Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਜਿਲ੍ਹਾ ਪ੍ਰਸਾਸ਼ਨ ਵੱਲੋਂ ਹੜ੍ਹ ਪੀੜਤ ਪਰਿਵਾਰਾਂ ਅਤੇ ਪਸ਼ੂਆਂ ਲਈ ਰਾਹਤ ਕੈਂਪ ਸਥਾਪਤ-

ਖ਼ਬਰ ਸ਼ੇਅਰ ਕਰੋ
046250
Total views : 154252

ਸਥਾਪਤ ਕੀਤੇ ਰਾਹਤ ਕੈਂਪਾਂ ਲਈ ਹੈਲਪ ਲਾਈਨ ਨੰਬਰ ਜਾਰੀ
ਅੰਮ੍ਰਿਤਸਰ, 28 ਅਗਸਤ-(ਡਾ. ਮਨਜੀਤ ਸਿੰਘ)- ਲਗਾਤਾਰ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਅਜਨਾਲਾ ਹਲਕੇ ਵਿੱਚ ਕਈ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਗਏ ਹਨ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਸਮੁੱਚਾ ਜਿਲ੍ਹਾ ਪ੍ਰਸਾਸ਼ਨ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦਿਨ ਰਾਤ ਇਕ ਕਰ ਰਿਹਾ ਹੈ। ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਉੱਤੇ ਹੜ੍ਹ ਤੋਂ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਰਾਹਤ ਕੈਂਪ ਸਥਾਪਤ ਕੀਤੇ ਗਏ ਹਨ ਅਤੇ ਇਹਨਾਂ ਦਾ ਨੋਡਲ ਅਧਿਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ ਨੂੰ ਬਣਾਇਆ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਹੜ੍ਹ ਪੀੜਤ ਪਰਿਵਾਰਾਂ ਲਈ ਰਾਹਤ ਕੈਂਪ ਦਾਣਾ ਮੰਡੀ ਅਜਨਾਲਾ, ਭਲਾ ਪਿੰਡ ਸ਼ੁਗਰ ਮਿਲ ਅਤੇ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਸਥਾਪਤ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਪਸ਼ੂਆਂ ਲਈ ਦਾਣਾ ਮੰਡੀ ਅਜਨਾਲਾ ਵਿਖੇ ਵੀ ਇਕ ਵਿਸ਼ੇਸ਼ ਰਾਹਤ ਕੈਂਪ ਸਥਾਪਤ ਕੀਤਾ ਗਿਆ ਹੈ, ਜਿਥੇ ਪਸ਼ੂਆਂ ਦੇ ਚਾਰੇ ਦੇ ਪ੍ਰਬੰਧ ਤੋਂ ਇਲਾਵਾ ਵੈਟਨਰੀ ਡਾਕਟਰ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਲੋੜਵੰਦ ਵਿਅਕਤੀ ਰਾਹਤ ਕੰਮ ਦਾਣਾ ਮੰਡੀ ਚੋਗਾਵਾਂ ਰੋਡ ਅਜਨਾਲਾ ਦੇ ਹੈਲਪਲਾਈਨ ਨੰਬਰ 8437653157, ਰਾਹਤ ਕੈਂਪ ਭਲਾ ਪਿੰਡ ਸ਼ੁਗਰ ਮਿੱਲ ਦੇ ਹੈਲਪ ਲਾਈਨ ਨੰਬਰ 7528043152 ਅਤੇ ਰਾਹਤ ਕੈਂਪ ਗੁਰਦੁਆਰਾ ਗੁਰੂ ਕਾ ਬਾਗ ਦੇ ਹੈਲਪ ਲਾਈਨ ਨੰਬਰ 8264265504 ਤੇ ਕਿਸੇ ਵੀ ਮਦਦ ਲਈ ਸੰਪਰਕ ਸਥਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਹਰ ਵੇਲੇ ਉਨ੍ਹਾਂ ਦੀ ਸਹਾਇਤ ਕਰਨ ਲਈ ਹਾਜਰ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਰਾਹਤ ਕੈਂਪਾਂ ਵਿੱਚ ਸ਼ਰਨ ਲੈ ਸਕਦੇ ਹਨ ਅਤੇ ਇਨ੍ਹਾਂ ਵਾਸਤੇ ਰੋਟੀ ਪਾਣੀ ਦੀ ਪੂਰੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਜਿਲ੍ਹਾ ਪ੍ਰਸਾਸ਼ਨ ਵੱਲੋਂ ਜਿਲ੍ਹਾ ਪੱਧਰ ਤੇ ਹੈਲਪ ਲਾਈਨ ਨੰਬਰ 0183-2229125 ਅਤੇ ਅਜਨਾਲਾ ਵਿਖੇ ਹੈਲਪ ਲਾਈਨ ਨੰਬਰ 01858-245510 ਤੇ ਵੀ ਸੰਪਰਕ ਸਥਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਅਣਸੁਖਾਵੀ ਸਥਿਤੀ ਵਿੱਚ ਇਨ੍ਹਾਂ ਹੈਲਪ ਲਾਈਨ ਨੰਬਰਾਂ ਤੇ ਸੰਪਰਕ ਕੀਤਾ ਜਾਵੇ ਤਾਂ ਜੋ ਪ੍ਰਸਾਸ਼ਨ ਉਨ੍ਹਾਂ ਦੀ ਹਰ ਸੰਭਵ ਮਦਦ ਕਰ ਸਕੇ।
——