Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ 13 ਸਤੰਬਰ ਨੂੰ ਅੰਮ੍ਰਿਤਸਰ ਵਿੱਚ ਹੋਵੇਗਾ ਵਿਸ਼ਾਲ ਜਾਗਰੂਕਤਾ ਪ੍ਰੋਗਰਾਮ-

ਖ਼ਬਰ ਸ਼ੇਅਰ ਕਰੋ
046250
Total views : 154252

ਕੇਂਦਰ ਸਰਕਾਰ ਦੇ ਮੰਤਰੀ ਅਤੇ ਰਾਜਪਾਲ ਪੰਜਾਬ ਵੀ ਕਰਨਗੇ ਸ਼ਿਰਕਤ
ਅੰਮ੍ਰਿਤਸਰ , 21 ਅਗਸਤ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਕੇਂਦਰ ਸਰਕਾਰ ਦੇ ਸੋਸ਼ਲ ਜਸਟਿਸ ਅਤੇ ਇੰਪਾਵਰਮੈਂਟ ਮੰਤਰਾਲੇ ਵੱਲੋਂ 15 ਅਗਸਤ 2020 ਤੋਂ ਚਲਾਏ ਜਾ ਰਹੇ ਨਸ਼ਾ ਮੁਕਤ ਭਾਰਤ ਅਭਿਆਨ ਦਾ ਵਿਸ਼ਾਲ ਜਾਗਰੂਕਤਾ ਪ੍ਰੋਗਰਾਮ 13 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਕਰਵਾਇਆ ਜਾਵੇਗਾ, ਇਸ ਵਿੱਚ ਵੱਖ-ਵੱਖ ਸੰਸਥਾਵਾਂ ਤੋਂ 10 ਹਜ਼ਾਰ ਦੇ ਕਰੀਬ ਨੌਜਵਾਨ ਅਤੇ ਵਲੰਟੀਅਰ ਭਾਗ ਲੈਣਗੇ।
ਇਸ ਸਬੰਧੀ ਅੱਜ ਜਿਲਾ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਵਿਭਾਗ ਦੇ ਜੁਆਇੰਟ ਸੈਕਟਰੀ ਸ੍ਰੀਮਤੀ ਲਤਾ ਗਣਪਤੀ ਨੇ ਦੱਸਿਆ ਕਿ ਅਸੀਂ ਹੁਣ ਤੱਕ ਇਸ ਮੁਹਿੰਮ ਤਹਿਤ ਦੇਸ਼ ਭਰ ਵਿੱਚ 18 ਕਰੋੜ ਤੋਂ ਵੱਧ ਲੋਕਾਂ ਨੂੰ ਆਪਣੇ ਨਾਲ ਜੋੜ ਚੁੱਕੇ ਹਾਂ। ਉਹਨਾਂ ਦੱਸਿਆ ਕਿ ਇਹ ਪ੍ਰੋਗਰਾਮ ਸਾਰੇ ਰਾਜਾਂ ਵਿੱਚ ਨਸ਼ੇ ਦੀ ਸਮਾਪਤੀ ਨੂੰ ਲੈ ਕੇ ਜਾਗਰੂਕਤਾ ਫੈਲਾਉਣ ਲਈ ਚਲਾਇਆ ਜਾ ਰਿਹਾ ਹੈ ਅਤੇ ਹੁਣ ਅਸੀਂ ਇਸ ਮੁਹਿੰਮ ਦੇ ਪੰਜ ਸਾਲ ਸਫਲਤਾ ਪੂਰਵਕ ਪੂਰੇ ਹੋਣ ਮੌਕੇ ਵੱਡਾ ਪ੍ਰੋਗਰਾਮ ਅੰਮ੍ਰਿਤਸਰ ਵਿੱਚ ਕਰਨ ਜਾ ਰਹੇ ਹਾਂ।
ਇਸ ਮੌਕੇ ਵਿਭਾਗ ਦੇ ਜੁਆਇੰਟ ਸੈਕਟਰੀ ਸ੍ਰੀ ਪ੍ਰਵੀਨ ਥਿੰਦ ਨੇ ਦੱਸਿਆ ਕਿ ਇਸ ਮੌਕੇ ਯੂਥ ਰੈਲੀ, ਸਕੂਲਾਂ ਅਤੇ ਕਾਲਜਾਂ ਵਿੱਚ ਨਸ਼ੇ ਦੇ ਖਾਤਮੇ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ, ਜਿਨਾਂ ਵਿੱਚ ਲੇਖ ਮੁਕਾਬਲੇ, ਪ੍ਰਸ਼ਨੋਤਰੀ ਮੁਕਾਬਲੇ, ਪੇਂਟਿੰਗ ਮੁਕਾਬਲੇ ਅਤੇ ਰੰਗੋਲੀ ਮੁਕਾਬਲੇ ਸ਼ਾਮਲ ਹਨ, ਵੀ ਕਰਵਾਏ ਜਾਣਗੇ।
