Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਹੜ ਪੀੜਤਾਂ ਦੀ ਮਦਦ ਲਈ ਟੀਮਾਂ ਨੂੰ ਲੈ ਕੇ ਮੌਕੇ ‘ਤੇ ਪੁੱਜੇ-

ਖ਼ਬਰ ਸ਼ੇਅਰ ਕਰੋ
046250
Total views : 154252

ਅੰਮ੍ਰਿਤਸਰ, 27 ਅਗਸਤ-(ਡਾ. ਮਨਜੀਤ ਸਿੰਘ)- ਅਜਨਾਲਾ ਹਲਕੇ ਦੇ ਪਿੰਡਾਂ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਲੋਕਾਂ ਦੀ ਮਦਦ ਲਈ ਸਵੇਰ ਤੋਂ ਹੀ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਜੋ ਕਿ ਰਾਤ 1 ਵਜੇ ਅਜਨਾਲਾ ਧੁਸੀ ਬੰਨ ਦਾ ਦੌਰਾ ਕਰਕੇ ਪਰਤੇ ਸਨ, ਅੱਜ ਸਵੇਰੇ ਫਿਰ 8 ਵਜੇ ਬੰਨ ਟੁੱਟਣ ਦੀ ਖਬਰ ਸੁਣਦੇ ਸਾਰ ਹੀ ਪੀੜਿਤ ਖੇਤਰਾਂ ਵਿੱਚ ਪਹੁੰਚ ਗਏ। ਉਹਨਾਂ ਨੇ ਰਾਹਤ ਕਾਰਜਾਂ ਦੀ ਖੁਦ ਕਮਾਨ ਸੰਭਾਲੀ। ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ ਮਨਿੰਦਰ ਸਿੰਘ ਸਵੇਰ ਤੋਂ ਹੀ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ।
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਅਤੇ ਪਾਣੀ 20 ਦੇ ਕਰੀਬ ਪਿੰਡਾਂ ਵਿੱਚ ਦਾਖਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਐਨ:ਡੀ:ਆਰ:ਐਫ ਦੀਆਂ ਟੀਮਾਂ ਵੀ ਰਾਹਤ ਕਾਰਜ ਲਈ ਪੁੱਜ ਚੁੱਕੀਆਂ ਹਨ ਅਤੇ ਬੇੜੀਆਂ ਰਾਹੀਂ ਲੋਕਾਂ ਨੂੰ ਰੈਸਕਿਊ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਜਨਾਲਾ ਹਲਕੇ ਦੇ ਲੱਗਭੱਗ 20 ਪਿੰਡ ਪਾਣੀ ਦੀ ਮਾਰ ਹੇਠ ਆ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਬਠਿੰਡਾ ਤੋਂ ਐਨ:ਡੀ:ਆਰ:ਐਫ ਦੀ ਇਕ ਹੋਰ ਟੀਮ ਰਵਾਨਾ ਹੋ ਚੁੱਕੀ ਹੈ ਅਤੇ ਇਸ ਦੇ ਨਾਲ ਨਾਲ ਫੌਜ ਦੀ ਮਦਦ ਵੀ ਲੋਕਾਂ ਨੂੰ ਰੈਸਕਿਊ ਕਰਨ ਲਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੱਲ ਰਾਤ ਤੋਂ ਹੀ ਸਮੁੱਚਾ ਪ੍ਰਸਾਸ਼ਨ ਮਸ਼ੀਨਰੀ ਸਮੇਤ ਇਥੇ ਪੁੱਜ ਚੁੱਕਾ ਹੈ ਅਤੇ ਲੋਕਾਂ ਦੀ ਮਦਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਥਾਨਕ ਲੋਕ ਵੀ ਮਦਦ ਲਈ ਅੱਗੇ ਆਏ ਹਨ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜਿਆਦਾ ਦੇਰ ਨਾ ਕਰਨ ਅਤੇ ਬੇੜੀਆਂ ਰਾਹੀਂ ਢੁਕਵੇਂ ਸਥਾਨ ਤੇ ਪੁੱਜ ਜਾਣ। ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਤੁਹਾਡੀ ਹਰ ਤਰ੍ਹਾਂ ਦੀ ਸਹਾਇਤਾ ਕਰੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਣੀ ਦਾ ਪੱਧਰ ਹੌਲੀ ਹੌਲੀ ਘਟੇਗਾ ਪਰ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ। ਇਸ ਮੌਕੇ ਐਸ:ਐਸ:ਪੀ ਦਿਹਾਤੀ ਸ੍ਰ ਮਨਿੰਦਰ ਸਿੰਘ, ਐਸ:ਡੀ:ਐਮ ਸ੍ਰ ਰਵਿੰਦਰ ਅਰੋੜਾ ਸਮੇਤ ਹੋਰ ਪ੍ਰਸਾਸ਼ਨਿਕ ਅਧਿਕਾਰੀ ਹਾਜਰ ਸਨ।
ਕੈਪਸ਼ਨ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਟੀਮ ਦੀ ਅਗਵਾਈ ਕਰਦੇ ਹੋਏ।
——-