Flash News
ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ-
ਮਨੁੱਖੀ ਅਧਿਕਾਰਾਂ ਦੀ ਰਾਖੀ ਵਾਸਤੇ ਹਰੇਕ ਜ਼ਿਲ੍ਹੇ ‘ਚ ਬਣਨਗੇ ਕੋਰ ਗਰੁੱਪ- ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ
ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦਾ ਆਗਾਜ਼ ਅੱਜ ਸੂਬਾ ਪੱਧਰੀ ਸਮਾਗਮ ਨਾਲ – ਕੁਲਦੀਪ ਸਿੰਘ ਧਾਲੀਵਾਲ
ਬੂਥ ਲੈਵਲ ਅਫ਼ਸਰ ਘਰ ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਕਰਨਗੇ ਇਕੱਠਾ- ਜਿਲ੍ਹਾ ਚੋਣ ਅਫ਼ਸਰ
7 ਫਰਵਰੀ ਨੂੰ ਜੰਡਿਆਲਾ ਦੇ ਡਾਲੀਆਣਾ ਮੰਦਰ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ-ਐੱਸ.ਡੀ.ਐੱਮ. ਅਮਨਪ੍ਰੀਤ ਸਿੰਘ ਗਿੱਲ
ਪੰਜਾਬ ਸਰਕਾਰ ਵੱਲੋਂ 10 ਫਰਵਰੀ ਨੂੰ ਮਹਾਨ ਯੋਧੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ-

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ੳ ਵੱਲੋਂ ਰੋਮਾਣਾ ਚੱਕ, ਜੱਬੋਵਾਲ ਅਤੇ ਕੋਟਲਾ ਬਥੂਨਗੜ ਵਿੱਚ ਖੇਡ ਸਟੇਡੀਅਮ ਦੀ ਸ਼ੁਰੂਆਤ-

