Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 7.00 ਵਜੇ ਤੋ ਸਵੇਰ 6.00 ਵਜੇ ਤੱਕ ਕੰਬਾਇਨਾਂ ਰਾਹੀ ਝੋਨੇ ਦੀ ਕਟਾਈ ਤੇ ਮੁਕੰਮਲ ਪਾਬੰਦੀ– ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
046250
Total views : 154252

ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਚਲਾਈਆਂ ਜਾਣ ਵਾਲੀਆਂ ਕੰਬਾਇਨਾਂ ਤੇ ਕੀਤੀ ਜਾਵੇਗੀ ਸਖਤ ਕਾਰਵਾਈ
ਕਿਹਾ ਕਿ – ਮੰਡੀਆਂ ਵਿੱਚ ਕਿਸਾਨਾਂ ਦੀ ਸਹਾਇਤਾ ਲਈ ਕੀਤੇ ਜਾਣ ਸਥਾਪਤ ਹੈਲਪ ਡੈਸਕ
ਅੰਮ੍ਰਿਤਸਰ 23 ਅਗਸਤ-( ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਆ ਰਹੇ ਝੋਨੇ ਦੇ ਸੀਜ਼ਨ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੀ ਸਹਾਇਤਾ ਲਈ ਮੰਡੀਆਂ ਵਿੱਚ ਹੈਲਪ ਡੈਸਕ ਸਥਾਪਤ ਕੀਤੇ ਜਾਣ ਤਾਂ ਜੋ ਝੋਨਾ ਵੇਚਣ ਆਉਣ ਵਾਲੇ ਕਿਸਾਨਾਂ ਦੀ ਰਜਿਸਟਰੇਸ਼ਨ ਕੀਤੀ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਤੋਲ ਵਾਲੀਆਂ ਮਸ਼ੀਨਾਂ ਦੀ ਪਹਿਲਾਂ ਹੀ ਜਾਂਚ ਕਰਵਾ ਲਈ ਜਾਵੇ ਤਾਂ ਜੋ ਕਿਸਾਨਾਂ ਨੂੰ ਖੱਜਲ ਖੁਆਰੀ ਦਾ ਸਾਮਹਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇ ਕਿ ਜਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਕੰਬਾਇਨਾਂ ਰਾਹੀਂ ਝੋਨੇ ਦੀ ਕਟਾਈ ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ ਅਤੇ ਇਹ ਪਾਬੰਦੀ 21 ਨਵੰਬਰ, 2025 ਤੱਕ ਲਾਗੂ ਰਹੇਗੀ । ਉਨ੍ਹਾਂ ਕਿਹਾ ਕਿ ਨਿਰਧਾਰਤ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਚਲਾਈਆਂ ਜਾਣ ਵਾਲੀਆਂ ਕੰਬਾਇਨਾਂ ਤੇ ਸਖਤ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਣ ਦੀ ਸੁਰੱਖਿਆ ਲਈ ਅੱਗੇ ਆਉਣ ਅਤੇ ਪਰਾਲੀ ਨੂੰ ਬਿਲਕੁਲ ਵੀ ਅੱਗ ਨਾ ਲਗਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕਿਸਾਨਾਂ ਨਾਲ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਨੂੰ ਸਮੇਂ ਸਿਰ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਪਰਾਲੀ ਨੂੰ ਅੱਗ ਨਾ ਲਗਾਉਣ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ, ਜਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਸ੍ਰ ਅਮਨਜੀਤ ਸਿੰਘ, ਖੇਤੀਬਾੜੀ ਵਿਭਾਗ ਤੋਂ ਸ੍ਰੀ ਰਮਨ ਕੁਮਾਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।