




Total views : 169531






Total views : 169531ਜੰਡਿਆਲਾ ਗੁਰੂ, 22 ਅਗਸਤ-(ਸਿਕੰਦਰ ਮਾਨ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਕੌਂਸਲ ਜੰਡਿਆਲਾ ਗੁਰੂ ਵੱਲੋਂ ਪ੍ਰਾਪਰਟੀ ਟੈਕਸ ਸੰਬੰਧੀ ਸ਼ਹਿਰ ਨਿਵਾਸੀਆਂ ਨੂੰ ਭਾਰੀ ਛੋਟ ਦਿੱਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਸੁਪਰਡੈਂਟ ਖੁਸ਼ਬੀਰ ਸਿੰਘ ਅਤੇ ਨਗਰ ਕੌਂਸਲ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ 31-07-2025 ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਤੇ ਵਨ ਟਾਈਮ ਸੈਟਲਮੈਂਟ ਸਕੀਮ ( ਓ.ਟੀ.ਐਸ.) ਦਾ ਲਾਭ ਦਿੱਤਾ ਜਾ ਰਿਹਾ ਸੀ, ਜਿਸ ਦੀ ਤਰੀਕ ਵਧਾ ਕੇ ਹੁਣ 30-08-2025 ਕਰ ਦਿੱਤੀ ਗਈ ਹੈ, ਜਿਸ ਵਿੱਚ ਟੈਕਸ ਜਮ੍ਹਾਂ ਕਰਵਾਉਣ ਵਾਲੇ ਵਿਅਕਤੀ ਨੂੰ ਵਿਆਜ ਅਤੇ ਜ਼ੁਰਮਾਨੇ ਦੀ ਛੋਟ ਦਿੱਤੀ ਜਾ ਰਹੀ ਹੈ।







