਸੋਮ ਸੁੰਦਰ ਸਕੱਤਰ ਜਨਰਲ ਚੁਣੇ ਗਏ ਹਨ। ਯੂਨੀਅਨ ਦੇ ਸੈੰਟਰਲ ਰਿਟਰਟਿੰਗ ਅਧਿਕਾਰੀ ਮਹੇਸ਼ ਕੁਮਾਰ ਸਿਨਹਾ ਨੇ ਇਹ ਜਾਣਕਾਰੀ ਦਿੱਤੀ ਹੈ। ਇੰਡੀਅਨ ਜਰਨਲਿਸਟਸ ਯੂਨੀਅਨ ਦੇਸ਼ ਦੇ ਪੱਤਰਕਾਰਾਂ ਦਾ ਸੱਭ ਤੋ ਵੱਡੀ ਯੂਨੀਅਨ ਹੈ। ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਦੇਸ਼ ਦੀ ਸਭ ਤੋ ਵੱਡੀ ਯੂਨੀਅਨ ਦੇ ਕਿਸੇ ਪੱਤਰਕਾਰ ਨੂੰ ਪਹਿਲੀ ਵਾਰ ਕੌਮੀ ਪੱਧਰ ’ਤੇ ਯੂਨੀਅਨ ਦਾ ਪ੍ਰਧਾਨ ਬਣਨ ਦਾ ਮੌਕਾ ਮਿਲਿਆ ਹੈ।

ਪੰਜਾਬ ਐੰਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਪ੍ਰਧਾਨ ਬਲਬੀਰ ਜੰਡੂ, ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ, ਸੀਨੀਅਰ ਮੀਤ ਪ੍ਰਧਾਨ ਰਾਜਨ ਮਾਨ,ਜਨਰਲ ਸਕੱਤਰ ਭੂਸ਼ਨ ਸੂਦ, ਸਕੱਤਰ ਸੰਤੋਖ ਗਿੱਲ, ਭੁਪਿੰਦਰ ਮਲਿਕ, ਦਵਿੰਦਰ ਸਿੰਘ ਭੰਗੂ, ਬਲਵਿੰਦਰ ਸਿਪਰੇ, ਜਸਬੀਰ ਸਿੰਘ ਮਮਦੋਟ, ਡੀ.ਪੀ ਧਵਨ, ਬਲਦੇਵ ਸ਼ਰਮਾ, ਜਸਵੰਤ ਸਿੰਘ, ਨਿਰਮਲ ਪੰਡੋਰੀ, ਬਲਵਿੰਦਰ ਸਿੰਘ ਭੰਗੂ, ਸਰਬਜੀਤ ਸਿੰਘ ਭੱਟੀ, ਸੁਖਨੈਬ ਸਿੱਧੂ, ਗੁਰ ਉਪਦੇਸ਼ ਭੁੱਲਰ, ਪਰਵਿੰਦਰ ਜੋੜਾ ਤੇ ਹੋਰਨਾਂ ਨੇ ਬਲਵਿੰਦਰ ਜੰਮੂ ਦੀ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

ਇੱਥੇ ਦੱਸਿਆ ਜਾਂਦਾ ਹੈ ਕਿ ਬਲਵਿੰਦਰ ਜੰਮੂ ਦਾ ਜਨਮ ਪਿੰਡ ਗਰਰੌਲਾ (ਪਟਿਆਲਾ) ਵਿਖੇ ਹੋਇਆ। ਉਹ ਕਾਲਜ ਸਮੇਂ ਤੋਂ ਹੀ ਵਿਦਿਆਰਥੀ ਸਿਆਸਤ ਨਾਲ ਜੁੜ ਗਏ ਸਨ। ਸਾਲ 1977-78 ‘ਚ ਆਲ ਇੰਡੀਆਂ ਸਟੂਡੈਟਸ ਫੈਡਰੇਸ਼ਨ ਵਿਚ ਸ਼ਾਮਲ ਹੋਏ ਅਤੇ ਪਟਿਆਲਾ ਤੋਂ ਪ੍ਰਧਾਨ ਬਣੇ।ਸਾਲ 1980-81 ‘ਚ ਬਲਵਿੰਦਰ ਜੰਮੂ ਪਟਿਆਲਾ ਦੇ ਮੁਲਤਾਨੀ ਮਲ ਮੋਦੀ ਕਾਲਜ ‘ਚ ਪੜ੍ਹਨ ਦੌਰਾਨ ‘ਸਟੂਡੈਂਟ ਕਾਉਂਸਿਲ’ ਦੇ ਪ੍ਰਧਾਨ ਬਣੇ। ਉਹਨਾਂ ਨੂੰ 1985 ‘ਚ ਆਲ ਇੰਡੀਆਂ ਸਟੂਡੈਟ ਫੈਡਰੇਸ਼ਨ ਦਾ ਸੁਬਾਈ ਪ੍ਰਧਾਨ ਬਣਾ ਦਿੱਤਾ ਗਿਆ। ਵਿਦਿਆਰਥੀ ਜੀਵਨ ਦੌਰਾਨ ਦਿੱਲੀ ਬੋਟ ਕਲੱਬ ਵਿਖੇ ਪ੍ਰਦਰਸ਼ਨ ਕਰਦੇ ਹੋਏ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ ਤੇ ਪੰਜ ਦਿਨਾਂ ਤੱਕ ਤਿਹਾੜ ਜੇਲ੍ਹ ਵਿਚ ਬੰਦ ਰਹੇ।
ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਰਾਜਨ ਮਾਨ ਨੇ ਬਲਵਿੰਦਰ ਜੰਮੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬ ਦੇ ਪੱਤਰਕਾਰ ਭਾਈਚਾਰੇ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੂੰ ਦੇਸ਼ ਦੀ ਸਭ ਤੋਂ ਵੱਡੀ ਪੱਤਰਕਾਰ ਯੂਨੀਅਨ ਦੀ ਨੁਮਾਇੰਦਗੀ ਕਰਨ ਦਾ ਮਾਣ ਹਾਸਲ ਹੋਇਆ ਹੈ। ਉਹਨਾਂ ਕਿਹਾ ਕਿ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਅਤੇ ਇੰਡੀਅਨ ਜਰਨਲਿਸਟਸ ਯੂਨੀਅਨ ਵਲੋਂ ਹਮੇਸ਼ਾਂ ਹੀ ਪੱਤਰਕਾਰਾਂ ਦੇ ਹੱਕਾਂ ਲਈ ਸੰਘਰਸ਼ ਕੀਤਾ ਜਾਂਦਾ ਆ ਰਿਹਾ ਹੈ। ਉਹਨਾਂ ਸਮੂਹ ਪੱਤਰਕਾਰ ਭਾਈਚਾਰੇ ਨੂੰ ਸੱਦਾ ਦਿੱਤਾ ਕਿ ਉਹ ਇਕ ਪਲੇਟਫਾਰਮ ਤੇ ਇਕੱਠੇ ਹੋਣ।