ਉਹਨਾਂ ਦੱਸਿਆ ਕਿ ਸਮਾਗਮ ਵਿੱਚ ਕੇਂਦਰੀ ਮੰਤਰੀ ਡਾਕਟਰ ਵਰਿੰਦਰ ਕੁਮਾਰ ਤੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵਿਸ਼ੇਸ਼ ਤੌਰ ਉਤੇ ਭਾਗ ਲੈਣਗੇ ਅਤੇ ਇੰਨਾ ਮੁਕਾਬਲਾ ਦੇ ਜੇਤੂਆਂ ਨੂੰ ਵਿਸ਼ੇਸ਼ ਤੌਰ ਤੇ ਪ੍ਰੋਗਰਾਮ ਵਿੱਚ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਪੰਜਾਬ ਸਰਕਾਰ ਵੱਲੋਂ ਆਏ ਵਿਸ਼ੇਸ਼ ਸਕੱਤਰ ਸ਼੍ਰੀ ਕੇਸ਼ਵ ਹੰਗੋਨੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਪਹਿਲਾਂ ਹੀ ਨਸ਼ਿਆਂ ਦੇ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵੱਡੇ ਪੱਧਰ ਉੱਤੇ ਚਲਾ ਰਹੀ ਹੈ, ਜਿਸ ਵਿਚ ਸਾਡੇ ਚੁਣੇ ਹੋਏ ਨੁਮਾਇੰਦੇ, ਜਿੰਨਾ ਵਿੱਚ ਵਿਧਾਇਕ ਤੋਂ ਇਲਾਵਾ ਮੰਤਰੀ, ਪੰਚ, ਸਰਪੰਚ, ਕੌਂਸਲਰ ਅਤੇ ਪੰਜਾਬ ਸਰਕਾਰ ਦੇ ਅਧਿਕਾਰੀ ਵੀ ਸ਼ਾਮਿਲ ਹਨ, ਹਰੇਕ ਪਿੰਡ ਤੇ ਸ਼ਹਿਰ ਵਿੱਚ ਨਸ਼ੇ ਵਿਰੁੱਧ ਜਾਗਰੂਕਤਾ ਫੈਲਾਉਣ ਦਾ ਕੰਮ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਅਸੀਂ ਇਸ ਪ੍ਰੋਗਰਾਮ ਲਈ ਵੀ ਹਰੇਕ ਤਰ੍ਹਾਂ ਦਾ ਸਹਿਯੋਗ ਕਰਾਂਗੇ ਤਾਂ ਜੋ ਅਸੀਂ ਸਾਰੇ ਮਿਲ ਕੇ ਨਸ਼ੇ ਨੂੰ ਜੜ ਤੋਂ ਖਤਮ ਕਰ ਸਕੀਏ।
ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਇਸ ਮੌਕੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹਾ ਅਜਿਹੇ ਵੱਡੇ ਪ੍ਰੋਗਰਾਮ ਕਰਵਾ ਚੁੱਕਾ ਹੈ ਅਤੇ ਹੁਣ ਵੀ ਅਸੀਂ 13 ਸਤੰਬਰ ਨੂੰ ਇਹ ਪ੍ਰੋਗਰਾਮ ਨੌਜਵਾਨਾਂ ਦੀ ਵੱਡੀ ਸ਼ਮੂਲੀਅਤ ਨਾਲ ਕਰਾਂਗੇ। ਉਹਨਾਂ ਇਸ ਕੰਮ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਚਾਰ ਚਰਚਾ ਵੀ ਕੀਤੀ। ਐਨ ਆਈ ਐਸ ਡੀ ਦੇ ਮੈਂਬਰ ਸ੍ਰੀ ਸੁਖਵਿੰਦਰ ਬਿੰਦਰਾ ਨੇ ਸਮਾਗਮ ਵਿੱਚ ਉਹਨਾਂ ਬੱਚਿਆਂ ਅਤੇ ਨੌਜਵਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ ਕੀਤੀ ਜੋ ਕਿ ਜਵਾਨੀ ਦੀ ਦਹਿਲੀਜ਼ ਉੱਤੇ ਪੈਰ ਰੱਖ ਰਹੇ ਹਨ । ਉਹਨਾਂ ਕਿਹਾ ਕਿ ਇਹ ਕੋਈ ਰਾਜਸੀ ਪ੍ਰੋਗਰਾਮ ਨਹੀਂ ਬਲਕਿ ਭਾਰਤ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਦਾ ਹਿੱਸਾ ਹੈ, ਇਸ ਲਈ ਸਾਰੀਆਂ ਪਾਰਟੀਆਂ, ਗੈਰ ਸਰਕਾਰੀ ਸੰਸਥਾਵਾਂ, ਸਕੂਲਾਂ ਕਾਲਜਾਂ ਨੂੰ ਇਸ ਵਿੱਚ ਖੁੱਲ ਕੇ ਭਾਗ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਡੀਸੀਪੀ ਸ੍ਰੀ ਆਲਮ ਵਿਜੇ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ ਅਤੇ ਸਾਰੇ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।