ਖ਼ਬਰ ਸ਼ੇਅਰ ਕਰੋ
048785
Total views : 163270

ਜਥੇਦਾਰ ਬਾਬਾ ਜੋਗਾ ਸਿੰਘ ਨੇ ਨੀਂਹ ਪੱਥਰ ਰੱਖ ਕੇ ਕੀਤੀ ਕਾਰਜਾਂ ਦੀ ਆਰੰਭਤਾ-
ਅੰਮ੍ਰਿਤਸਰ, 24 ਅਗਸਤ-(ਡਾ. ਮਨਜੀਤ ਸਿੰਘ)- ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਵੱਲੋਂ ਖੇਡ ਸਟੇਡੀਅਮ ਬਣਾਉਣ ਦੀ ਕੀਤੀ ਗਈ ਸ਼ੁਰੂਆਤ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਆਪਣੇ ਹਲਕੇ ਦੇ ਪਿੰਡ ਰੋਮਾਣਾ ਚੱਕ, ਜੱਬੋਵਾਲ ਅਤੇ ਕੋਟਲਾ ਬਥੂਨਗੜ ਵਿੱਚ ਅੱਜ ਆਧੁਨਿਕ ਖੇਡ ਸਟੇਡੀਅਮ ਬਣਾਉਣ ਦੀ ਸ਼ੁਰੂਆਤ ਕੀਤੀ। ਇਲਾਕੇ ਦੀ ਪ੍ਰਸਿੱਧ ਹਸਤੀ ਜਥੇਦਾਰ ਬਾਬਾ ਜੋਗਾ ਸਿੰਘ ਨੇ ਆਪਣੇ ਹੱਥੀ ਨੀਂਹ ਪੱਥਰ ਰੱਖ ਕੇ ਇਹ ਉਸਾਰੀ ਸ਼ੁਰੂ ਕਰਵਾਈ। ਕੈਬਨਿਟ ਮੰਤਰੀ ਨੇ ਇਸ ਨੇਕ ਕੰਮ ਲਈ ਆਸ਼ੀਰਵਾਦ ਦੇਣ ਲਈ ਉਚੇਚੇ ਤੌਰ ਉੱਤੇ ਪਹੁੰਚੇ ਜਥੇਦਾਰ ਬਾਬਾ ਜੋਗਾ ਸਿੰਘ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਪਿੰਡ ਵਾਸੀਆਂ ਨੂੰ ਵਧਾਈ ਦਿੰਦੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਰਾਜ ਵਿੱਚੋਂ ਨਸ਼ੇ ਨੂੰ ਜੜੋਂ ਖਤਮ ਕਰਕੇ ਨੌਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ ਅਤੇ ਅੱਜ ਦਾ ਇਹ ਖੇਡ ਸਟੇਡੀਅਮ ਵੀ ਇਸੇ ਸੋਚ ਦਾ ਹਿੱਸਾ ਹੈ। ਉਹਨਾਂ ਦੱਸਿਆ ਕਿ ਇਹ ਖੇਡ ਸਟੇਡੀਅਮ ਬਣਾਉਣ ਲਈ ਮੈਂ ਜੋ ਪ੍ਰਸਤਾਵ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨਾਲ ਵਿਚਾਰਿਆ ਤਾਂ ਉਹਨਾਂ ਨੇ ਤੁਰੰਤ ਇਸ ਲਈ 5 ਕਰੋੜ ਰੁਪਏ ਜਾਰੀ ਕਰ ਦਿੱਤੇ। ਉਹਨਾਂ ਦੱਸਿਆ ਕਿ ਸਟੇਡੀਅਮ ਦਾ ਟੈਂਡਰ ਅਲਾਟ ਕੀਤਾ ਜਾ ਚੁੱਕਾ ਹੈ ਅਤੇ ਛੇ ਮਹੀਨਿਆਂ ਵਿੱਚ ਇਹ ਕੰਮ ਪੂਰਾ ਕਰ ਦਿੱਤਾ ਜਾਵੇਗਾ, ਜਿਸ ਵਿੱਚ ਫੁੱਟਬਾਲ ਦਾ ਮੈਦਾਨ, ਕ੍ਰਿਕਟ ਪਿੱਚ, ਜੋਗਿੰਗ ਲਈ ਟਰੈਕ, ਚਾਰ ਦੁਆਰੀ, ਬੈਠਣ ਲਈ ਪੌੜੀਆਂ, ਟੋਇਲਟ ਬਲਾਕ ਅਤੇ ਲਾਈਟਾਂ ਲਗਾਈਆਂ ਜਾਣਗੀਆਂ। ਉਹਨਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਸਮੇਂ ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇ ਅਤੇ ਕੰਮ ਦੀ ਕੁਆਲਿਟੀ ਦਾ ਖਾਸ ਖਿਆਲ ਰੱਖਿਆ ਜਾਵੇ ਤਾਂ ਜੋ ਲੋਕਾਂ ਦੇ ਇਸ ਪੈਸੇ ਦਾ ਲੰਮਾ ਸਮਾਂ ਸੁੱਖ ਇਲਾਕਾ ਵਾਸੀ ਲੈ ਸਕਣ।
ਸ: ਈਟੀਓ ਨੇ ਦੱਸਿਆ ਕਿ ਕੋਟਲਾ ਬਥੂਨਗੜ੍ਹ ਸਟੇਡੀਅਮ ਦੀ ਅਪਗਰੇਡੇਸ਼ਨ ਤੇ 2 ਕਰੋੜ 50 ਲੱਖ ਰੁਪਏ, ਰੋਮਾਣਾ ਚੱਕ ਸਟੇਡੀਅਮ ਦੀ ਅਪਗਰੇਡੇਸ਼ਨ ਤੇ 1 ਕਰੋੜ 33 ਲੱਖ ਰੁਪਏ ਅਤੇ ਜੱਬੋਵਾਲ ਸਟੇਡੀਅਮ ਦੇ ਅਪਗਰੇਡੇਸ਼ਨ ਤੇ 1 ਕਰੋੜ 76 ਲੱਖ ਰੁਪਏ ਦੇ ਕਰੀਬ ਲਾਗਤ ਆਵੇਗੀ। ਉਨਾਂ ਕਿਹਾ ਕਿ ਸਾਡੇ ਨੌਜਵਾਨ ਹੁਣ ਨਸ਼ਿਆਂ ਨੂੰ ਅਲਵਿਦਾ ਆਖ ਕੇ ਖੇਡਾਂ ਨਾਲ ਜੁੜ ਰਹੇ ਹਨ। ਉਨਾਂ ਦੱਸਿਆ ਕਿ ਖੇਡਾਂ ਸਾਡੀ ਜਿੰਦਗੀ ਦਾ ਅਹਿਮ ਹਿੱਸਾ ਹਨ। ਜਿਸ ਨਾਲ ਸਾਡੇ ਅੰਦਰ ਅਨੁਸ਼ਾਸਨ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਮਾਨਸਿਕ ਤੌਰ ਤੇ ਵੀ ਅਸੀਂ ਮਜ਼ਬੂਤ ਹੁੰਦੇ ਹਾਂ।
ਉਹਨਾਂ ਨਾਲ ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਗੁਰਪ੍ਰਤਾਪ ਸਿੰਘ ਸੰਧੂ, ਬਲਾਕ ਪ੍ਰਧਾਨ ਸ੍ਰੀ ਭੁਪਿੰਦਰ ਸਿੰਘ, ਪਿੰਡ ਦੇ ਸਰਪੰਚ ਅਤੇ ਹੋਰ ਸ਼ਖਸ਼ੀਅਤਾਂ ਵੀ ਹਾਜ਼ਰ ਸਨ।
ਕੈਪਸਨ —
ਰੋਮਾਣਾ ਚੱਕ ਵਿਖੇ ਖੇਡ ਸਟੇਡੀਅਮ ਦੀ ਉਸਾਰੀ ਦਾ ਨੀਂਹ ਪੱਥਰ ਰੱਖਦੇ ਬਾਬਾ ਜੋਗਾ ਸਿੰਘ ਅਤੇ ਕੈਬਿਨਟ ਮੰਤਰੀ ਸ ਹਰਭਜਨ ਸਿੰਘ ਈਟੀਓ।
===–